33 ਸਾਲ ਦਿਆ ਸਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾਮੁਕਤ ਹੋਏ ਵਧੀਕ ਡਿਪਟੀ ਕਮਿਸ਼ਨਰ ਸੰਧੂ, 550 ਸਾਲਾਂ ਪ੍ਰਕਾਸ਼ ਪੁਰਬ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਸੰਧੂ ਦੀਆਂ ਸੇਵਾਵਾਂ ਰਹਿਆ ਸ਼ਲਾਘਾਯੋਗ

ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਨਿਭਾਈਆਂ ਗਈਆਂ ਸੇਵਾਵਾਂ ਸ਼ਲਾਘਾਯੋਗ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 2 ਮਾਰਚ (ਮੰਨਨ ਸੈਣੀ )। ਸ੍ਰੀ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ 33 ਸਾਲ ਸ਼ਾਨਦਾਰ ਸੇਵਾਵਾਂ ਕਰਨ ਉਪੰਰਤ ਸੇਵਾਮੁਕਤ ਹੋ ਗਏ ਹਨ ਅਤੇ ਉਨਾਂ ਦੀ ਸੇਵਾਮੁਕਤੀ ’ਤੇ ਜਿਲਾ ਪ੍ਰਸ਼ਾਸਨ ਵਲੋਂ ਸ਼ਾਨਦਾਰ ਵਿਦਾਇਗੀ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਡਾ. ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ, ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬਲਵਿੰਦਰ ਸਿੰਘ ਕਮਿਸ਼ਨਰ ਨਗਰ ਨਿਗਮ ਬਟਾਲਾ, ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਦੀਨਾਨਗਰ, ਅਰਵਿੰਦ ਸਲਵਾਨ ਤਹਿਸੀਲਦਾਰ ਗੁਰਦਾਸਪੁਰ, ਮਨਜੀਤ ਸਿੰਘ ਤਹਿਸੀਲਦਾਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਸ੍ਰੀ ਸੰਧੂ ਦੇ ਪਰਿਵਾਰਕ ਮੈਂਬਰ ਅਤੇ ਡਿਪਟੀ ਕਮਿਸ਼ਨਰ ਦੀ ਧਰਮਪਤਨੀ ਵੀ ਮੋਜੂਦ ਸਨ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਧੀਕ ਡਿਪਟੀ ਕਮਿਸ਼ਨਰ ਸੰਧੂ ਵਲੋਂ ਕੀਤੀਆਂ ਸੇਵਾਵਾਂ ਸ਼ਲਾਘਾਯੋਗ ਹਨ ਅਤੇ ਇਨਾਂ ਨੇ ਹਮੇਸ਼ਾਂ ਆਪਣੀ ਡਿਊਟੀ ਪੂਰੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਈ ਹੈ। ਉਨਾਂ ਦੱਸਿਆ ਕਿ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਗਏ ਸਮਾਗਮ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਸੀ ਸੰਧੂ ਦੀਆਂ ਸੇਵਾਵਾਂ ਨੂੰ ਯਾਦ ਰੱਖਿਆ ਜਾਵੇਗਾ ਕਿ ਕਿੰਨੀ ਮਿਹਨਤ ਨਾਲ ਉਨਾਂ ਨੇ ਬਾਖੂਬੀ ਸੇਵਾਵਾਂ ਪ੍ਰਦਾਨ ਕੀਤੀਆਂ। ਉਨਾਂ ਕਿਹਾ ਕਿ ਸੰਧੂ ਇਕ ਵਧੀਆ ਪ੍ਰਬੰਧਕ ਤੇ ਪ੍ਰਸ਼ਾਸਕ ਦੇ ਨਾਲ-ਨਾਲ ਲੋੜਵੰਦ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਇਨਸਾਨ ਹਨ ਅਤੇ ਉਨਾਂ ਵਲੋਂ ਨਿਭਾਈਆਂ ਗਈਆਂ ਬੇਦਾਗ ਸੇਵਾਵਾਂ, ਦੂਸਰਿਆਂ ਲਈ ਮਿਸਾਲ ਹਨ।

