ਗੁਰਦਾਸਪੁਰ, 9 ਫਰਵਰੀ (ਮੰਨਨ ਸੈਣੀ)। ਨਗਰ ਕੌਂਸਲ ਚੋਣਾਂ ਦੇ ਮੱਦੇਨਜਰ ਸੱਤਾਧਾਰੀ ਕਾਂਗਰਸ ਵੱਲੋਂ ਵੋਟਰ ਸੂਚੀਆਂ ਵਿੱਚ ਕੀਤੀ ਗੜਬੜੀ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਅੱਜ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੂੰ ਮਿਲੇ । ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਦੱਸਿਆ ਵਿਰੋਧੀਆਂ ਨੂੰ ਢਾਹ ਲਾਉਣ ਦੀ ਮੰਸ਼ਾ ਨਾਲ ਕਾਂਗਰਸ ਵੱਲੋਂ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ਤੇ ਗੜਬੜ ਕੀਤੀ ਗਈ ਹੈ । ਮੰਗ ਕੀਤੇ ਜਾਣ ਤੇ ਉਨ੍ਹਾਂ ਨੂੰ ਸਹੀ ਵੋਟਰ ਸੂਚੀਆਂ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ । ਬੱਬੇਹਾਲੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਐੱਸਡੀਐੱਮ ਨੂੰ ਇਸ ਦੀ ਜਾਂਚ ਕਰ ਕੇ ਰਿਪੋਰਟ ਦੇਣ ਨੂੰ ਕਿਹਾ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਬੇਹਾਲੀ ਨੇ ਕਿਹਾ ਕਿ ਕਾਂਗਰਸ ਵਿਚਾਰਾਂ ਅਤੇ ਵਿਕਾਸ ਦੀ ਲੜਾਈ ਤੋਂ ਭੱਜ ਰਹੀ ਹੈ ।
Written By
thepunjabwire