ਸੜਕੀ ਹਾਦਸਿਆਂ ਤੋਂ ਬਚਣ ਲਈ ਆਵਾਜਾਈ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਲੋਕਾਂ ਨੂੰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਵਾਕਥੋਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਗੁਰਦਾਸਪੁਰ, 22 ਜਨਵਰੀ (ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਪੰਚਾਇਤ ਭਵਨ ਤੋਂ ਵਿਦਿਆਰਥੀਆਂ ਵਲੋਂ ਵਾਕਥੋਨ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ ਗਿਆ, ਜੋ ਸ਼ਹਿਰ ਦੇ ਵੱਖ-ਵੱਖ ਬਜਾਰਾਂ ਜਹਾਜ਼ ਚੌਂਕ, ਡਾਕਖਾਨਾ ਚੌਂਕ ਤੋਂ ਜੇਲ੍ਹ ਰੋਡ ਤੋਂ ਹੁੰਦੀ ਹੋਈ ਮੁੜ ਪੰਚਾਇਤ ਭਵਨ ਵਿਖੇ ਪੁਹੰਚੀ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ-ਲੜਕੇ) ਗੁਰਦਾਸਪੁਰ ਸਮੇਤ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਲੋਕਾਂ ਨੂੰ ਸੜਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਬਲਦੇਵ ਸਿੰਘ ਰੰਧਾਵਾ ਰਿਜ਼ਨਲ ਟਰਾਂਸਪਰੋਟ ਅਥਾਰਟੀ ਗੁਰਦਾਸਪੁਰ, ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸ), ਲਖਵਿੰਦਰ ਸਿੰਘ ਡਿਪਟੀ ਡੀਈਓ (ਸ) ਇਕਬਾਲ ਸਿੰਘ ਸਮਰਾ ਡਿਪਟੀ ਡੀਈਓ (ਖੇਡਾਂ), ਦੀਪਕ ਕੁਮਾਰ ਅਤੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ ਅਤੇ ਅਧਿਆਪਕ ਮੋਜੂਦ ਸਨ।

ਇਸ ਮੌਕੇ ਪੱਤਰਾਕਰਾਂ ਨਾਲ ਗੱਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਲਗਾਤਾਰ ਇਕ ਮਹੀਨਾ ਤਕ ਚਲਾਈ ਜਾ ਰਹੀ ਹੈ, ਜਿਸਦਾ ਮੁੱਖ ਮੰਤਵ ਲੋਕਾਂ ਨੂੰ ਸੜਕੀ ਨਿਯਮਾਂ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਸੜਕੀ ਹਾਦਸਿਆਂ ’ਤੇ ਠੱਲ੍ਹ ਪਾਈ ਜਾ ਸਕੇ। ਉਨਾਂ ਦੱਸਿਆ ਕਿ ਜਿਲੇ ਅੰਦਰ ਲੋਕਾਂ ਨੂੰ ਸੜਕੀ ਨਿਯਮਾਂ ਤੋਂ ਜਾਗਰੂਕ ਕਰਨ ਲਈ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਬਚਾਇਆ ਜਾ ਸਕੇ । ਉਨਾਂ ਦੱਸਿਆ ਕਿ ਅਕਸਰ ਵੇਖਣ ਵਿਚ ਆਉਂਦਾ ਹੈ ਕਿ ਸੜਕੀ ਹਾਦਸਿਆਂ ਕਾਰਨ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ, ਜਿਸ ਤੋਂ ਬਚਣ ਲਈ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਬਹੁਤ ਲਾਜ਼ਮੀ ਹੈ। ਵਾਹਨ ਦੀ ਸਪੀਡ ਗਤੀ, ਹੈਲਮੇਟ ਪਾਉਣਾ, ਸਮੇਂ ਸਿਰ ਵਹੀਕਲ ਚੈੱਕਅੱਪ ਕਰਵਾਉਣਾ, ਡਰਾਈਵਰਾਂ ਦੀ ਅੱਖਾਂ ਦੀ ਜਾਂਚ, ਰੋਡ ਸਿਗਨਲ ਆਦਿ ਬਾਰੇ ਲੋਕਾਂ ਨੂੰ ਸੜਕੀ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ 17 ਫਰਵਰੀ ਤੱਕ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਚੱਲੇਗੀ। ਉਨਾਂ ਵਾਹਨ ਚਾਲਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨ ਕਿਉਂ ਕਿ ਇਹ ਉਨਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ।

ਇਸ ਮੌਕੋ ਕੋਵਿਡ-19 ਬਿਮਾਰੀ ਨੂੰ ਮੁੱਖ ਰੱਖਦਿਆਂ ਜਾਰੀ ਸਾਵਧਾਨੀਆਂ ਦੀ ਪਾਲਣਾ ਕੀਤੀ ਗਈ ਅਤੇ ਕੱਲ੍ਹ 23 ਜਨਵਰੀ ਨੂੰ ਜਿਲੇ ਅੰਦਰ ਸਥਾਪਤ ਆਟੋਮੈਟਿਡ ਡਰਾਈਵਿੰਗ ਟੈਸਟ ਟਰੈਕਾਂ ਵਿਖੇ ਸਫਾਈ, ਰਿਪੇਅਰ ਆਦਿ ਸਬੰਧੀ ਕਾਰਜ ਹੋਣਗੇ।

Exit mobile version