CORONA ਗੁਰਦਾਸਪੁਰ ਮੁੱਖ ਖ਼ਬਰ

IMP??- ਜਿਲਾ ਗੁਰਦਾਸਪੁਰ ਅੰਦਰ ਵੀ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ, ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ

IMP??- ਜਿਲਾ ਗੁਰਦਾਸਪੁਰ ਅੰਦਰ ਵੀ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ, ਜ਼ਿਲਾ ਮੈਜਿਸਟਰੇਟ ਵਲੋਂ ਗੁਰਦਾਸਪੁਰ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ
  • PublishedMay 2, 2021

ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ-10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ

ਗੁਰਦਾਸਪੁਰ, 2 ਮਈ ( ਮੰਨਨ ਸੈਣੀ)। ਜ਼ਿਲਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਮੁੱਖ ਰੱਖਦਿਆਂ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਕਲੈਰੀਫਿਕੇਸ਼ਨ ਕਰਦਿਆਂ 02 ਮਈ ਤੋਂ 15 ਮਈ 2021 ਤਕ ਵਾਧੂ ਰੋਕਾਂ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਲਈ ਜ਼ਿਲੇ ਗੁਰਦਾਸਪੁਰ ਅੰਦਰ ਐਡੀਸ਼ਨਲ ਮੁੱਖ ਸਕੱਤਰ (ਗ੍ਰਹਿ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵਲੋਂ ਜਾਰੀ ਕਲੈਰੀਫਿਕੇਸ਼ਨ ਤਹਿਤ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵਲੋਂ 1973 ਦੀ ਧਾਰਾ 144 ਸੀ.ਆਰ.ਪੀ.ਸੀ ਅਤੇ ਡਿਜਾਸਟਰ ਮੈਨਜੇਮੈਂਟ ਐਕਟ 2005 ਤਹਿਤ ਜ਼ਿਲੇ ਗੁਰਦਾਸਪੁਰ ਦੀ ਹਦੂਦ ਅੰਦਰ ਹੇਠ ਲਿਖੇ ਹੁਕਮ ਜਾਰੀ ਕੀਤੇ ਗਏ ਹਨ।

     ਇਸ ਤੋਂ ਪਹਿਲਾਂ ਜਿਲੇ ਅੰਦਰ 01-05-2021 ਨੂੰ ਕੋਰੋਨਾ ਵਾਇਰਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ 1973 ਦੀ ਧਾਰਾ 144 ਸੀ.ਆਰ.ਪੀ.ਸੀ ਤਹਿਤ ਹੁਕਮ ਜਾਰੀ ਕੀਤੇ ਗਏ ਸਨ।

 additional restrictions regarding covid-19 applicable w.e.f 02-05-2021 to 15-05-2021.

1. ਜ਼ਿਲੇ ਅੰਦਰ –1-02-2021 ਨੂੰ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿਚ ਇਹ ਹੁਕਮ 15 -05-2021 ਤਕ ਲਾਗੂ ਰਹੇਗਾ।

2. ਜਿਲੇ ਅੰਦਰ ਹੇਠ ਲਿਖੀਆਂ ਵਾਧੂ ਰੋਕਾਂ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।

1. ਇਨ੍ਹਾਂ ਹੁਕਮਾਂ ਤਹਿਤ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ ।

        ਕੇਵਲ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਿਤ ਦੁਕਾਨਾਂ ਜਿਵੇਂ ਕਿ ਕੈਮਿਸਟ ਸ਼ਾਪ, ਦੁੱਧ, ਬਰੈਡ, ਸਬਜ਼ੀਆਂ, ਫਰੂਟ, ਡੇਅਰੀ ਤੇ ਪੋਲਟਰੀ ਉਤਪਾਦਨ, ਆਂਡੇ, ਮੀਟ, ਮੋਬਾਇਲ ਰਿਪੇਅਰ  ਨਾਲ ਸਬੰਧਿਤ ਦੁਕਾਨਾਂ ਖੁੱਲ ਸਕਣਗੀਆਂ।

ਲੈਬੋਰੇਟਰੀ , ਨਰਸਿੰਗ ਹੋਮ ਤੇ ਹੋਰ ਮੈਡੀਕਲ ਅਦਾਰਿਆਂ ’ਤੇ ਰੋਕਾਂ ਲਾਗੂ ਨਹੀਂ ਹੋਣਗੀਆਂ।

2. ਕੋਈ ਵੀ ਵਿਅਕਤੀ ਜਿਲ੍ਹਾ ਗੁਰਦਾਸਪੁਰ ਦੀ ਹੱਦ ਅੰਦਰ ਹਵਾਈ, ਰੇਲ ਜਾਂ ਸੜਕੀ ਰਾਸਤੇ ਕੇਵਲ 72 ਘੰਟੇ ਪੁਰਾਣੀ ਕੋਵਿਡ ਟੈਸਟ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨੇਸ਼ਨ ਸਰਟੀਫਿਕੇਟ (ਜਿਸਨੂੰ 2 ਹਫਤੇ ਪਹਿਲਾਂ ਘੱਟੋ ਘੱਟ ਇਕ ਡੋਜ਼ ਲੱਗੀ ਹੋਵੇ) ਦਿਖਾਕੇ ਹੀ ਦਾਖਲ ਹੋ ਸਕੇਗਾ। 

3. ਸਾਰੇ ਸਰਕਾਰੀ ਦਫਤਰ ਤੇ ਬੈਂਕ ਆਪਣੀ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ ਕੇਵਲ ਕੋਵਿਡ ਸਬੰਧੀ ਡਿਊਟੀ ਦੀ ਤਾਇਨਾਤੀ ਨੂੰ ਛੱਡਕੇ। ਡਿਪਟੀ ਕਮਿਸ਼ਨਰ ਕੋਵਿਡ ਮੈਨਜੇਮੈਂਟ ਅਤੇ ਇਸ ਨਾਲ ਸਬੰਧਤ ਡਿਊਟੀ ਲਈ ਕਿਸੇ ਵੀ ਵਿਭਾਗ ਦੀ ਸੇਵਾਵਾਂ ਲੈ ਸਕਣਗੇ।

4.  ਸਾਰੇ 4 ਪਹੀਆ ਵਾਹਨਾਂ ਜਿਵੇਂ ਕਿ ਕਾਰ, ਟੈਕਸੀ ਵਿਚ 2 ਤੋਂ ਜਿਆਦਾ ਲੋਕਾਂ ਦੇ ਜਾਣ-ਆਉਣ ਦੀ ਆਗਿਆ ਨਹੀਂ ਹੈ ਪਰ ਮਰੀਜ਼ ਨੂੰ ਹਸਪਤਾਲ ਲਿਜਾਣ-ਲਿਆਉਣ ਵੇਲੇ ਛੋਟ ਰਹੇਗੀ। ਮੋਟਰਸਾਈਕਲ ਜਾਂ ਸਕੂਟਰ ’ਤੇ ਇਕ ਤੋਂ ਵੱਧ ਵਿਅਕਤੀ ਸਫਰ ਨਹੀਂ ਕਰ ਸਕੇਗਾ ਪਰ ਜੇਕਰ ਦੋਵੇਂ ਵਿਅਕਤੀ ਇਕੋ ਪਰਿਵਾਰ ਨਾਲ ਸਬੰਧਿਤ ਹਨ ਤੇ ਇਕੋ ਘਰ ਵਿਚ ਰਹਿੰਦੇ ਹਨ ਤਾਂ ਉਸ ਕੇਸ ਵਿਚ ਇਹ ਬੰਦਿਸ਼ ਲਾਗੂ ਨਹੀਂ।

5.   10 ਤੋਂ ਵੱਧ ਲੋਕਾਂ ਦੇ ਇਕੱਠ ਦੀ ਇਜ਼ਾਜਤ ਨਹੀਂ। ਜਿਵੇਂ ਵਿਆਹ/ਸਸਕਾਰ/ਅੰਤਿਮ ਰਸਮਾਂ.(wedding/cremations/funerals)

6.  ਪਿੰਡਾਂ ਅੰਦਰ ਰਾਤ ਵੇਲੇ ਦੇ ਕਰਫਿਊ ਤੇ ਹਫਤਾਵਾਰੀ ਕਰਫਿਊ ਲਈ ਠੀਕਰੀ ਪਹਿਰੇ ਲੱਗਣਗੇ।

7.   ਸਬਜ਼ੀ ਮੰਡੀ ਕੇਵਲ ਸਬਜ਼ੀਆਂ ਤੇ ਫਰੂਟ ਲਈ ਖੁੱੱਲੇਗੀ ਤੇ ਉੰਥੇ ਕੋਵਿਡ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ।

