ਜ਼ਿਲੇ ਅੰਦਰ ਆਕਸੀਜਨ ਦੀ ਕੋਈ ਕਮੀਂ ਨਹੀ ਹੈ, ਕਿਸੇ ਵੀ ਘਬਰਾਹਟ ਵਿਚ ਨਾ ਆਉਣ ਲੋਕ, ਜਰੂਰਤ ਪੈਣ ਤੇ 62831-14877 ਤੇ ਕਰ ਸਕਦੇ ਨੇ ਸੰਪਰਕ- ਡਿਪਟੀ ਕਮਿਸ਼ਨਰ

Dc Mohammad Ishfaq

ਰੈਮਡੇਸਿਵਿਰ ਦੀ ਕੋਈ ਥੁੜ ਨਹੀਂ-ਜਿਲਾ ਪ੍ਰਸ਼ਾਸ਼ਨ ਵਲੋਂ ਕੋਵਿਡ ਬਿਮਾਰੀ ਵਿਰੁੱਧ ਕੀਤੇ ਗਏ ਹਨ ਪੁਖਤਾ ਪ੍ਰਬੰਧ

ਗੁਰਦਾਸਪੁਰ, 30 ਅਪ੍ਰੈਲ । ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਅੰਦਰ ਆਕਸੀਜਨ ਜਾਂ ਰੈਮਡੇਸਿਵਿਰ ਦੀ ਕੋਈ ਘਾਟ ਨਹੀਂ, ਲੋਕ ਕਿਸੇ ਤਰਾਂ ਦੀ ਘਬਰਾਹਟ ਵਿਚ ਨਾ ਆਉਣ। ਜਿਲਾ ਪ੍ਰਸ਼ਾਸਨ ਵਲੋਂ ਆਕਸੀਜਨ ਅਤੇ ਰੈਮਡੇਸਿਵਿਰ ਤੇ ਹੋਰ ਲੋੜੀਦੀਆਂ ਦਵਾਈਆਂ ਦੀ ਉਪਬੱਧਤਾ ਲਈ ਵਿਸ਼ੇਸ ਪ੍ਰਬੰਧ ਕੀਤੇ ਗਏ ਹਨ ਅਤੇ ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਸਬੰਧੀ ਕੋਈ ਜਰੂਰਤ ਪੈਂਦੀ ਹੈ ਤਾਂ ਉਹ ਜ਼ਿਲ੍ਹਾ ਰੈੱਡ ਕਰਾਸ ਦਫ਼ਤਰ ਗੁਰਦਾਸਪੁਰ ਜਾਂ ਰੈੱਡ ਕਰਾਸ ਦੇ ਸੈਕਟਰੀ ਰਾਜੀਵ ਕੁਮਾਰ 62831-14877 ਮੋਬਾਇਲ ਨੰਬਰ ਤੇ ਸੰਪਰਕ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਉਨਾਂ ਵਲੋਂ ਪਹਿਲਾਂ ਹੀ ਜਿਲੇ ਅੰਦਰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਕਿ  ਆਕਸੀਜਨ ਦੀ ਸਪਲਾਈ/ਵਰਤੋਂ ਕੇਵਲ ਹਸਪਤਾਲਾਂ, ਡਿਫੈਂਸ ਅਤੇ ਦਵਾਈਆਂ ਬਣਾਉਣ ਲਈ ਹੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਆਕਸੀਜਨ ਦੀ ਵਰਤੋਂ ਕਿਸੇ ਹੋਰ ਮੰਤਵ ਲਈ ਕੀਤੀ ਜਾਂਦੀ ਹੈ ਤਾਂ ਸਬੰਧਤ ਦੋਸ਼ੀ ਦੇ ਖਿਲਾਫ ਐਪੀਡੇਮਿਕ ਐਕਟ 1897 ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ( Epidemic act 1897 and Disaster management act 2005) ਐਕਟ ਅਧੀਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜਿਲੇ ਅੰਦਰ ਰੈਮਡੇਸਿਵਿਰ ਦੀ ਕੋਈ ਘਾਟ ਨਹੀਂ ਹੈ। ਨਾਲ ਹੀ ਉਨਾਂ ਰੈਮਡੇਸਿਵਿਰ ਦੀ ਜਮਾਂਖੋਰੀ ਜਾਂ ਕਾਲਾਬਜ਼ਾਰੀ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਲਫਜ਼ਾ ਵਿਚ ਕਿਹਾ ਕਿ ਅਗਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਕਿਹਾ ਕਿ ਉਹ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੀ ਜ਼ਿਲਾ ਪ੍ਰਸ਼ਾਸਨ ਨੂੰ ਜਾਣਕਾਰੀ ਮੁਹੱਈਆ ਕਰਨ ਤਾਂ ਜੋ ਉਨਾਂ ਵਿਰੁੱਧ ਕਾਰਾਵਈ ਅਮਲ ਵਿਚ ਲਿਆਂਦੀ ਜਾ ਸਕੇ। ਇਸ ਮੌਕੇ ਉਨ੍ਹਾਂ ਜਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਮਾਸਕ ਲਾਜ਼ਮੀ ਤੋਰ ਤੇ ਪਹਿਨਣ। ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਸਾਫ ਰੱਖਿਆ ਜਾਵੇ ਜਾਂ ਸਾਬੁਣ ਨਾਲ ਨਾਲ ਵਾਰ-ਵਾਰ ਧੋਤਾ ਜਾਵੇ ਅਤੇ ਯੋਗ ਵਿਅਕਤੀ ਕੋਵਿਡ ਵੈਕਸੀਨ ਜਰੂਰ ਲਗਾਉਣ।

Exit mobile version