ਸਾਰੀਆਂ ਦੁਕਾਨਾਂ, ਜਿਵੇਂ ਮਾਲਜ਼ ਅਤੇ ਮਲਟੀਪਲੈਕਸ ਆਦਿ ਰੋਜ਼ਾਨਾ ਸ਼ਾਮ 5 ਵਜੇ ਬੰਦ ਹੋਣਗੀਆਂ
ਹਫਤਾਵਾਰੀ ਕਰਫਿਊ ਸਨਿਚਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਲਾਗੂ ਰਹੇਗਾ
ਗੁਰਦਾਸਪੁਰ, 27 ਅਪ੍ਰੈਲ ( ਮੰਨਨ ਸੈਣੀ )। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿਚ 27 ਅਪ੍ਰੈਲ 2021 ਨੂੰ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਨਵੀਂਆਂ ਗਾਈਡਲਾਈਨਜ਼ ਜਾਰੀ ਕਰਦਿਆਂ ਅਗਲੇ ਹੁਕਮਾਂ ਤਕ ਵਾਧੂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਜ਼ਿਲੇ ਗੁਰਦਾਸਪੁਰ ਅੰਦਰ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਜਾਰੀ ਗਾਈਡਲਾਈਨਜ਼ ਤਹਿਤ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ ਡਿਜਾਸਟਰ ਮੈਨਜੇਮੈਂਟ ਐਕਟ 2005 ਅਤੇ 1973 ਦੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕਰਦਿਆਂ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਤੋਂ ਪਹਿਲਾਂ ਜਿਲੇ ਅੰਦਰ 20.04.2021 ਨੂੰ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ 1973 ਦੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕੀਤੇ ਗਏ ਸਨ।
Additional restrictions regarding covid applicable w.e.f 27th 1pril tlll further orders.
1. ਜ਼ਿਲੇ ਅੰਦਰ 20.04.2021 ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿਚ ਇਹ ਹੁਕਮ ਅਗਲੇ ਹੁਕਮਾਂ ਤਕ ਜਾਰੀ ਰਹਿਣਗੇ।
2. ਜਿਲੇ ਅੰਦਰ ਵਾਧੂ ਰੋਕਾਂ ਸਬੰਧੀ w.e.f 27 ਅਪ੍ਰੈਲ ਤੋਂ ਲੈ ਕੇ ਅਗਲੇ ਹੁਕਮਾਂ ਤਕ ਹੇਠ ਲਿਖੇ ਹੁਕਮ ਜਾਰੀ ਕੀਤੇ ਜਾਂਦੇ ਹਨ।
1. ਸਾਰੀਆਂ ਦੁਕਾਨਾਂ, ਜਿਵੇਂ ਮਾਲਜ਼ ਅਤੇ ਮਲਟੀਪਲੈਕਸ ਆਦਿ ਰੋਜ਼ਾਨਾ ਸ਼ਾਮ 5 ਵਜੇ ਬੰਦ ਹੋਣਗੀਆਂ। ਘਰਾਂ ਵਿਚ ਰਾਤ 9 ਵਜੇ ਤਕ ਡਿਲਵਰੀ ਕੀਤੀ ਜਾ ਸਕੇਗੀ।
2. ਰੋਜ਼ਾਨਾ ਰਾਤ ਦਾ ਕਰਫਿਊ (ਜੋ ਪਹਿਲਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤਕ ਲਾਗੂ ਸੀ), ਹੁਣ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤਕ ਲੱਗਗੇਗਾ ਤੇ ਸਾਰੀਆਂ ਗੈਰ ਜਰੂਰੀ ਗਤੀਵਿਧੀਆਂ ਤੇ ਪਾਬੰਦੀ ਰਹੇਗੀ।