8. ਕਿਸਾਨ ਯੂਨੀਅਨਾਂ ਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਕੱਠ ਨਾ ਕਰਨ ਤੇ ਪ੍ਰਦਰਸ਼ਨ ਵਾਲੀਆਂ  ਥਾਵਾਂ  ਜਿਵੇਂ ਕਿ ਟੋਲ ਪਲਾਜ਼ੇ, ਪੰਪਾਂ ਆਦਿ ’ਤੇ ਵੀ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਘੱਟ ਹੋਵੇ।

9. ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ । ਗੁਰਦੁਆਰਾ, ਮੰਦਿਰਾਂ, ਮਸਜਿਦਾਂ ਤੇ ਚਰਚਾਂ ਆਦਿ ਵਿਚ ਭੀੜ ਨਾ (no overcrowding)ਹੋਵੇ।

10. ਆਕਸੀਜਨ ਸਿਲੰਡਰ ਜਮ੍ਹਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ।

11. ਰੇਹੜੀ ਵਾਲਿਆਂ ਦੇ ਆਰ.ਟੀ.ਪੀ.ਸੀ.ਆਰ ਟੈਸਟ ਹੋਣਗੇ।

3. Implementation to be stepped up.

1. ਕਰਫਿਊ ਪਹਿਲਾਂ  ਵਾਂਗ ਰੋਜ਼ਾਨਾ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਹਫਤਾਵਾਰੀ ਕਰਫਿਊ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰ 5 ਵਜੇ ਤੱਕ ਹੋਵੇਗਾ। ਕਰਫਿਊ ਦੌਰਾਨ ਕੋਈ ਵੀ ਵਾਹਨ ਨਹੀਂ ਚੱਲੇਗਾ। ਕੇਵਲ ਮੈਡੀਕਲ ਐਮਰਜੈਂਸੀ ਨੂੰ ਛੋਟ ਹੋਵੇਗੀ।

2. ਜਨਤਕ ਆਵਾਜਾਈ ਸੇਵਾ (ਬੱਸ, ਟੈਕਸੀ , ਆਟੋ) 50 ਫੀਸਦੀ ਸਮਰੱਥਾ ਨਾਲ ਚੱਲ ਸਕਣਗੇ। ਟਰਾਂਸਪੋਰਟ ਅਤੇ ਸਿਵਲ ਅਧਿਕਾਰੀ, ਪੁਲਿਸ ਕਰਮਚਾਰੀਆਂ ਨਾਲ ਉੱਡਣ ਦਸਤੇ ਬਣਾ ਕੇ ਇਸ ਨੂੰ ਸਖ਼ਤੀ ਨਾਲ ਲਾਗੂ ਕਰਨਗੇ।

3. ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ।

4. ਸਾਰੇ ਰੈਸਟੋਰੈਂਟ (ਹੋਟਲਾਂ ਸਮੇਤ) , ਕੈਫੇ, ਕੌਫੀ ਸ਼ਾਪ, ਫਾਸਟ ਫੂਡ ਕੋਰਟ, ਢਾਬਿਆਂ ਉੱਪਰ ਬੈਠਕੇ ਖਾਣ ਦੀ ਇਜ਼ਾਜਤ ਨਹੀਂ ਹੋਵੇਗਾ ਜਦਕਿ ਉਹ ਟੇਕ-ਅਵੇ ਤੇ ਹੋਮ ਡਿਲਵਰੀ ਲਈ ਰਾਤ 9 ਵਜੇ ਤੱਕ ਕਰ ਸਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਉਪਰੋਕਤ ਥਾਵਾਂ ਵਿਖੇ ਅੰਦਰ ਬੈਠਕੇ ਖਾਣ ’ਤੇ ਬਿਲਕੁਲ ਪਾਬੰਦੀ ਹੈ।

