ਸੂਬਾ ਸਰਕਾਰ ਵਲੋਂ ਲੋਕਾਂ ਨੂੰ ਇੱਕ ਛੱਤ ਹੇਠਾਂ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਸੇਵਾਵਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ-ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਵਲੋਂ ਸੇਵਾ ਕੇਂਦਰਾਂ ਵਿਚ ਹੋਰ ਨਵੀਆਂ 56 ਸੇਵਾਵਾਂ ਦੇਣ ਦੀ ਹੋਈ ਸ਼ੁਰੂਆਤ

ਗੁਰਦਾਸਪੁਰ, 9 ਫਰਵਰੀ ( ਮੰਨਨ ਸੈਣੀ)। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾ ਨੂੰ ਇਕ ਹੀ ਛੱਤ ਥੱਲੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ। ਸੇਵਾ ਕੇਂਦਰਾਂ ਵਿਚ ਸਰਕਾਰੀ ਵਿਭਾਗਾ ਦੀਆਂ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆ ਹਨ ਅਤੇ ਅੱਜ ਮੁੱਖ ਮੰਤਰੀ ਪੰਜਾਬ ਵਲੋਂ ਸੇਵਾ ਕੇਂਦਰਾਂ ਵਿਚ ਪਹਿਲਾਂ ਮਿਲ ਰਹੀਆਂ ਸੇਵਾਵਾਂ ਦੇ ਨਾਲ ਹੋਰ ਨਵੀਆਂ 56 ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਹੁਣ ਸੇਵਾ ਕੇਂਦਰਾਂ ਵਿਚ ਕੁਲ 327 ਸੇਵਾਵਾਂ ਮਿਲਣਗੀਆਂ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਹੋਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ), ਹਰਦੀਪ ਸਿੰਘ ਜ਼ਿਲਾ ਸਿੱਖਿਆ ਅਫਸਰ (ਸ), ਅਮਰਿੰਦਰ ਸਿੰਘ ਜਿਲਾ ਕੁਆਰਡੀਨੇਟਰ , ਗਵਰਨੈੱਸ ਰਿਫਾਰਮਜ਼, ਅਤਿੰਦਰ ਸਿੰਘ ਐਮ.ਟੀ, ਅਸ਼ੀਸ ਡੀ.ਐਮ ਵੀ ਮੋਜੂਦ ਸਨ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਸਮਾਂਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਵੀ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਸਨ। ਉਨਾਂ ਕਿਹਾ ਕਿ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਤਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੇਵਾ ਕੇਂਦਰ ਸਥਾਪਤ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਦੂਰ-ਦੁਰਾਡੇ ਜਾ ਕੇ ਕੰਮ ਨਾ ਕਰਵਾਉਣੇ ਪੈਣ

