CORONA ਗੁਰਦਾਸਪੁਰ

ਹੁਣ ਸੇਵਾ ਕੇਂਦਰਾਂ ਵਿਖੇ ਕੋਵਿਡ-19 ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲੱਬਧ-ਡਿਪਟੀ ਕਮਿਸ਼ਨਰ

ਹੁਣ ਸੇਵਾ ਕੇਂਦਰਾਂ ਵਿਖੇ ਕੋਵਿਡ-19 ਟੀਕਾਕਰਨ ਲਈ ਰਜਿਸਟ੍ਰੇਸ਼ਨ ਸੇਵਾਵਾਂ ਉਪਲੱਬਧ-ਡਿਪਟੀ ਕਮਿਸ਼ਨਰ
  • PublishedMarch 4, 2021

ਬਜ਼ੁਰਗ ਅਤੇ ਸਹਿ ਰੋਗਾਂ ਵਾਲੇ ਵਿਅਕਤੀ ਆਪਣਾ ਨੰਬਰ ਕਰਵਾ ਸਕਦੇ ਹਨ ਬੁੱਕ

ਗੁਰਦਾਸਪੁਰ, 4 ਮਾਰਚ ( ਮੰਨਨ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਜ਼ੁਰਗਾਂ ਅਤੇ ਸਹਿ ਰੋਗਾਂ ਵਾਲੇ ਵਿਅਕਤੀਆਂ ਦੀ ਸਹੂਲਤ ਲਈ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਜ਼ਿਲੇ ਦੇ ਸਮੁੱਚੇ ਸੇਵਾ ਕੇਂਦਰਾਂ ਵਿੱਚ ਕੋਵਿਡ-19 ਟੀਕਾਕਰਨ ਲਈ ਰਜਿਸਟਰੇਸ਼ਨ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਰਜਿਸਟ੍ਰੇਸ਼ਨ ਦੀ ਸਹੂਲਤ ਲਈ ਫੀਸ 30 ਰੁਪਏ ਹੈ। ਉਨਾਂ ਦੱਸਿਆ ਕਿ ਲਾਭਪਾਤਰੀਆਂ ਨੂੰ ਆਪਣੇ ਨਾਲ ਆਪਣਾ ਆਧਾਰ ਕਾਰਡ, ਮੋਬਾਇਲ ਫੋਨ ਅਤੇ ਸਹਿ-ਰੋਗ ਹੋਣ ਦੀ ਸਥਿਤੀ ਵਿੱਚ ਮੈਡੀਕਲ ਸਰਟੀਫਿਕੇਟ ਨਾਲ ਲੈ ਕੇ ਆਉਣਾ ਹੋਵੇਗਾ। ਉਨਾਂ ਕਿਹਾ ਕਿ 60 ਸਾਲ ਤੋਂ ਵੱਧ ਉਮਰ ਦੇ ਲੋਕ ਅਤੇ 45 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਹਿ-ਰੋਗਾਂ ਵਾਲੇ ਵਿਅਕਤੀ ਮੁਹਿੰਮ ਦੇ ਮੌਜੂਦਾ ਪੜਾਅ ਦੌਰਾਨ ਟੀਕਾਕਰਨ ਦੇ ਯੋਗ ਹਨ ਅਤੇ ਉਹ ਜ਼ਿਲੇ ਭਰ ਦੇ ਸਮੁੱਚੇ ਸੇਵਾ ਕੇਂਦਰਾਂ ’ਤੇ ਟੀਕਾਕਰਨ ਲਈ ਬੁਕਿੰਗ ਕਰ ਸਕਦੇ ਹਨ, ਜਦੋਂ ਕਿ ਟੀਕਾ ਹਸਪਤਾਲ ’ਚ ਹੀ ਲੱਗੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰ ਵਿਖੇ ਟੀਕਾਕਰਨ ਰਜਿਸ਼ਟ੍ਰੇਸ਼ਨ ਇੱਕ ਓਟੀਪੀ ਆਧਾਰਿਤ ਸਿਸਟਮ ਹੈ, ਜਿੱਥੇ ਲਾਭਪਾਤਰੀਆਂ ਦੇ ਮੋਬਾਈਲ ਨੰਬਰ ’ਤੇ ਪਾਸਵਰਡ ਭੇਜਿਆ ਜਾਂਦਾ ਹੈ। ਇਸ ਲਈ ਸਾਰੇ ਯੋਗ ਲਾਭਪਾਤਰੀ ਸੇਵਾ ਕੇਂਦਰ ਆਉਣ ਵੇਲੇ ਆਪਣੇ ਮੋਬਾਇਲ ਜ਼ਰੂਰ ਨਾਲ ਲੈ ਕੇ ਆਉਣ। ਲਾਭਪਾਤਰੀਆਂ ਨੂੰ ਆਪਣੇ ਰਜਿਸਟਰਡ ਮੋਬਾਈਲ ਨੰਬਰ ’ਤੇ ਟੀਕਾਕਰਨ ਸਬੰਧੀ ਸਾਰੀ ਲੋੜੀਂਦੀ ਜਾਣਕਾਰੀ ਪ੍ਰਾਪਤ ਹੋਵੇਗੀ।

Written By
The Punjab Wire