ਚੋਣਾਂ ਦੌਰਾਨ ਕਿਸੇ ਕਿਸਮ ਦੀ ਹੁੱਲੜਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ- ਬਾਹਰੀ ਜ਼ਿਲਿਆਂ ਜਾਂ ਇਲਾਕਿਆਂ ਵਿਚੋਂ ਆਏ ਸਪੋਰਟਰਾਂ ਨੂੰ ਜ਼ਿਲਾ ਗੁਰਦਾਸਪੁਰ ਦੀ ਹਦੂਦ ਛੱਡਣ ਦੇ ਹੁਕਮ-ਐਸ.ਐਸ.ਪੀ ਡਾ.ਸੋਹਲ

14 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਮੁਕੰਮਲ

ਗੁਰਦਾਸਪੁਰ, 13 ਫਰਵਰੀ (ਮੰਨਨ ਸੈਣੀ )। ਗੁਰਦਾਸਪੁਰ ਦੇ ਐਸ.ਐਸ.ਪੀ ਡਾ. ਰਜਿੰਦਰ ਸਿੰਘ ਸੋਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੱਲ੍ਹ 14 ਫਰਵਰੀ 2021 ਨੂੰ ਹੋ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੋ ਵੋਟਾਂ ਦੌਰਾਨ ਕਿਸੇ ਕਿਸਮ ਪ੍ਰਕਾਰ ਦੀ ਹੁੱਲੜਬਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਨਾਲ ਹੀ ਉਨਾਂ ਬਾਹਰਲੇ ਜ਼ਿਲਿਆਂ ਜਾਂ ਇਲਾਕਿਆਂ ਵਿਚੋਂ ਆਏ ਸਪਰੋਟਰਾਂ ਨੂੰ ਗੁਰਦਾਸਪੁਰ ਜਿਲੇ ਦੀ ਹਦੂਦ ਤੋਂ ਬਾਰਹ ਜਾਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਨਹੀਂ ਤਾਂ ਉਨਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਸਮੂਹ ਚੋਣ ਵਾਰਡਾਂ ਵਿਚ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਸਮਾਜ ਵਿਰੋਧੀ ਅਨਸਰ ਨੂੰ ਸ਼ਾਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਪੁਲਿਸ ਵਿਭਾਗ ਵਲੋਂ ਨਾ ਕੇਵਲ ਗਸ਼ਤ ਵਧਾਈ ਗਈ ਹੈ ਬਲਕਿ ਪੈਟਰੋਲਿਗ ਪਾਰਟੀਆਂ ਵਲੋਂ ਵੱਖ-ਵੱਖ ਥਾਵਾਂ ਦੀ ਵੀਡੀਓ ਗ੍ਰਾਫੀ ਵੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ 937 ਪੁਲਿਸ ਕਰਮਚਾਰੀ ਪੁਲਿਸ ਜਿਲਾ ਗੁਰਦਾਸਪੁਰ ਲਈ ਤਾਇਨਾਤ ਕੀਤੇ ਗਏ ਹਨ ਅਤੇ ਨਾਲ ਹੀ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਹਰ ਵੇਲੇ ਮੁਸ਼ਤੈਦੀ ਵਰਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਜਿਥੇ ਉਹ ਖੁਦ ਸਮੁੱਚੀ ਚੋਣ ਪ੍ਰਕਿਰਿਆ ਦੀ ਨਜਰਸ਼ਾਨੀ ਕਰ ਰਹੇ ਹਨ ਨਾਲ ਹੀ ਹਰੇਕ ਨਗਰ ਕੌਂਸਲ ਦੀ ਐਸ.ਪੀ ਪੱਧਰ ਦੇ ਇਕ-ਇਕ ਅਧਿਕਾਰੀ ਨੂੰ ਜ਼ਿੇਮੇਵਾਰੀ ਸੌਂਪੀ ਗਈ ਹੈ। ਚੋਣ ਦੌਰਾਨ ਮਹਿਲਾ ਡੀ.ਐਸ.ਪੀ ਦੀ ਅਗਵਾਈ ਹੇਠ 200 ਮਹਿਲਾ ਕਾਂਸਟੇਬਲ ਨੂੰ ਵੱਖ-ਵੱਖ ਵਾਰਡਾਂ ਵਿਚ ਸੁਰੱਖਿਆ ਦੀ ਜ਼ਿੇਮੇਵਾਰੀ ਸੌਂਪੀ ਗਈ ਹੈ। ਉਨਾਂ ਦੱਸਿਆ ਕਿ ਹਰਕੇ ਪੋਲਿੰਗ ਬੂਥ ਤੇ 6-6 ਪੁਲਿਸ ਕਰਮਚਾਰੀ ਰਹਿਣਗੇ, ਜਿਨਾਂ ਦੀ ਅਗਵਾਈ ਸਹਾਇਕ ਸਬ ਇੰਸਪੈਕਟਰ ਜਾਂ ਸਬ ਇੰਸਪੈਕਟਰ ਪੱਧਰ ਦੇ ਅਧਿਕਾਰੀ ਕਰਨਗੇ।

ਐਸ.ਐਸ.ਪੀ ਡਾ. ਸੋਹਲ ਨੇ ਅੱਗੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਵੋਟਾਂ ਪ੍ਰਕਿਰਿਆ ਸ਼ਾਂਤੀਪੂਰਵਕ ਅਤੇ ਨਿਰੱਪਖ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਏਗਾ ਤਾਂ ਜੋ ਲੋਕ ਬਿਨਾਂ ਕਿਸੇ ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਉਨਾਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਆਪਣੇ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ ਤਾਂ ਜੋ ਸਲੋਕਤੰਤਰ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Exit mobile version