ਗੁਰਦਾਸਪੁਰ, 26 ਅਪ੍ਰੈਲ (ਮੰਨਨ ਸੈਣੀ ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਕੋਵਿਡ ਦੀ ਬਿਮਾਰੀ ਨਾਲ ਸਬੰਧਤ ਦਵਾਈਆਂ ਜਿਵੇ ਰੇਮਿਡਸਵੀਰ (Remdesivir) ਅਾਦਿ ਦੀ ਜਮ੍ਹਾਂਖੋਰੀ ਤੇ ਕਾਲਾਬਜਾਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਅਜਿਹਾ ਕਰਨ ਵਾਲੇ ਨੂੰ ਬਖਸਿਆ ਨਹੀਂ ਜਾਵੇਗਾ ਅਤੇ ਉਸਦੇ ਵਿਰੁੱਧ ਡਿਜਾਸਟਰ ਮੈਨਜੇਮੈਂਟ ਐਕਟ 2005 ( Disaster management act 2005) ਤਹਿਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਚੱਲ ਰਹੇ ਗੰਭੀਰ ਸੰਕਟ ਦੌਰਾਨ ਅਜਿਹਾ ਘਿਨਾਉਣਾ ਕੰਮ ਕਰਨ ਵਾਲੇ ਮਨੁੱਖਤਾ ਦੇ ਦੁਸ਼ਮਣ ਹਨ ਅਤੇ ਇਸ ਤਰ੍ਹਾਂ ਦੇ ਵਿਅਕਤੀਆਂ ਉੁੱਪਰ ਕਾਨੂੰਨ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਨਾ ਜਿਲਾ ਵਾਸੀਆਂ ਨੂੰ ਕਿਹਾ ਕਿ ਅਜਿਹੇ ਲੋਕਾਂ ਦੀ ਜਾਣਕਾਰੀ ਪਰਸਾਸਨ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਨਾਲ ਹੀ ਉਨਾ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਮਾਸਕ ਪਾ ਕੇ ਰੱਖਣ। ਸੋਸਲ ਡਿਸਟੈਂਸਿੰਗ ਦੇ ਨਿਯਮਾਂ ਦੀ ਪਾਲਣਾ ਕਰਨ। ਹੱਥਾਂ ਨੂੰ ਵਾਰ ਵਾਰ ਸਾਬੁਣ ਨਾਲ ਧੋਣ ਅਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਾਉਣ।