ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਜਵੀਂ ਵਿਸ਼ੇਸ ਬੱਸ ਰਵਾਨਾ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲੇ ਗੁਰਦਾਸਪੁਰ ਨੂੰ ਸੈਰ ਸਪਾਟਾ ਵਜੋਂ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ

ਗੁਰਦਾਸਪੁਰ, 9 ਮਾਰਚ ( ਮੰਨਨ ਸੈਣੀ)। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਜਵੀਂ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਕੀਤੀ ਗਈ। ਇਸ ਯਾਤਰੀ ਬੱਸ ਨੂੰ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਦਮਨਜੀਤ ਸਿੰਘ ਇੰਚਾਰਜ ਛੋਟਾ ਘੱਲੂਘਾਰਾ ਸਮਾਰਕ, ਯੁਵਕ ਸੇਵਾਵਾਂ ਵਿਭਾਗ ਤੋਂ ਵਲੰਟੀਅਰ ਅਤੇ ਜ਼ਿਲਾ ਵਾਸੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਪ੍ਰੋਫੈਸਰ ਤੇ ਇਤਿਹਾਸਕਾਰ ਰਾਜ ਕੁਮਾਰ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਸਪਾਟਾ ਵਜੋਂ ਵਿਕਸਤਿ ਕਰਨ ਲਈ ਵਿਸ਼ੇਸ ਉਪਰਾਲੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਅਤੇ ਬਟਾਲਾ ਤੋਂ ਜਨਵਰੀ ਮਹੀਨੇ ਤੋਂ ਸ਼ੁਰੂ ਕੀਤੀਆਂ ਗਈਆਂ ਵਿਸ਼ੇਸ ਬੱਸਾਂ ਲਗਾਤਾਰ ਚੱਲ ਰਹੀਆਂ ਹਨ। ਇਨਾਂ ਵਿਸ਼ੇਸ ਬੱਸਾਂ ਚੱਲਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਜਿਲੇ ਦੇ ਇਤਿਹਾਸਕ ਤੇੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ।

ਇਸ ਮੌਕੇ ਗੱਲਬਾਤ ਕਰਦਿਆਂ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰਾਂ ਨੇ ਕਿਹਾ ਕਿ ਉਹ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਨਾਂ ਨੂੰ ਆਪਣੇ ਜਿੇਲ ਦੇ ਇਤਿਹਾਸਕ ਤੇ ਧਾਰਮਿਕ ਤੇ ਸਥਾਨਾਂ ਦੇ ਦਰਸ਼ਨ ਕਰਕੇ ਬਹੁਤ ਖੁਸ਼ੀ ਆਈ ਹੈ ਤੇ ਗਿਆਨ ਵਿਚ ਵੀ ਵਾਧਾ ਹੋਇਆ ਹੈ। 

ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਦੇ ਦਰਸਨ ਕਰਵਾਏ ਗਏ। ਜਿਲਾ ਵਾਸੀਆਂ ਵਲੋਂ ਸ਼ੁਰੂ ਕੀਤੀਆਂ ਵਿਸ਼ੇਸ ਬੱਸਾਂ ਦੀ ਭਰਵੀਂ ਸਰਹਾਨਾ ਕੀਤੀ ਗਈ ਤੇ ਲੋਕਾਂ ਵਲੋਂ ਵੱਧ ਚੜ੍ਹ ਕੇ ਯਾਤਰਾ ਵਿਚ ਜਾਣ ਦਾ ਉਤਸ਼ਾਹ ਪਾਇਆ ਜਾ ਰਿਹਾ ਹੈ।

Exit mobile version