5. ਸਾਰੀਆਂ ਹਫਤਾਵਾਰੀ ਮਾਰਕੀਟਾਂ (ਆਪਣੀ ਮੰਡੀ ਵਾਂਗ) ਬੰਦ ਰਹਿਣਗੀਆਂ।

6. ਜਿਲ੍ਹੇ ਅੰਦਰ ਸਮਾਜਿਕ, ਸੱਭਿਆਚਾਰਕ , ਖੇਡਾਂ ਤੇ ਹੋਰਨਾਂ ਸਬੰਧਿਤ ਸਮਾਗਮਾਂ ਉੱਪਰ ਪੂਰਨ ਰੂਪ ਵਿਚ ਪਾਬੰਦੀ ਹੈ। ਸਰਕਾਰੀ ਪ੍ਰੋਗਰਾਮ, ਕੋਈ ਉਦਘਾਟਨ, ਨੀਂਹ ਪੱਥਰ ਰੱਖਣਾ ਆਦਿ ਸਬੰਧੀ ਡਿਪਟੀ ਕਮਿਸ਼ਨਰ ਕੋਲੋਂ ਅਗਾਊਂ ਆਗਿਆ ਲੈਣੀ ਹੋਵੇਗੀ।  

7. . ਸਾਰੇ ਸਿਆਸੀ ਇਕੱਠਾਂ ਉੱਪਰ ਵੀ ਪੂਰਨ ਪਾਬੰਦੀ ਹੈ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜਿਸ ਵਿਚ ਪ੍ਰਬੰਧਕ, ਭਾਗ ਲੈਣ ਵਾਲੇ , ਸਥਾਨ ਦੇ ਮਾਲਕ , ਟੈਂਟ ਹਾਊਸ ਮਾਲਕ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ and venue shall also be sealed next 3 months.

8. ਇਸ ਤੋਂ ਇਲਾਵਾ ਨਿਰਧਾਰਿਤ ਗਿਣਤੀ ਤੋਂ ਵੱਧ ਇਕੱਠ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ 5 ਦਿਨ ਦੇ ਹੋਮ ਕੁਆਰਨਟਾਇਨ ਕੀਤਾ ਜਾਵੇਗਾ।

9  ਸਾਰੇ ਵਿਦਿਅਕ ਅਦਾਰੇ, ਸਕੂਲ ਤੇ ਕਾਲਜ ਬੰਦ ਰਹਿਣਗੇ ਜਦਕਿ ਟੀਚਿੰਗ ਤੇ ਨਾਨ-ਟੀਚਿੰਗ ਸਟਾਫ ਹਾਜ਼ਰ ਰਹੇਗਾ।

10  ਮੈਡੀਕਲ ਤੇ ਨਰਸਿੰਗ ਕਾਲਜ, ਸੰਸਥਾਵਾਂ ਖੁੱਲੀਆਂ ਰਹਿਣਗੀਆਂ।

11. ਹਰ ਤਰ੍ਹਾਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਮੁਲਤਵੀ ਹਨ।

12. ਸਾਰੇ ਪ੍ਰਾਈਵੇਟ ਦਫਤਰ, ਜਿਸ ਵਿਚ ਸੇਵਾ ਖੇਤਰ ਜਿਵੇਂ ਕਿ ਆਰਕੀਟੈਕਟ , ਸੀ.ਏ. , ਬੀਮਾ ਕੰਪਨੀਆਂ ਦੇ ਦਫਤਰਾਂ ਨੂੰ ਕੇਵਲ ‘ਵਰਕ ਫਰਾਮ ਹੋਮ ’ ਦੀ ਇਜ਼ਾਜ਼ਤ ਹੈ।

