ਡਿਪਟੀ ਕਮਿਸ਼ਨਰ ਦੀ ਧਰਮਪਤਨੀ ਸਹਿਲਾ ਕਾਦਰੀ ਵਲੋਂ ਕੋਰੋਨਾ ਵੈਕਸੀਨ ਲਗਵਾਈ ਗਈ

ਡਿਪਟੀ ਕਮਿਸ਼ਨਰ ਦੀ ਧਰਮਪਤਨੀ ਸਹਿਲਾ ਕਾਦਰੀ ਵਲੋਂ ਕੋਰੋਨਾ ਵੈਕਸੀਨ ਲਗਵਾਈ ਗਈ

ਗੁਰਦਾਸਪੁਰ, 12 ਮਾਰਚ ( ਮੰਨਨ ਸੈਣੀ )। ਸ਼ੁਕਰਵਾਰ ਨੂੰ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਧਰਮਪਤਨੀ ਸ੍ਰੀਮਤੀ ਸਹਿਲਾ ਕਾਦਰੀ ਵਲੋਂ ਸਥਾਨਕ ਸਿਵਲ ਹਸਪਾਲ ਪੁਹੰਚ ਕੇ ਕੋਵਿਡ-19 ਵੈਕਸੀਨ ਲਗਵਾਈ ਗਈ। ਇਸ ਮੌਕੇ ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਵੀ ਮੋਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀਮਤੀ ਸਹਿਲਾ ਕਾਦਰੀ ਨੇ ਕਿਹਾ ਕਿ ਮਨੁੱਖੀ ਸਿਹਤ Ñਲਈ ਕੋਵਿਡ-19 ਵੈਕਸੀਨ ਪੂਰੀ ਤਰਾਂ ਸੁਰੱਖਿਅਤ ਹੈ ਤੇ ਲੋਕਾਂ ਨੂੰ ਕਿਸੇ ਅਫਵਾਹ ਵਿਚ ਨਹੀਂ ਆਉਣਾ ਚਾਹੀਦਾ ਹੈ। ਉਨਾਂ ਖਾਸਕਰਕੇ ਔਰਤ ਵਰਗ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੋਵਿਡ-19 ਵੈਕਸੀਨ ਲਗਵਾਉਣ ਲਈ ਅੱਗੇ ਆਉਣ ਅਤੇ ਕੋੋਰੋਨਾ ਮਹਾਂਮਾਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਦੂਸਰਿਆਂ ਨੂੰ ਵੀ ਪ੍ਰੇਰਿਤ ਕਰਨ।

ਉਨਾਂ ਦੱਸਿਆ ਕਿ ਸਿਹਤ ਕਰਮੀਆਂ ਅਤੇ ਫਰੰਟ ਕਰਮੀਆਂ ਨੂੰ ਕੋਵਿਡ-19 ਵੈਕਸੀਨ ਲਗਾਉਣ ਦੇ ਨਾਲ 60 ਸਾਲ ਤੋਂ ਉੱਪਰ ਵਾਲੇ ਵਿਅਕਤੀ ਅਤੇ 45 ਸਾਲ ਤੋਂ 59 ਸਾਲ ਤੱਕ ਕਿਸੇ ਵੀ ਕਰੋਨਿਕ ਬਿਮਾਰੀ ਨਾਲ ਸਬੰਧਤ ਜਿਵੇ ਦਿਲ, ਕੈਂਸਰ , ਸ਼ੂਗਰ , ਗੁਰਦੇ ਅਤੇ ਲੀਵਰ ਦੀ ਬੀਮਾਰੀ ਵਾਲੇ ਪੀੜਤਾਂ ਨੂੰ ਕੋਵਿਡ-19  ਵੈਕਸੀਨ ਲਗਾਈ ਜਾ ਰਹੀ ਹੈ, ਜੋ ਸਰਕਾਰੀ ਹਸਪਤਾਲਾਂ ਵਿਚ ਵੈਕਸੀਨ ਬਿਲਕੁੱਲ ਮੁਫ਼ਤ ਲਗਾਈ ਜਾਂਦੀ ਹੈ ।

ਉਨਾਂ ਕਿਹਾ ਕਿ ਕੋਰੋਨਾ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ ਅਤੇ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਮਾਸਕ ਜਰੂਰ ਪਹਿਨਣਾ ਚਾਹੀਦਾ ਹੈ, ਸਮਾਜਿਕ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਸਾਬੁਣ ਨਲ ਵਾਰ-ਵਾਰ ਸਾਫ ਰੱਖਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਦੁਬਾਰਾ ਕੋਰੋਨਾ ਮਹਾਂਮਾਰੀ ਦੇ ਕੇਸ ਵੱਧ ਰਹੇ ਹਨ,ਇਸ ਲਈ ਸਾਨੂੰ ਸਾਵਧਾਨੀਆਂ ਦੀ ਵਰਤੋਂ ਲਗਾਤਾਰ ਕਰਨੀ ਚਾਹੀਦੀ ਹੈ ਅਤੇ ਵੈਕਸੀਨ ਜਰੂਰ ਲਗਾਵਾਉਣੀ ਚਾਹੀਦੀ ਹੈ।

Exit mobile version