ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਬਿਮਾਰੀ ਦੇ ਲੱਛਣ ਹੋਣ ਤੇ ਟੈਸਟ ਕਰਵਾਇਆ ਜਾਵੇ
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਕੀਤਾ ਗਿਆ ਜਾਗਰੂਕ
ਗੁਰਦਾਸਪੁਰ, 24 ਅਪ੍ਰੈਲ (ਮੰਨਨ ਸੈਣੀ ) ਕੋਵਿਡ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਖੰਘ, ਬੁਖਾਰ, ਜੁਕਾਮ ਜਾਂ ਸਰੀਰ ਦਰਦ ਆਦਿ ਹੋਣ ਤਾਂ ਕੋਰੋਨਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਤੇ ਟੈਸਟ ਕਰਵਾਉਣ ਤੋਂ ਘਬਰਾਉਣਾ ਨਹੀਂ ਚਾਹੀਦਾ ਹੈ। ਕੋੋਰੋਨਾ ਟੈਸਟ, ਕੋਵਿਡ ਵੈਕਸੀਨ, ਮਾਸਕ, ਸ਼ੋਸਲ ਡਿਸਟੈਸਿੰਗ ਤੇ ਹੱਥਾਂ ਨੂੰ ਸਾਫ ਰੱਖਣ ਦੇ ਨਿਯਮਾਂ ਦੀ ਪਾਲਣਾ ਕਰਨ ਨਾਲ ਬਿਮਾਰੀ ਤੋਂ ਬਚਾਅ ਕੀਤਾ ਜਾ ਸਕਦਾ ਹੈ। ਲੋਕਾਂ ਨੂੰ ਉਪਰੋਕਤ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਯੋਗ ਵਿਅਕਤੀਆਂ ਵਲੋਂ ਵੈਕਸੀਨ ਲਗਾਉਣ ਦੇ ਮੰਤਵ ਨਾਲ ਅੱਜ ਦੂਜੇ ਦਿਨ ਵੀ ਜਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਦੀ ਵੈਨ ਵਲੋਂ ਜ਼ਿਲ੍ਹੇ ਦੇ ਪਿੰਡਾਂ ਅੰਦਰ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਬਿਮਾਰੀ ਕਾਰਨ ਰੋਜ਼ਾਨਾ ਮੋਤਾਂ ਦੀ ਗਿਣਤੀ ਹੋਣ ਅਤੇ ਇਸ ਬਿਮਾਰੀ ਦੇ ਫੈਲਾਅ ਦੇ ਵਾਧੇ ਨੂੰ ਰੋਕਣ ਦੇ ਉਦੇਸ਼ ਨਾਲ ਜ਼ਿਲ੍ਹਾ ਵਾਸੀਆਂ ਨੂੰ ਹੋਰ ਜਾਗਰੂਕ ਹੋਣ ਦੀ ਲੋੜ ਹੈ ਅਤੇ ਜ਼ਿੰੇਮੇਵਾਰ ਨਾਗਰਿਕ ਦੀ ਤਰਾਂ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਹਰ ਪੱਧਰ ਤੇ ਲੋਕਾਂ ਦੇ ਜੀਵਨ ਨੂੰ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਕੋੋਰੋਨਾ ਬਿਮਾਰੀ ਨੂੰ ਖਤਮ ਕਰਨ ਵਿਚ ਅੱਗੇ ਹੋ ਕੇ ਉਸਾਰੂ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਪਿੰਡਾਂ ਅੰਦਰ ਵੈਕਸੀਨ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ ਤਾਂ ਜੋ ਯੋਗ ਵਿਅਕਤੀਆਂ ਦੇ ਤੁਰੰਤ ਵੈਕਸੀਨ ਲੱਗ ਸਕੇ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੈਕਸੀਨ ਜਰੂਰ ਲਗਲਾਉਣ। ਮਾਸਕ ਪਾ ਕੇ ਰੱਖਣ। ਸਮਾਜਿਕ ਦੂਰੀ ਦੇ ਨਿਯਮਾਂ ਦੀ ਲਾਜ਼ਮੀ ਤੋਰ ਤੇ ਪਾਲਣਾ ਕਰਨ ਅਤੇ ਹੱਥਾਂ ਨੂੰ ਵਾਰ-ਵਾਰ ਸਾਬੁਣ ਨਾਲ ਜਰੂਰ ਧੋਂਦੇ ਰਹਿਣ।
ਇਸ ਮੌਕੇ ਰਾਜੀਵ ਕੁਮਾਰ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਅੱਜ ਪਿੰਡ ਹਰਦਾਨ, ਕਾਦੀਆਂਵਾਲੀ, ਦਾਖਲਾ, ਹਸਨਪੁਰ, ਪੂਰੇਵਾਲ ਅਰਾਈਆਂ, ਕੋਟ ਮੋਹਨ ਲਾਲ ਆਦਿ ਵਿਚ ਜਾ ਕੇ ਜਾਗਰੂਕਕਾ ਵੈਨ ਵਲੋਂ ਲੋਕਾਂ ਨੂੰ ਵੈਕਸੀਨ ਲਗਾਉਣ ਦੇ ਨਾਲ ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਕੋਵਿਡ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਪਿੰਡ ਦੇ ਮੋਹਤਬਰਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕੋਵਿਡ ਮਹਾਂਮਾਰੀ ਦੀ ਦੂਸਰੀ ਲਹਿਰ ਤੋਂ ਬਚਾਅ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਅਤੇ ਪੂਰਨ ਸਹਿਯੋਗ ਕਰਨ।