ਗੁਰਦਾਸਪੁਰ, 26 ਅਪ੍ਰੈਲ ( ਮੰਨਨ ਸੈਣੀ )। ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਵਲੋਂ ਐਪੀਡੇਮਿਕ ਐਕਟ 1897 ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ( Epidemic act 1897 and Disaster management act 2005) ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਤਿ ਆਕਸੀਜਨ ਦੀ ਸਪਲਾਈ/ਵਰਤੋਂ ਕੇਵਲ ਹਸਪਤਾਲਾਂ, ਡਿਫੈਂਸ ਅਤੇ ਦਵਾਈਆਂ ਬਣਾਉਣ ਲਈ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਆਕਸੀਜਨ ਦੀ ਵਰਤੋਂ ਕਿਸੇ ਹੋਰ ਮੰਤਵ ਲਈ ਕੀਤੀ ਜਾਂਦੀ ਹੈ ਤਾਂ ਸਬੰਧਤ ਦੋਸ਼ੀ ਦੇ ਖਿਲਾਫ ਉਕਤ ਐਕਟ ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਉਨਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਅੰਦਰ ਕੁਝ ਇੰਡਸਟਰੀਜ਼ ਵਲੋਂ ਆਕਸੀਜਨ ਦੀ ਕਾਲਾ ਬਾਜ਼ਾਰੀ/ਜਮ੍ਹਾਖੋਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕੋਵਿਡ-19 (ਕੋਰੋਨਾ ਵਾਇਰਸ) ਮਹਾਂਮਾਰੀ ਦਾ ਪ੍ਰਕੋਪ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਨਾਲ ਹਸਪਤਾਲਾਂ ਵਿਚ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਹਸਪਤਾਲਾਂ ਵਿਚ ਆਕਸੀਜਨ ਦੀ ਕਮੀ ਹੋਣ ਕਾਰਨ ਮਰੀਜ਼ਾਂ ਦੀ ਮੌਤ ਦਰ ਵੱਧ ਰਹੀ ਹੈ। ਇਸ ਲਈ ਉਪਰੋਕਤ ਕਾਰਨਾਂ ਨੂੰ ਮੁੱਖ ਰੱਖਦਿਆਂ ਇਹ ਹੁਕਮ ਲਾਗੂ ਕੀਤਾ ਗਿਆ ਹੈ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਵੇਗਾ।