Close

Recent Posts

ਹੋਰ ਗੁਰਦਾਸਪੁਰ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ’ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਵਿੱਢੀ ਮੁਹਿੰਮ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ’ਯੋਜਨਾ ਤਹਿਤ ਈ-ਕਾਰਡ ਬਣਾਉਣ ਦੀ ਵਿੱਢੀ ਮੁਹਿੰਮ
  • PublishedFebruary 22, 2021

ਸਰਬੱਤ ਸਿਹਤ ਬੀਮਾ ਯੋਜਨਾ ਈ ਕਾਰਡ ਜਨਰੇਸ਼ਨ ਹਫ਼ਤਾ 22 ਤੋਂ 28 ਫਰਵਰੀ 2021 ਤਕ ਮਨਾਇਆ ਜਾ ਰਿਹਾ

ਗੁਰਦਾਸਪੁਰ, 22 ਫਰਵਰੀ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲੇ ਅੰਦਰ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਦੀ ਈ-ਕਾਰਡ ਬਣਾਉਣ ਦੀ ਮੁਹਿੰਮ ਤੇਜੀ ਨਾਲ ਚਲਾਈ ਜਾ ਰਹੀ ਹੈ ਤਾਂ ਜੋ ਲਾਭਪਾਤਰੀ ਇਸ ਯੋਜਨਾ ਦਾ ਲਾਭ ਪ੍ਰਾਪਤ ਕਰ ਸਕਣ। ਉਨਾਂ ਦੱਸਿਆ ਕਿ 22 ਫਰਵਰੀ ਤੋਂ ਲੈ ਕੇ 28 ਫਰਵਰੀ ਤਕ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਈ ਕਾਰਡ ਬਣਾਉਣ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ ਤਾਂ ਜੋ ਲਾਭਪਾਤਰੀ ਇਸ ਸਹੂਲਤ ਦਾ ਲਾਭ ਲੈਣ ਤੋਂ ਵਾਂਝੇ ਨਾ ਰਹਿ ਜਾਣ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਹ ਯੋਗ ਲਾਭਪਾਤਰੀਆਂ ਲਈ ਬੇਹੱਦ ਫਾਇਦੇਮੰਦ ਯੋਜਨਾ ਹੈ ਅਤੇ ਇਸ ਯੋਜਨਾ ਦੇ ਤਹਿਤ ਰਜਿਸਟਰਡ ਪਰਿਵਾਰਾਂ ਦਾ 5 ਲੱਖ ਰੁਪਏ ਤਕ ਦਾ ਨਗਦੀ ਰਹਿਤ ਇਲਾਜ ਹੁੰਦਾ ਹੈ ਜੋ ਕਿ ਰਾਜ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਸਿਹਤ ਸੇਵਾਵਾਂ ਦੇ ਰੂਪ ਵਿਚ ਮੁਹੱਈਆ ਕਰਵਾਇਆ ਜਾਂਦਾ ਹੈ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਧਾਰਕ ਅਤੇ ਉਸਦੇ ਪਰਿਵਾਰਕ ਮੈਂਬਰਾਂ ਲਈ 5 ਲੱਖ ਰੁਪਏ ਤਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜਿਲੇ ਅੰਦਰ ਨੀਲੇ ਕਾਰਡ ਧਾਰਕ, ਜੇ-ਫਾਰਮ ਹੋਲਡਰ, ਐਸ.ਸੀ/ਬੀ.ਸੀ ਪਰਿਵਾਰ (ਐਸ ਈ ਸੀ ਸੀ-ਭਲਾਈ ਵਿਭਾਗ ਨਾਲ ਸਬੰਧਤ), ਮਜ਼ਦੂਰ, ਛੋਟੇ ਵਪਾਰੀ/ਦੁਕਾਨਦਾਰ ਅਤੇ ਪੱਤਰਕਾਰ ਸਾਥੀ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤੇ ਗਏ ਹਨ।

