ਸੂਬਾ ਸਰਕਾਰ ਵਲੋਂ ਬੇਟੀ ਨੂੰ ਬਚਾਉਣ ਤੇ ਪੜ੍ਹਾਉਣ ਦੇ ਨਾਲ-ਨਾਲ ਉਸਨੂੰ ਆਰਥਿਕ ਪੱਧਰ ਤੇ ਉੱਚਾ ਚੁੱਕਣ ਲਈ ਕੀਤੇ ਵਿਸ਼ੇਸ ਉਪਰਾਲੇ-ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ

ਨਵ ਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਸਮਾਰੋਹ

ਦੀਨਾਨਗਰ (ਗੁਰਦਾਸਪੁਰ), 16 ਜਨਵਰੀ (ਮੰਨਨ ਸੈਣੀ) । ਨਵ ਜੰਮੀਆਂ ਧੀਆਂ ਦੇ ਸਨਮਾਨ ਵਿਚ ਲੋਹੜੀ ਸਮਾਰੋਹ ਐਸ.ਐਸ.ਐਮ ਕਾਲਜ ਦੀਨਾਨਗਰ ਵਿਖੇ ਕਰਵਾਇਆ ਗਿਆ , ਜਿਸ ਵਿਚ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫਸਰ ਵੀ ਮੋਜੂਦ ਸਨ। ਜਿਲਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਗੁਰਦਾਸਪੁਰ ਦੇ ਸਹਿਯੋਗ ਨਾਲ ਮਨਾਏ ਗਏ ਇਸ ਸਮਾਗਮ ਦੌਰਾਨ ਧੀਆਂ ਦੀ ਲੋਹੜੀ ਮਨਾਈ ਗਈ ਤੇ ਧੀਆਂ ਦੀਆਂ ਮਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦੇ ਕੈਂਪਸ ਵਿਚ ਭੁੱਗਾ ਬਾਲ ਕੇ ਅਤੇ ਗਿੱਧਾ ਪਾ ਕੇ ਧੀਆਂ ਦੀ ਲੋਹੜੀ ਮਨਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਚੋਧਰੀ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਧੀਆਂ ਦੀ ਲੋਹੜੀ ਮਨਾਏ ਜਾਣ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅੱਜ ਹਰ ਖੇਤਰ ਵਿਚ ਲੜਕੀਆਂ ਲੜਕੇ ਦੇ ਬਰਾਬਰ ਤਰੱਕੀ ਕਰ ਰਹੀਆਂ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਨਵਰੀ ਦੇ ਪਹਿਲੇ ਹਫਤੇ ਤੋਂ ਧੀਆਂ ਦੀ ਲੋਹੜੀ ਦੇ ਸਮਾਗਮ ਕਰਵਾਏ ਜਾ ਰਹੇ ਹਨ ਅਤੇ 24 ਜਨਵਰੀ ਨੂੰ ਰਾਜ ਪੱਧਰੀ ਸਮਾਗਮ ਫਿਰੋਜ਼ਪੁਰ ਵਿਚ ਹੋਵੇਗਾ।

ਉਨਾਂ ਨੇ ਅੱਗੇ ਕਿਹਾ ਕਿ ਅੱਜ ਬੇਟੀ ਨੂੰ ਬਚਾਉਣ ਤੇ ਪੜ੍ਹਾਉਣ ਦੇ ਨਾਲ-ਨਾਲ ਉਨਾਂ ਨੂੰ ਆਰਥਿਕ ਪੱਧਰ ਤੇ ਉੱਚਾ ਚੁੱਕਣ ਲਈ ਉਤਸ਼ਾਹਿਤ ਕਰਨ ਦੀ ਲੋੜ ਹੈ ਤਾਂ ਜੋ ਉਹ ਜ਼ਿੰਦਗੀ ਵਿਚ ਕਿਸੇ ਉੱਪਰ ਨਿਰਭਰ ਨਾ ਰਹਿਣ ਤੇ ਦੁਨੀਆਂ ਵਿਚ ਸਵੈ ਮਾਣ ਨਾਲ ਆਪਣਾ ਜੀਵਨ ਬਸਰ ਕਰਨ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੇਟੀ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਪ੍ਰਦਾਨ ਕਰਨ। ਉਨਾਂ ਲੜਕਿਆਂ ਦੇ ਮੁਕਾਬਲੇ ਲੜਕੀਆਂ ਦੀ ਘੱਟ ਰਹੀ ਗਿਣਤੀ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਭਾਵੇਂ ਕਿ ਅੱਗੇ ਨਾਲ ਲੜਕੀ-ਲੜਕੇ ਦਾ ਅਨੁਪਾਤ ਘਟਿਆਂ ਹੈ ਪਰ ਫਿਰ ਵੀ ਲੋਕਾਂ ਨੂੰ ਖੁਦ ਅੱਗੇ ਆ ਕੇ ਸਮਾਜਿਕ ਬੁਰਾਈ ਭਰੂਣ ਹੱਤਿਆਂ ਨੂੰ ਖਤਮ ਕਰਨ ਵਿਚ ਰੋਲ ਨਿਭਾਉਣਾ ਪਵੇਗਾ।