ਉਨਾਂ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਪਹਿਲਾਂ ਤੋਂ ਮਿਲ ਰਹੀਆਂ ਸੇਵਾਵਾਂ ਦੇ ਨਾਲ 56 ਹੋਰ ਨਵੀਆਂ ਸੇਵਾਵਾਂ ਜਿਵੇਂ ਮਾਲ ਵਿਭਾਗ ਦੀ ਫਰਦ ਦੀ ਨਕਲ, ਪੁਲਿਸ (ਸਾਂਝ ਕੇਂਦਰ ਸੇਵਾਵਾਂ) ਵਿਚੋਂ ਨਾਗਰਿਕ ਸ਼ਿਕਾਇਤਾਂ,ਐਫ.ਆਈ.ਆਰ, ਡੀਡੀ ਆਰ, ਰਿਪੋਰਟਾਂ ਦੀ ਨਕਲਾਂ, ਹਰ ਪ੍ਰਕਾਰ ਦਾ ਪੁਲਿਸ ਤਸਦੀਕੀਕਰਨ, ਹਰ ਤਰਾਂ ਦੀ ਐਨ.ਓ.ਸੀ ਅਤੇ ਪੁਸਿਲ ਪ੍ਰਵਾਨਗੀਆਂ ਆਦਿ ਨਾਲ ਸਬੰਧਤ 20 ਸੇਵਾਵਾਂ ਸ਼ਾਮਿਲ ਹਨ। ਇਸੇ ਤਰਾਂ ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਜਿਵੇਂ ਡਰਾਈਵਿੰਗ ਲਾਇਸੰਸ, ਵਾਹਨ ਰਜਿਸ਼ਟਰੇਸ਼ਨ ਸਰਟੀਫਿਕੇਟ, ਹਰ ਪ੍ਰਕਾਰ ਦੀ ਐਨ.ਓ.ਸੀ, ਹਾਈਪੋਥੀਕੇਸ਼ਨ, ਮਿਲਣ ਦਾ ਸਮਾਂ ਲੈਣ ਸਬੰਧੀ ਅਤੇ ਮਾਲਕੀ ਤਬਾਦਲਾ ਆਦਿ ਨਾਲ ਸਬੰਧਿਤ 35 ਸੇਵਾਵਾਂ ਸ਼ਾਮਿਲ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਜਿਲ੍ਹੇ ਵਿੱਚ ਕੁੱਲ 40 ਸੇਵਾ ਕੇਂਦਰ ਸਥਾਪਿਤ ਹਨ। ਜਿਨ੍ਹਾਂ ਵਿੱਚੋਂ 1 ਟਾਇਪ-1 ਡੀ. ਸੀ ਦਫ਼ਤਰ ਜਿਲਾ ਪ੍ਰਬੰਧੀ ਕੰਪਲੈਕਸ ਗੁਰਦਾਸਪੁਰ ਵਿਚ ਹੈ ਅਤੇ 39 ਸੇਵਾਂ ਕੇਂਦਰ ਵੱਖ-ਵੱਖ ਪਿੰਡਾਂ ਵਿੱਚ ਸਥਾਪਿਤ ਹਨ ਜੋ ਲੋਕਾਂ ਨੂੰ ਵੱਖ-2 ਸੇਵਾਵਾਂ ਇਕੋ ਛੱਤ ਥੱਲੇ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ। ਇਹਨਾਂ ਸੇਵਾ ਕੇਂਦਰਾਂ ਵਿੱਚ ਕੁੱਲ 131 ਕਾਊਂਟਰ ਸਥਾਪਿਤ ਕੀਤੇ ਗਏ ਹਨ, ਜਿਸ ਵਿੱਚ 139 ਕਰਮਚਾਰੀ ਕੰਮ ਕਰਦੇ ਹਨ ਅਤੇ ਇਹ ਕਰਮਚਾਰੀ ਕੋਰੋਨਾ ਮਹਾਂਮਾਰੀ ਦੋਰਾਨ ਵੀ ਲੋਕਾਂ ਨੂੰ ਪਹਿਲ ਦੇ ਆਧਾਰ ਤੇ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।

ਜਿਲ੍ਹੇਂ ਦੇ ਸੇਵਾਂ ਕੇਂਦਰਾ ਵਿੱਚ ਜਨਵਰੀ 2020 ਤੋਂ ਲੈ ਕੇ ਹੁਣ ਤਕ 169047 ਅਰਜੀਆਂ ਅਪਲਾਈ ਹੋਇਆ ਹਨ ਅਤੇ 164251 ਅਪਰੂਵ ਹੋਈਆਂ ਹਨ । ਗੁਰਦਾਸਪੁਰ ਦੀ ਪੂਰੇ ਪੰਜਾਬ ਵਿਚ ਸਭ ਤੋਂ ਘੱਟ ਪੈਂਡੰਸੀ ਹੈ, ਭਾਵ ਸਿਰਫ 0.01 ਹੈ। ਉਨਾਂ ਦੱਸਿਆ ਕਿ ਉਨਾਂ ਵਲੋਂ ਲਗਾਤਾਰ ਇਸ ਪੈਂਡੇਸੀ ਨੂੰ ਮੋਨੀਟਰ ਕੀਤਾ ਜਾਂਦਾ ਹੈ ਅਤੇ ਨਾਗਰਿਕਾ ਨੂੰ ਸੇਵਾਵਾਂ/ਸਰਟੀਫੀਕੇਟ ਸਮੇਂ ਸਿਰ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਗਿਆ ਹੈ।

Thepunjabwire
 • 2
 • 68
 •  
 •  
 •  
 •  
 •  
 •  
 •  
 •  
  70
  Shares
error: Content is protected !!