ਏ.ਐੱਸ.ਆਈ. ਸਰਬਜੀਤ ਸਿੰਘ ਦੀ ਕੋਰੋਨਾ ਨਾਲ ਮੌਤ ਹੋਣ ’ਤੇ ਡੀ.ਸੀ. ਤੇ ਐੱਸ.ਐੱਸ.ਪੀ. ਨੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ, ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਸਮੂਹ ਜ਼ਿਲ੍ਹਾ ਵਾਸੀ, ਦੂਸਰੀ ਲਹਿਰ ਜਿਆਣਾ ਘਾਤਕ – ਡੀ.ਸੀ ਇਸ਼ਫਾਕ

ਕੋਰੋਨਾ ਮਹਾਂਮਾਰੀ ਦੌਰਾਨ ਏ.ਐੱਸ.ਆਈ. ਸਰਬਜੀਤ ਸਿੰਘ ਨੇ ਇਮਾਨਦਾਰੀ ਤੇ ਹੌਂਸਲੇ ਨਾਲ ਆਪਣੀਆਂ ਸੇਵਾਵਾਂ ਨਿਭਾਈਆਂ

ਗੁਰਦਾਸਪੁਰ 7 ਮਾਰਚ ( ਮੰਨਨ ਸੈਣੀ ) – ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਬੀਤੇ ਕੱਲ ਪੁਲਿਸ ਜ਼ਿਲ੍ਹਾ ਬਟਾਲਾ ਦੇ ਏ.ਐਸ.ਆਈ. ਸਰਬਜੀਤ ਸਿੰਘ (ਨੰਬਰ 3306/ਬਟਾਲਾ) ਦੀ ਕੋਵਿਡ-19 ਕਾਰਨ ਹੋਈ ਮੌਤ ’ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਪੀੜ੍ਹਤ ਪਰਿਵਾਰ ਨਾਲ ਦੁੱਖ ਸਾਝਾਂ ਕਰਦਿਆਂ ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸਣ। ਇਸ ਦੇ ਨਾਲ ਹੀ ਉਹਨਾਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਗੰਭੀਰਤਾ ਨਾਲ ਲੈਣ ਲਈ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕੀ ਉਹ ਮਾਸਕ ਲਗਾ ਕੇ ਹੀ ਬਾਹਰ ਜਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਟਾਲਾ ਪੁਲਿਸ ਦੇ ਏ.ਐਸ.ਆਈ. ਸਰਬਜੀਤ ਸਿੰਘ ਕੋਵਿਡ-19 ਦੀ ਮਹਾਂਮਾਰੀ ਦੌਰਾਨ ਫਰੰਟ ਲਾਈਨ ਵਾਰੀਅਰਜ਼ ਦੇ ਤੌਰ ’ਤੇ ਸੇਵਾਵਾਂ ਨਿਭਾ ਰਹੇ ਸਨ ਅਤੇ ਉਨ੍ਹਾਂ ਨੇ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ, ਹੌਂਸਲੇ ਤੇ ਜਿੰਮੇਵਾਰੀ ਨਾਲ ਨਿਭਾਇਆ। ਉਨ੍ਹਾਂ ਦੀ ਕੋਰੋਨਾ ਨਾਲ ਹੋਈ ਬੇਵਕਤੀ ਮੌਤ ’ਤੇ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੁੱਖ ਹੈ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਰੱਖਦਾ ਹੋਇਆ ਇਸ ਦੁੱਖ ਦੀ ਘੜ੍ਹੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਓਧਰ ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ ਨੇ ਵੀ ਏ.ਐਸ.ਆਈ. ਸਰਬਜੀਤ ਸਿੰਘ ਦੀ ਮੌਤ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਟਾਲਾ ਪੁਲਿਸ ਨੂੰ ਪੀੜ੍ਹਤ ਪਰਿਵਾਰ ਨਾਲ ਪੂਰੀ ਹਮਦਰਦੀ ਹੈ ਅਤੇ ਸਰਕਾਰ ਵੱਲੋਂ ਤਹਿ ਨਿਯਮਾਂ ਅਨੁਸਾਰ ਪਰਿਵਾਰ ਦੀ ਹਰ ਤਰਾਂ ਨਾਲ ਮਦਦ ਕੀਤੀ ਜਾਵੇਗੀ

ਉਥੇ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਗਾਹ ਕੀਤਾ ਹੈ ਕਿ ਕੋਰੋਨਾ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਤੋਂ ਬਚਣ ਲਈ ਹਰ ਵਿਅਕਤੀ ਸਾਵਧਾਨੀਆਂ ਦੀ ਪਾਲਣਾ ਕਰੇ। ਉਨ੍ਹਾਂ ਕਿਹਾ ਕਿ ਸਿਹਤ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਵਾਇਰਸ ਦੀ ਇਹ ਦੂਸਰੀ ਲਹਿਰ ਪਹਿਲਾਂ ਨਾਲੋਂ ਵੀ ਘਾਤਕ ਹੈ ਅਤੇ ਇਸ ਨਾਲ ਬਹੁਤ ਸਾਰੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਕੋਰੋਨਾ ਤੋਂ ਪੀੜ੍ਹਤ ਮਰੀਜ਼ ਬੜੀ ਜਲਦੀ ਆਪਣੀ ਜਾਨ ਗੁਵਾ ਰਹੇ ਹਨ ਜੋ ਕਿ ਚਿੰਤਾਜਨਕ ਹੈ।

ਡੀਸੀ ਮੁਹੰਮਦ ਇਸ਼ਫਾਕ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੀ ਬਿਮਾਰੀ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਇਸ ਤੋਂ ਬਚਣ ਲਈ ਜੋ ਵੀ ਸਾਵਧਾਨੀਆਂ ਹਨ ਉਨ੍ਹਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਲਗਾਇਆ ਜਾਵੇ ਅਤੇ ਸੋਸਲ ਡਿਸਟੈਂਸਿੰਗ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਰ-ਵਾਰ ਹੱਥਾਂ ਨੂੰ ਸਾਬਣ ਨਾਲ ਧੋਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਦੀ ਪਾਲਣਾ ਕਰਕੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਕੋਰੋਨਾ ਦੀ ਟੈਸਟਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮਰੀਜ਼ਾਂ ਦਾ ਜਲਦੀ ਪਤਾ ਲਗਾ ਕੇ ਇਸਦੇ ਪਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਹਰ ਵਿਭਾਗ ਦੇ ਮੁੱਖੀ ਨੂੰ ਵੀ ਹਦਾਇਤਾਂ ਦਿੱਤੀਆਂ ਹਨ ਕਿ ਉਹ ਆਪਣੇ ਵਿਭਾਗ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

Print Friendly, PDF & Email
Thepunjabwire
 • 14
 • 70
 •  
 •  
 •  
 •  
 •  
 •  
 •  
 •  
  84
  Shares
error: Content is protected !!