ਡਿਪਟੀ ਕਮਿਸ਼ਨਰ ਇਸ਼ਫਾਕ ਵਲੋਂ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਜ਼ਿਲੇ ਅੰਦਰ ਦੂਜੇ ਪੜਾਅ ਦੀ ਸ਼ੁਰੂਆਤ, ਕਿਹਾ ਕੋਰੋਨਾ ਵੈਕਸੀਨ ਮਨੁੱਖੀ ਸਿਹਤ ਲਈ ਸੁਰੱਖਿਅਤ

ਗੁਰਦਾਸਪੁਰ, 2 ਫਰਵਰੀ ( ਮੰਨਨ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਵਲੋਂ ਖੁਦ ਨੂੰ ਕੋਰੋਨਾ ਵੈਕਸੀਨ ਲਗਾ ਕੇ ਜਿਲੇ ਅੰਦਰ ਵੈਕਸੀਨ ਲਗਾਉਣ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਵਰਿੰਦਰ ਜਗਤ ਸਿਵਲ ਸਰਜਨ ਗੁਰਦਾਸਪੁਰ ਵੀ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਨੁੱਖੀ ਸਿਹਤ Ñਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਕਿਸੇ ਅਫਵਾਹ ਵਿਚ ਨਹੀਂ ਆਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ 16 ਜਨਵਰੀ ਨੂੰ ਜਿਲੇ ਅੰਦਰ ਪਹਿਲੇ ਪੜਾਅ ਤਹਿ ਸਿਹਤ ਕਰਮੀਆਂ ਨੂੰ ਕੋਰੋਨਾ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਅਤੇ ਦੂਜੇ ਪੜਾਏ ਤਹਿਤ ਫਰੰਟ ਲਾਈਨ ਵਰਕਰਾਂ ਨੂੰ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਮਹਾਂਮਾਰੀ ਵਿਰੁੱਧ ਠੋਸ ਉਪਰਾਲੇ ਕੀਤੇ ਗਏ ਸਨ ਅਤੇ ਸਮੂਹਿਕ ਸਹਿਯੋਗ ਨਾਲ ਇਸ ਦੇ ਫੈਲਾਅ ਨੂੰ ਰੋਕਣ ਵਿਚ ਮਦਦ ਮਿਲੀ ਹੈ। ਉਨਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਕਰੀਬ 1704 ਹੈਲਥ ਵਰਕਰਾਂ ਨੂੰ ਕੋਵਿਡ-19 ਵਿਰੁੱਧ ਟੀਕੇ ਲਗਾਏ ਜਾ ਚੁੱਕੇ ਹਨ।

ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਟੀਕਾਕਰਣ ਦੀ ਸ਼ੁਰੂਆਤ ਲਈ ਜ਼ਿਲ੍ਹੇ ਵਿੱਚ 4 ਸਥਾਨਾਂ ਜਿਵੇਂ ਜ਼ਿਲਾ ਹਸਪਤਾਲ ਗੁਰਦਾਸਪੁਰ, ਸਿਵਲ ਹਸਪਤਾਲ ਬਟਾਲਾ, ਸੀ.ਐਚਸੀ ਕਲਾਨੌਰ ਅਤੇ ਤਿੱਬੜੀ ਕੈਂ ਦੀ ਚੋਣ ਕੀਤੀ ਗਈ ਹੈ। ਉਨਾਂ ਅੱਗੇ ਦੱਸਿਆ ਕਿ ਹਰੇਕ ਟੀਕਾਕਰਣ ਸੈਸ਼ਨ ਦੇ ਪ੍ਰਬੰਧਨ ਲਈ 5 ਮੈਂਬਰੀ ਟੀਮ ਬਣਾਈ ਗਈ ਅਤੇ ਟੀਮ ਦੀਆਂ ਨਿਰਧਾਰਤ ਜਿੰਮੇਵਾਰੀਆਂ ਮੁਤਾਬਿਕ ਪਹਿਲਾ ਵੈਕਸੀਨੇਸ਼ਨ ਅਧਿਕਾਰੀ ਐਂਟਰਸ ‘ਤੇ ਇਹ ਯਕੀਨੀ ਬਣਾਏਗਾ ਕਿ ਸਿਰਫ ਯੋਗ ਵੈਕਸੀਨੇਟਰ ਹੀ ਦਾਖਲ ਹੋਣ, ਦੂਜਾ ਵੈਕਸੀਨੇਸ਼ਨ ਅਧਿਕਾਰੀ ਕੋਵਿਨ ਐਪ ‘ਤੇ ਲਾਭਪਾਤਰੀਆਂ ਦੀ ਤਸਦੀਕ ਕਰੇਗਾ, ਤੀਜਾ ਵੈਕਸੀਨੇਸ਼ਨ ਅਧਿਕਾਰੀ ਇੰਟ੍ਰਾ ਮਸਕੁਲਰ ਵਜੋਂ ਟੀਕਾ ਲਗਾਏਗਾ, ਚੌਥਾ ਵੈਕਸੀਨੇਸ਼ਨ ਅਧਿਕਾਰੀ ਏਈਐਫਆਈ (ਟੀਕਾਕਰਣ ਤੋਂ ਬਾਅਦ ਐਡਵਰਸ ਈਫੈਕਟ) ਦੀ ਨਿਗਰਾਨੀ ਲਈ ਓਬਜ਼ਰਵੇਸ਼ਨ ਰੂਮ ਵਿਖੇ ਤਾਇਨਾਤ ਹੋਵੇਗਾ ਅਤੇ ਪੰਜਵਾਂ ਵੈਕਸੀਨੇਸ਼ਨ ਅਧਿਕਾਰੀ ਲਾਭਪਾਤਰੀਆਂ ਦੀ ਆਮਦ ਨੂੰ ਨਿਯੰਤਰਣ ਕਰਨ ਵਿਚ ਸਹਾਇਤਾ ਕਰੇਗਾ।

ਇਸ ਮੌਕੇ ਡਾ. ਵਿਜੇ ਕੁਮਾਰ ਜਿਲਾ ਪਰਿਵਾਰ ਤੇ ਭਲਾਈ ਅਫਸਰ, ਡਾ. ਅਰਵਿੰਦ ਮਨਚੰਦਾ ਜ਼ਿਲਾ ਟੀਕਕਰਨ ਅਫਸਰ, ਡਾ. ਭਾਰਤ ਭੂਸ਼ਣ ਐਸ.ਐਮ.ਓ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ. ਡਾ. ਅੰਕੁਰ ਅਤੇ ਸਮੂਹ ਸਟਾਫ ਹਾਜਰ ਸੀ।

Exit mobile version