ਇਸ ਤੋਂ ਪਹਿਲਾਂ ਜਿਲਾ ਪ੍ਰੋਗਰਾਮ ਅਫਸਰ ਨੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸਮੇਤ ਸਮਾਗਮ ਵਿਚ ਪੁਹੰਚੀਆਂ ਸਮੂਹ ਹਸਤੀਆਂ, ਨਵ ਜੰਮੀਆਂ ਧੀਆਂ ਦੀਆਂ ਮਾਵਾਂ, ਹਲਕੇ ਦੀਆਂ ਉੱਘੀਆਂ ਹਸਤੀਆਂ, ਮਹਿਲਾ ਸਰਪੰਚਾਂ ਅਤੇ ਐਸ ਐਸ ਐਮ ਕਾਲਜ ਦੀਨਾਨਗਰ ਦੇ ਪਿ੍ਰੰਸੀਪਲ ਦਾ ਧੰਨਵਾਦ ਕੀਤਾ। ਉਨਾਂ ਕਿਹਾ ਕਿ ਸ੍ਰੀਮਤੀ ਅਰੁਨਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਇਸਤਰੀ ਤੇ ਬਾਲ ਵਿਕਾਸ ਵਿਭਾਗ ਗੁਰਦਾਸਪੁਰ ਵਲੋਂ ‘ਬੇਟੀ ਬਚਾਓ ਬੇਟੀ ਪੜਾਓ’ ਤਹਿਤ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਅੱਜ ਇਸ਼ ਮੰਤਵ ਤਹਿਤ ਨਵ ਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਹੈ। ਉਨਾਂ ਕਿਹਾ ਕਿ ਵਿਭਾਗ ਵਲੋਂ ਲੋਕਾਂ ਨੂੰ ਲੜਕੀਆਂ ਨੂੰ ਅੱਗੇ ਵੱਧਣ ਲਈ ਬਰਾਬਰ ਮੌਕੇ ਮੁਹੱਈਆ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਪਿੰਡ ਪੱਧਰ ਤਕ ਜਾਗਰੂਕਤਾ ਸਮਾਗਮ ਕੀਤੇ ਜਾਂ ਦੇ ਹਨ।

ਸਮਾਗਮ ਦੌਰਾਨ ਬੱਚਿਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਸਮਾਮਗ ਪੇਸ਼ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਅੰਮਿ੍ਰਤਬੀਰ ਕੋਰ ਵਾਲੀਆ ਵਾਈਸ ਚੇਅਰਪਰਸਨ ਮਹਿਲਾ ਕਮਿਸ਼ਨ ਪੰਜਾਬ ਰਾਜ, ਹਰਵਿੰਦਰ ਸਿੰਘ ਬਲਾਕ ਸੰਮਤੀ ਚੇਅਰਮੈਨ ਦੀਨਾਨਗਰ, ਆਰ.ਕੇ ਤੁਲੀ ਪਿ੍ਰੰਸੀਪਲ ਐਸ.ਐਸ.ਐਮ ਕਾਲਜ ਵਰਿੰਦਰ ਗਿੱਲ ਸੀ.ਡੀ.ਪੀ.ਓ ਸਮੇਤ ਵੱਖ-ਵੱਖ ਹਸਤੀਆਂ ਆਦਿ ਮੋਜੂਦ ਸਨ।

—————ਕੈਪਸ਼ਨ—-

ਐਸ.ਐਸ.ਐਸ ਕਾਲਜ ਦੀਨਾਨਗਰ ਵਿਖੇ ਮਨਾਏ ਗਏ ਲੋਹੜੀ ਸਮਾਗਮ ਦੀਆਂ ਝਲਕੀਆਂ।

Exit mobile version