Close

Recent Posts

CORONA ਦੇਸ਼ ਪੰਜਾਬ ਮੁੱਖ ਖ਼ਬਰ

IMP? 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ,ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ

IMP? 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ,ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ
  • PublishedJanuary 18, 2021

ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਸਰਕਾਰ ਵਲੋਂ ਕੋਵਿਡ-19 ਸਬੰਧੀ ਸਮੇਂ ਸਮੇਂ ‘ਤੇ ਜਾਰੀ ਕੀਤੀਆਂ ਜਾਣ ਵਾਲੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਉਣੀ ਹੋਵੇਗੀ

ਚੰਡੀਗੜ, 18 ਜਨਵਰੀ:ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ। ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ ’ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ  ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲੇ ਜਾਣ।

ਹੋਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲੇ ਜਾਣ।ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫਟੀ ਦੇ ਮੱਦੇਨਜ਼ਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ/ਕਾਲਜ਼ ਮੁੜ ਖੋਲਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।    

Written By
The Punjab Wire