ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਐਸ.ਐਸ.ਪੀ ਡਾ. ਸੋਹਲ

ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਆਪਣਾ ਅਸਲਾ (ਹਥਿਆਰ) ਤੁਰੰਤ ਜਮ੍ਹਾ ਕਰਵਾਉਣ

ਗੁਰਦਾਸਪੁਰ, 3 ਫਰਵਰੀ ( ਮੰਨਨ ਸੈਣੀ ) । ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਫਰਵਰੀ 2021 ਨੂੰ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਅਮਨ-ਸ਼ਾਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹੀਆਂ ਜਾਣਗੀਆਂ , ਜਿਸ ਸਬੰਧੀ ਪੁਲਿਸ ਵਿਭਾਗ ਗੁਰਦਾਸਪੁਰ ਵਲੋਂ ਸੁਰੱਖਿਆ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਕਿਹਾ ਕਿ ਸਮੂਹ ਲਾਇਸੰਸ ਸ਼ੁਦਾ ਹਥਿਆਰ ਰੱਖਣ ਵਾਲੇ ਵਿਅਕਤੀ ਆਪਣਾ-ਆਪਣਾ ਹਥਿਆਰ ਨੇੜੇ ਦੇ ਪੁਲਿਸ ਸਟੇਸ਼ਨ ਵਿਚ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾ ਕਰਵਾਉਣ, ਇਸ ਸਬੰਧੀ ਪਹਿਲਾਂ ਹੀ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਜ਼ਾਬਤਾ ਫੌਜ਼ਦਾਰੀ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਅਸਲਾ ਧਾਰਕ ਜਾਰੀ ਹੁਕਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ, ਨਹੀਂ ਤਾਂ ਅਣਗਹਿਲੀ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਉਸਦਾ ਅਸਲਾ ਜ਼ਬਤ ਕੀਤਾ ਜਾਵੇਗਾ।

ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਕਿਹਾ ਕਿ ਆਮ ਵੇਖਣ ਵਿਚ ਆਉਂਦਾ ਹੈ ਕਿ ਚੋਣਾਂ ਦੌਰਾਨ ਲੜਾਈ ਝਗੜੇ ਹੋਣ ਦਾ ਅੰਦੇਸ਼ਾ ਬਣਿਆ ਰਹਿੰਦਾ ਹੈ। ਚੋਣਾਂ ਦੌਰਾਨ ਅਮਨ ਅਤੇ ਕਾਨੂੰਨੀ ਵਿਵਸਥਾ ਨੂੰ ਕਾਇਮ ਰੱਖਣ ਅਸਲਾ ਧਾਰਕਾਂ ਪਾਸੋਂ ਉਨਾਂ ਦੇ ਅਸਲੇ ਨੂੰ ਜਮ੍ਹਾ ਕਰਵਾਉਣਾ ਅਮਨ ਅਤੇ ਕਾਨੂੰਨ ਬਣਾਏ ਰੱਖਣ ਲਈ ਅਤਿ ਜਰੂਰੀ ਹੈ, ਤਾਂ ਜੋ ਕਿਸੇ ਕਿਸਮ ਦੀ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨਾਂ ਦੁਹਾਰਇਆ ਕਿ ਚੋਣਾਂ ਨੂੰ ਅਮਨ-ਸਾਂਤੀਪੂਰਵਕ ਕਰਵਾਉਣ ਵਿਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਇਸ ਸਬੰਧੀ ਪੁਲਿਸ ਵਿਭਾਗ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾ ਰਹੀ ਹੈ।

Exit mobile version