ਇਸ ਮੌਕੇ ਸੰਧੂ ਨੇ ਜਿਲਾ ਪ੍ਰਸ਼ਾਸਨ ਵਲੋਂ ਉਨਾਂ ਨੂੰ ਦਿੱਤੇ ਮਾਣ ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਦੀ ਹਮੇਸ਼ਾ ਕੋਸ਼ਿਸ ਰਹੀ ਕਿ ਉਹ ਜਿਸ ਕੁਰਸੀ ਉੱਪਰ ਬੈਠੇ ਹਨ ਉਸਦੀ ਮਾਣ ਮਰਿਆਦਾ ਕਾਇਮ ਰੱਖੀ ਜਾ ਸਕੇ ਤੇ ਉਨਾਂ ਦੇ ਦਫਤਰ ਆਉਣ ਵਾਲੇ ਹਰ ਵਿਅਕਤੀ ਦਾ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾਵੇ। ਉਨਾਂ ਕਿਹਾ ਕਿ ਜੇਕਰ ਕੋਈ ਤੁਹਾਡੇ ਕੋਲ ਕੰਮ ਲਈ ਆਉਂਦਾ ਹੈ ਤਾਂ ਤੁਹਾਨੂੰ ਪੂਰੀ ਇਮਾਨਦਾਰੀ ਨਾਲ ਉਸਦੀ ਸਮੱਸਿਆ ਹੱਲ ਕਰਨ ਦਾ ਯਤਨ ਕਰਨਾ ਚਾਹੀਦਾ ਹੈ।

ਇਥੇ ਜ਼ਿਕਰਯੋਗ ਹੈ ਕਿ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਧੂ ਨੇ 1988 ਵਿਚ ਬੀਡੀਪੀਓ ਵਜੋਂ ਆਪਣੀ ਸੇਵਾਵਾਂ ਸ਼ੁਰੂ ਕੀਤੀਆਂ ਸਨ ਅਤੇ 2005 ਵਿਚ ਪੀ.ਸੀ.ਐਸ ਅਫਸਰ ਬਣੇ। ਉਨਾਂ ਪੀ.ਸੀ.ਐਸ ਬਣਨ ਉਪੰਰਤ ਵੱਖ-ਵੱਖ ਜ਼ਿਲਿ੍ਹਆਂ ਤੇ ਸ਼ਾਨਦਾਰ ਸੇਵਾਵਾਂ ਨਿਭਾਈਆਂ। ਸ੍ਰੀ ਸੰਧੂ ਨੇ ਜਿਲਾ ਗੁਰਦਾਸਪੁਰ ਅੰਦਰ (ਜਦ ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲੇ ਇਕੱਠੇ ਹੁੰਦੇ ਸਨ) ਵੱਖ-ਵੱਖ ਅਹੁਦਿਆਂ ਤੇ ਰਹਿੰਦਿਆਂ ਜ਼ਿਲ੍ਹਾ ਵਾਸੀਆਂ ਦੀ ਸੇਵਾ ਕੀਤੀ ਹੈ, ਜਿਸਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਸ੍ਰੀ ਸੰਧੂ ਵਲੋਂ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਾਲ 2019 ਵਿਚ 550 ਸਾਲ ਪ੍ਰਕਾਸ਼ ਉਤਸ਼ਵ ਸਮਾਗਮ ਅਤੇ ਸਾਲ 2020 ਵਿਚ 550 ਸਾਲਾਂ ਦੇ ਸੰਪਰੂਨਤਾ ਸਮਾਗਮ, ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿਖੇ ਹੋਈਆਂ ਕੈਬਨਿਟ ਮੀਟਿੰਗਾਂ, ਦੇਸ਼ ਦੇ ਪ੍ਰਧਾਨ ਮੰਤਰੀ ਦੀ ਗੁਰਦਾਸਪੁਰ ਫੇਰੀ, ਕੋਵਿਡ-19 ਦੋਰਾਨ ਲੋੜਵੰਦ ਦੀ ਮਦਦ ਅਤੇ ਪਰਵਾਸੀਆਂ ਮਜ਼ਦੂਰਾਂ ਨੂੰ ਉਨਾਂ ਦੇ ਘਰਾਂ ਤਕ ਪੁਜਦਾ ਕਰਨ ਸਮੇਤ ਵੱਖ-ਵੱਖ ਸਮੇਂ ਦੌਰਾਨ ਸਰਕਾਰ ਵਲੋਂ ਸੋਪੀਆਂ ਗਈਆਂ ਜਿੰਮੇਵਾਰੀਆਂ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਸਫ਼ਲ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਜਿਲਾ ਪ੍ਰਸ਼ਾਸਨ ਵਲੋਂ ਸ੍ਰੀ ਸੰਧੂ ਅਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Print Friendly, PDF & Email
Thepunjabwire
 • 15
 • 70
 •  
 •  
 •  
 •  
 •  
 •  
 •  
 •  
  85
  Shares
error: Content is protected !!