ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ

ਛੋਟਾ ਘੱਲੂਘਾਰਾ ਸਮਾਰਕ ਵੱਲ ਆਉਂਦੀਆਂ ਸੜਕਾਂ ਨੂੰ ਖੂਬਸੂਰਤ ਬਣਾਉਣ ਲਈ ਅਧਿਕਾਰੀਆਂ ਦਿੱਤੇ ਨਿਰਦੇਸ਼

ਗੁਰਦਾਸਪੁਰ, 30 ਮਾਰਚ  ( ਮੰਨਨ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਅਪਰੇਸ਼ਨ ਐਂਡ ਮੈਨਟੀਨੈੱਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਾਕਰੀਆਂ ਨੂੰ ਸਮਾਰਕ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣ ਲਈ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੀ.ਡਬਲਿਊ.ਡੀ ਤੇ ਬਾਗਬਾਨੀ ਵਿਭਾਗ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਰਕ ਵੱਲ ਨੂੰ ਆਉਂਦੀਆਂ ਸੜਕਾਂ ਨੂੰ ਖੂਬਸੁਰਤ ਬਣਾਉਣ ਲਈ ਉਪਰਾਲੇ ਵਿੱਢੇ ਜਾਣ, ਜਿਸ ਤਹਿਤ ਸੜਕਾਂ ਦੇ ਕਿਨਾਰਿਆਂ ਦੇ ਇੰਟਰਲਾੱਕ ਟਾਇਲ ਅਤੇ ਖੂਬਸੂਰਤ ਪੌਦੇ ਲਗਾਏ ਜਾਣ। ਉਨਾਂ ਅੱਗੇ ਕਿਹਾ ਕਿ ਸਮਾਰਕ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਅਤੇ ਨਾਟਕ ਕਰਵਾਏ ਜਾਣਗੇ ਤਾਂ ਜੋ ਜਿਲਾ ਵਾਸੀਆਂ ਖਾਸਕਰਕੇ ਨੌਜਵਾਨ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਜੋੜਿਆ ਜਾ  ਸਕੇ।

ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਮਾਰਕ ਦੇ ਸੁੰਦਰੀਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਥੇ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ Çਆਰ ਕੀਤਾ ਜਾ ਰਿਹਾ ਹੈ ਅਤੇ ਸਮਾਰਕ ਵਿਚ  ਪ੍ਰੋਜੈਕਟਰ ਤੇ ਸਾਊਂਡ ਸਿਸਟਮ (ਪਾਰਕਾਂ ਤੇ ਹਾਲ ਆਦਿ ਵਿਚ) ਲਗਾਏ ਜਾ ਚੁੱਕੇ ਹਨ । ਉਨਾਂ ਸਮਾਰਕ ਦੇ ਸੁੰਦਰੀਕਰਨ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵਿਕਾਸ ਕੰਮ ਜਲਦ ਨੇਪਰੇ ਚਾੜ੍ਹਣ।             

ਇਸ ਮੌਕੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫ਼ਸਰ, ਸੰਜੀਵ ਮੰਨਣ ਜ਼ਿਲ੍ਹਾ ਭਲਾਈ ਅਫਸਰ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਦਮਨਜੀਤ ਸਿੰਘ ਰਿਸ਼ਪੈਨਿਸ਼ਟ –ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਨਵਦੀਪ ਸਿੰਘ ਬਾਗਬਾਨੀ ਅਫਸਰ, ਸ੍ਰੀਮਤੀ ਮਨਦੀਪ ਕੌਰ ਅਤੇ ਆਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰ ਹਾਜ਼ਰ ਸਨ।

Exit mobile version