3. ਹਫਤਾਵਾਰੀ ਕਰਫਿਊ ਸਨਿਚਵਾਰ ਸਵੇਰੇ 5 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤਕ ਲਾਗੂ ਰਹੇਗਾ ਪਰ ਜਰੂਰੀ ਗਤੀਵਿਧੀਆ ਜਾਰੀ ਰਹਿਣਗੀਆਂ।
4. ਸਾਰੇ ਪ੍ਰਾਈਵੇਟ ਦਫਤਰ ਸਮੇਤ ਸਰਵਿਸ ਇੰਡਸਟਰੀ ਕੇਵਲ ਘਰਾਂ ਤੋ ਕੰਮ ਕਰ ਸਕਣਗੇ।
3. ਹੇਠ ਲਿਖੀਆਂ ਗਤੀਵਿਧੀਆਂ ਤੇ ਕੋਵਿਡ ਰੋਕਾਂ ਲਾਗੂ ਨਹੀਂ ਹੋਣਗੀਆਂ।
1. ਕੈਮਿਸਟ ਦੁਕਾਨਾਂ ਅਤੇ ਜਰੂਰੀ ਵਸਤੂਆਂ ਨਾਲ ਸਬੰਧਤ ਦੁਕਾਨਾਂ ਜਿਵੇਂ ਦੁੱਧ, ਡੇਅਰੀ ਪ੍ਰੋਡਕਟਸ ਸਬਜ਼ੀਆਂ ਤੇ ਫਲ ਆਦਿ।
2. ਮੈਨੂਫੈਕਚਰਿੰਗ ਇੰਡਸਟਰੀਜ਼ : ਮੈਨੂਫੈਕਚਰਿੰਗ ਇੰਡਸਟਰੀਜ਼ ਦੇ ਕਰਮਚਾਰੀ/ਲੇਬਰ ਦੀ ਮੂਵਮੈਂਟ ਅਤੇ ਇਨਾਂ ਨਾਲ ਸਬੰਧਤ ਵਹੀਕਲਾਂ ਨੂੰ ਆਗਿਆ ਹੋਵੇਗੀ। ਸਬੰਧਤ ਇੰਡਸਟਰੀਜ਼ ਕੰਮ ਦੇ ਉਦੇਸ਼ ਦੀ ਪਰਮਿਸ਼ਨ ਜਾਰੀ ਕਰੇਗੀ।
3. ਹਵਾਈ ਜਹਾਜ਼, ਰੇਲ ਗੱਡੀਆਂ ਜਾਂ ਬੱਸਾਂ ਆਦਿ ਦੇ ਸਵਾਰੀਆਂ ਦੇ ਆਉਣ ਜਾਣ ਉੱਪਰ।
4. ਸ਼ਹਿਰੀ ਅਤੇ ਪੇਂਡੂ ਖੇਤਰ ਵਿਚ ਕੰਟਰੱਕਸ਼ਨ ਗਤੀਵਿਧੀਆਂ।
5. ਖੇਤੀਬਾੜੀ ਜਿਵੇਂ ਕਣਕ ਦੀ ਖਰੀਦ, ਬਾਗਬਾਨੀ, ਪਸ਼ੂ ਪਾਲਣ ਅਤੇ ਵੈਟਰਨਰੀ ਸੇਵਾਵਾਂ।
6. ਈ-ਕਾਮਰਸ ਅਤੇ ਸਾਰੀਆਂ ਗੁਡਜ਼ ਦੀ ਮੂਵਮੈਂਟ।
7. ਆਉਟ-ਰੀਚ ਵੈਕਸ਼ੀਨੇਸ਼ਨ
4. ਪੁਲਿਸ ਅਥਾਰਟੀ, ਮਨਿਸਟਰੀ ਆਫ ਹੋਮ ਅਫੇਅਰਜ਼/ਰਾਜ ਸਰਕਾਰ ਵਲੋਂ ਕੋਵਿਡ-19 ਵਿਰੁੱਧ ਜਾਰੀ ਗਾਈਡਲਾਈਨਜ਼ ਨੂੰ ਸਖਤੀ ਨਾਲ ਲਾਗੂ ਕਰਨ ਲਈ ਪਾਬੰਦ ਹੋਣਗੇ। ਸ਼ੋਸਲ ਡਿਸਟੈਸਿੰਗ ਦੇ ਨਿਯਮ ਘੱਟੋ ਘੱਟ 6 ਫੁੱਟ (ਦੋ ਗਜ਼ ਦੀ ਦੂਰੀ), ਬਜਾਰ ਤੇ ਪਬਲਿਕ ਟਰਾਂਸਪਰੋਟ ਵਿਚ ਭੀੜ ਤੇ ਕੰਟਰੋਲ ਰੱਖਣਾ ਅਤੇ ਕੋਵਿਡ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਉਲੰਘਣ ਕਰਨ ਉੱਪਰ ਜਿਵੇਂ ਮਾਸਕ ਨਾ ਪਹਿਨਣਾ ਅਤੇ ਪਬਲਿਕ ਥਾਵਾਂ ਤੇ ਥੁੱਕਣ ਆਦਿ ਤੇ ਪੈਨਲਟੀ ਲਗਾਈ ਜਾਵੇਗੀ।
5. ਕੋਵਿਡ ਬਿਮਾਰੀ ਨਾਲ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਏ ਲੋਕ ਘਰਾਂ ਵਿਚ ਏਕਾਂਤਵਾਸ ਰਹਿਣ ਜਦ ਤਕ ਉਨਾਂ ਦੀ ਆਰ.ਟੀ ਪੀ.ਸੀ.ਆਰ ਟੈਸਟ ਰਿਪੋਰਟ ਨੈਗਟਿਵ ਨਹੀਂ ਆ ਜਾਂਦੀ।
6. ਕੋਵਿਡ ਪੀੜਤ ਵਿਅਕਤੀ, ਉਨਾਂ ਦੇ ਸੰਪਰਕ ਵਿਚ ਆਏ ਵਿਅਕਤੀਆਂ ਬਾਰੇ ਅੱਗੇ ਹੋ ਕੇ ਜਾਣਕਾਰੀ ਦੇਣ ਤਾਂ ਜੋ ਕੋਵਿਡ ਮਹਾਂਮਾਰੀ ਦੀ ਚੈਨ ਨੂੰ ਤੋੜਿਆ ਜਾ ਸਕੇ।
7. Penal provisions
ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 27 ਅਪ੍ਰੈਲ 2021 ਨੂੰ ਸ਼ਾਮ 5 ਵਜੋਂ ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਤਕ ਜਾਰੀ ਰਹਿਣਗੇ।