CORONA ਗੁਰਦਾਸਪੁਰ

ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਰਵਾਨਾ

ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਰਵਾਨਾ
  • PublishedFebruary 28, 2021

ਵਿਦਿਆਰਥੀਆਂ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਕੀਤੇ ਦਰਸ਼ਨ-ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਉਪਰਾਲੇ ਦੀ ਭਰਵੀਂ ਸ਼ਲਾਘਾ

ਗੁਰਦਾਸਪੁਰ, 28 ਫਰਵਰੀ ( ਮੰਨਨ ਸੈਣੀ ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਸੁਚੱਜੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਯਾਤਰੀ ਬੱਸ ਨੂੰ ਸ੍ਰੀ ਪਰਸ਼ੋਤਮ ਸਿੰਘ ਜਿਲਾ ਰੋਜ਼ਗਾਰ ਤੇ ਜਨਰੇਸ਼ਨ ਅਫਸਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਹਰਮਨਪ੍ਰੀਤ ਸਿੰਘ ਜੁਆਇੰਟ ਸਕੱਤਰ, ਅਧਿਆਪਕਾ ਸੁਖਬੀਰ ਕੋਰ ਸਕੂਲ ਇੰਚਾਰਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਹਰਦੋ ਬਥਵਾਲਾ ਤੇ ਅਧਿਆਪਕ ਜਸਪਿੰਦਰ ਸਿੰਘ ਅਤੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ ਆਦਿ ਮੌਜੂਦ ਸਨ। ਅੱਜ ਦੇ ਇਸ ਟੂਰ ਵਿਚ ਸਕੂਲ ਦੇ ਵਿਦਿਆਰਥੀ ਅਤੇ ਗੁਰਦਾਸਪੁਰ ਦੇ ਆਮ ਨਾਗਰਿਕ ਵੀ ਸ਼ਾਮਲ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਜਿਲਾ ਰੋਜ਼ਗਾਰ ਅਫਸਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਗੁਰਦਾਸਪੁਰ ਅਤੇ ਬਟਾਲਾ ਤੋਂ ਸ਼ੁਰੂ ਕੀਤੀਆਂ ਗਈਆਂ ਵਿਸ਼ੇਸ ਬੱਸਾਂ ਨਾਲ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਜਿਲੇ ਦੇ ਇਤਿਹਾਸਕ ਤੇੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਗਿਆ ਹੈ। ਇਸ ਨਾਲ ਨੌਜਵਾਲ ਪੀੜ੍ਹੀ ਵੀ ਆਪਣੇ ਵਿਰਸੇ ਤੋਂ ਜਾਣੂੰ ਹੋ ਰਹੀ ਹੈ। ਉਨਾਂ ਦੱਸਿਅ ਕਿ ਗੁਰਦਾਸਪੁਰ ਜਿਲੇ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਵਲੋਂ ਜਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਗੁਰਦਾਸਪੁਰ ਅਤੇ ਬਟਾਲਾ ਤੋਂ 31 ਜਨਵਰੀ 2021 ਤੋਂ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਲਗਾਤਾਰ ਚੱਲ ਰਹੀ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਅਧਿਆਪਕਾ ਸੁਖਬੀਰ ਕੋਰ ਨੇ ਕਿਹਾ ਕਿ ਉਨਾਂ ਦੇ ਸਕੂਲ ਦੇ ਵਿਦਿਆਰਥੀ ਅੱਜ ਜ਼ਿਲ੍ਹੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਵਿਦਿਆਰਥੀਆਂ ਇਸ ਯਾਤਰਾ ਤੋਂ ਬਹੁਤ ਖੁਸ਼ ਹੋਏ ਹਨ ਅਤੇ ਉਨਾਂ ਦੇ ਗਿਆਨ ਵਿਚ ਵੀ ਵਾਧਾ ਹੋਇਆ ਹੈ। 

ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਦੇ ਦਰਸਨ ਕਰਵਾਏ ਗਏ। ਜਿਲਾ ਵਾਸੀਆਂ ਵਲੋਂ ਸ਼ੁਰੂ ਕੀਤੀਆਂ ਵਿਸ਼ੇਸ ਬੱਸਾਂ ਦੀ ਭਰਵੀਂ ਸਰਹਾਨਾ ਕੀਤੀ ਗਈ ਤੇ ਲੋਕਾਂ ਵਲੋਂ ਵੱਧ ਚੜ੍ਹ ਕੇ ਯਾਤਰਾ ਵਿਚ ਜਾਣ ਦਾ ਉਤਸ਼ਾਹ ਪਾਇਆ ਜਾ ਰਿਹਾ ਹੈ।

Written By
The Punjab Wire