ਚੰਡੀਗੜ੍ਹ, 4 ਫਰਵਰੀ। ਪੰਜਾਬ ਸਰਕਾਰ ਵਲੋਂ 14 ਫਰਵਰੀ, 2021 ਨੂੰ ਉਹਨਾਂ ਜ਼ਿਲ੍ਹਿਆਂ ਦੇ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਹਨਾਂ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਵਿਚ ਆਮ ਚੋਣਾਂ ਅਤੇ ਨਗਰ ਨਿਗਮ / ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੇ ਕੁਝ ਵਾਰਡਾਂ ਵਿਚ ਜ਼ਿਮਨੀ ਚੋਣਾਂ ਹੋਣੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਵਲੋਂ ਦੁਕਾਨਾਂ, ਵਪਾਰਕ ਅਦਾਰਿਆਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਜਿਥੇ 14.2.2021 (ਐਤਵਾਰ) ਨੂੰ ਨਗਰ ਨਿਗਮ, ਨਗਰ ਕੌਂਸਲਾਂ ਨਗਰ, ਪੰਚਾਇਤਾਂ ਅਤੇ ਜ਼ਿਮਨੀ ਚੋਣਾਂ ਹੋਣੀਆਂ ਹਨ।
Recent Posts
- ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ
- ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ
- ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼
- ਫੂਡ ਸੇਫਟੀ ਵਿਭਾਗ ਨੇ ਪਨੀਰ ਅਤੇ ਖੋਏ ਦੇ ਸੈਂਪਲ ਭਰੇ
- ਜਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਨੈਸ਼ਨਲ ਲੋਕ ਅਦਾਲਤ ਲੱਗੀ