ਡਿਪਟੀ ਕਮਿਸ਼ਨਰ ਨੇ ਆਪਣੀ ਰਿਹਾਇਸ਼ ’ਤੇ ਲਹਿਰਾਇਆ ਰਾਸ਼ਟਰੀ ਝੰਡਾ-ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਦਿੱਤੀ ਮੁਬਾਰਕਬਾਦ

ਗੁਰਦਾਸਪੁਰ, 26 ਜਨਵਰੀ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਵਿਖੇ ਰਾਸ਼ਟਰੀ ਝੰਡਾ ਲਹਿਾਰਇਆ ਗਿਆ ਤੇ ਦੇਸ਼ ਦੀ ਖਾਤਰ ਕੁਰਬਾਨੀ ਦੇਣ ਵਾਲੇ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਇਸ ਮੌਕੇ ਉਨਾਂ ਦੀ ਧਰਮ ਪਤਨੀ ਮੈਡਮ ਸਾਹਿਲਾ ਕਾਦਰੀ ਵੀ ਮੋਜੂਦ ਸਨ।

ਉਨਾਂ ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ ਤੇ ਸਾਨੂੰ ਵੱਖ-ਵੱਖ ਅਧਿਕਾਰ ਪ੍ਰਾਪਤ ਹੋਏ ਸਨ। ਉਨਾਂ ਕਿਹਾ ਕਿ ਅੱਜ ਅਸੀਂ ਜੋ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਆਜ਼ਾਦੀ ਘੁਲਾਟੀਆਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਦਾ ਨਤੀਜਾ ਹੈ ਅਤੇ ਅਸੀਂ ਉਨਾਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾ ਸਕਦੇ।

Thepunjabwire
 • 13
 • 53
 •  
 •  
 •  
 •  
 •  
 •  
 •  
 •  
  66
  Shares
error: Content is protected !!