ਉਨਾਂ ਦੱਸਿਆ ਕਿ ਜਿਲੇ ਅੰਦਰ ਲਾਭਪਾਤਰੀਆਂ ਦੇ ਸਿਹਤ ਬੀਮਾ ਕਾਰਡ ਬਣਾਉਣ ਲਈ ਪਿੰਡਾਂ ਅੰਦਰ ਵਿਸ਼ੇਸ ਵਿਸ਼ੇਸ ਕੈਂਪ ਲਗਾਉਣ ਦੇ ਨਾਲ-ਨਾਲ ਜਿਲੇ ਦੀਆਂ ਮਾਰਕਿਟ ਕਮੇਟੀਆਂ ਗੁਰਦਾਸਪੁਰ, ਦੀਨਾਨਗਰ, ਧਾਰੀਵਾਲ, ਕਾਹਨੂੰਵਾਨ, ਕਲਾਨੋਰ, ਸ੍ਰੀ ਹਰਗੋਬਿੰਦਪੁਰ, ਕਾਦੀਆਂ, ਬਟਾਲਾ, ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਵਿਖੇ ਹਰ ਸੋਮਵਾਰ ਤੋਂ ਸ਼ੁੱਕਰਵਾਰ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤਕ ਕਾਰਡ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਚੱਲ ਰਹੇ ਕਾਮਨ ਸਰਵਿਸ ਸੈਂਟਰਾਂ ਵਿਖੇ ਜਾ ਕੇ ਵੀ ਕਾਰਡ ਬਣਾਏ ਜਾਏ ਜਾ ਸਕਦੇ ਹਨ। ਜ਼ਿਲੇ ਦੇ 40 ਸੇਵਾ ਕੇਂਦਰਾਂ, 288 ਕਾਮਨ ਸਰਵਿਸ ਕੇਂਦਰਾਂ, ਵਡਾਲ ਕੰਪਨੀ ਦੀਆਂ 30 ਟੀਮਾਂ ਅਤੇ ਪਿੰਡ ਤੇ ਸ਼ਹਿਰ ਪੱਧਰ ਤੇ ਵਿਸ਼ੇਸ ਕੈਂਪ ਲਗਾ ਕੇ ਈ-ਕਾਰਡ ਬਣਾਏ ਜਾ ਰਹੇ ਹਨ। ਉਨਾਂ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਵਲੋਂ 5 ਲੱਖ ਰੁਪਏ ਦੀ ਦਿੱਤੀ ਮੁਫਤ ਸਿਹਤ ਬੀਮਾ ਸਹੂਲਤ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਅਤੇ ਆਪਣਾ ਅਤੇ ਆਪਣੇ ਪਰਿਵਾਰ ਦੇ ਸਿਹਤ ਬੀਮਾ ਕਾਰਡ ਜਰੂਰ ਬਣਾਉਣ।

ਇਸ ਮੌਕੇ ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲੇ ਅੰਦਰ 9 ਲੱਖ ਦੇ ਕਰੀਬ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣੇ ਹਨ, ਜਿਸ ਵਿਚੋਂ 2 ਲੱਖ 70 ਹਜ਼ਾਰ ਬੀਮਾ ਯੋਜਨਾ ਦੇ ਕਾਰਡ ਬਣਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਮਹਿਜ 30 ਰੁਪਏ ਫੀਸ ਨਾਲ ਕਾਰਡ ਬਣਾਇਆ ਜਾ ਸਕਦਾ ਹੈ ਅਤੇ ਇਸ ਕਾਰਡ ਨਾਲ ਵੱਖ-ਵੱਖ 25 ਬਿਮਾਰੀਆਂ ਦਾ ਇਲਾਜ ਕਰਵਾਇਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਜਾਂ ਸਹੂਲਤ ਲਈ ਕਾਮਨ ਸਰਵਿਸ ਸੈਂਟਰ ਦੇ ਇੰਚਾਰਜ ਪਰਵੀਨ ਕੁਮਾਰ ਦੇ ਮੋਬਾਇਲ ਨੰਬਰ 78378-10909 ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

Written By
The Punjab Wire