13. ਸਰਕਾਰੀ ਅਤੇ ਪ੍ਰਾਈਵੇਟ ਦਫਤਰਾਂ ਵਿਚ ਸਿਹਤ ਅਤੇ ਫਰੰਟਲਾਈਨ ਵਰਕਰ ਅਤੇ 45 ਸਾਲ ਅਤੇ ਇਸ ਤੋਂ ਵੱਧ ਉਮਰ ਵਾਲੇ ਵਿਅਕਤੀ, ਜਿਨਾਂ ਨੇ ਪਿਛਲੇ 15 ਦਿਨਾਂ ਜਾਂ ਜ਼ਿਆਦਾ ਤਕ, ਇਕ ਵੈਕਸੀਨ ਨਹੀਂ ਲਗਾਈ ਅਤੇ ਜਦੋਂ ਤਕ ਉਹ ਅਜਿਹਾ ਨਹੀਂ ਕਰਦੇ ਤਾਂ ਉਹ ਛੁੱਟੀ ਲੈ ਕੇ ਘਰ ਵਿਚ ਰਹਿਣ। ਜਿਸ ਕਰਮਚਾਰੀ ਦੀ ਉਮਰ 45 ਸਾਲ ਤੋਂ ਘੱਟ ਹੈ, ਉਸਦੀ ਆਰ.ਟੀ-ਪੀ.ਸੀ.ਆਰ ਰਿਪੋਰਟ ਨੈਗਟਿਵ, ਜੋ ਪੰਜ ਦਿਨਾਂ ਤੋਂ ਪੁਰਾਣੀ ਨਾ ਹੋਵੇ, ਹੋਣ ਤੇ ਹੀ ਦਫਤਰ ਵਿਚ ਆਉਣ, ਅਜਿਹਾ ਨਾ ਕਰਨ ਤੇ ਛੁੱਟੀ ਲੈ ਕੇ ਘਰ ਵਿਚ ਰਹਿਣ।

14. ਉੱਚ ਪਾਜਟਿਵਵੀ ਖੇਤਰਾਂ ਅੰਦਰ ਮਾਈਕ੍ਰੋ ਕੰਟੇਨਮੈਂਟ ਜ਼ੋਨ ਵਧਾਉਣ ਉੱਪਰ ਜ਼ੋਰ ਦਿੱਤਾ ਗਿਆ ਹੈ।

15. ਸਾਰੇ ਸਰਕਾਰੀ ਦਫਤਰਾਂ ਵਿਚ ਪਬਲਿਕ ਡੀਲਿੰਗ ਕੇਵਲ ਉੱਥੇ ਹੀ ਕੀਤੀ ਜਾਵੇ ਜਿੱਥੇ ਬਹੁਤ ਜ਼ਰੂਰੀ ਹੋਵੇ। ਸਰਕਾਰੀ ਦਫਤਰਾਂ ਵਲੋਂ ਸ਼ਿਕਾਇਤ ਨਿਵਾਰਨ ਵੀ ਵਰਚੁਅਲ ਤੇ ਆਨਲਾਇਨ ਤਰੀਕੇ ਕਰਨ ਨੂੰ ਪਹਿਲੀ ਦਿੱਤੀ ਜਾਵੇ। ਮਾਲ ਵਿਭਾਗ ਨੂੰ ਵੀ ਅਪਆਇੰਟਮੈਂਟਾਂ ਸੀਮਤ ਕਰਨ ਲਈ ਕਿਹਾ ਗਿਆ ਹੈ।

ਪੁਲਿਸ ਅਥਾਰਟੀ, ਮਨਿਸਟਰੀ ਆਫ ਹੋਮ ਅਫੇਅਰਜ਼/ਰਾਜ ਸਰਕਾਰ ਵਲੋਂ ਕੋਵਿਡ-19 ਵਿਰੁੱਧ ਜਾਰੀ ਗਾਈਡਲਾਈਨਜ਼ ਨੂੰ ਸਖਤੀ ਨਾਲ ਲਾਗੂ ਕਰਨ ਲਈ ਪਾਬੰਦ ਹੋਣਗੇ। ਸ਼ੋਸਲ ਡਿਸਟੈਸਿੰਗ ਦੇ ਨਿਯਮ ਘੱਟੋ ਘੱਟ 6 ਫੁੱਟ (ਦੋ ਗਜ਼ ਦੀ ਦੂਰੀ), ਬਜਾਰ ਤੇ ਪਬਲਿਕ ਟਰਾਂਸਪਰੋਟ ਵਿਚ ਭੀੜ ਤੇ ਕੰਟਰੋਲ ਰੱਖਣਾ ਅਤੇ ਕੋਵਿਡ ਤੋਂ ਬਚਾਅ ਲਈ ਜਾਰੀ ਹਦਾਇਤਾਂ ਦੀ ਉਲੰਘਣ ਕਰਨ ਉੱਪਰ ਜਿਵੇਂ ਮਾਸਕ ਨਾ ਪਹਿਨਣਾ ਅਤੇ ਪਬਲਿਕ ਥਾਵਾਂ ਤੇ ਥੁੱਕਣ ਆਦਿ ਤੇ ਪੈਨਲਟੀ ਲਗਾਈ ਜਾਵੇਗੀ।

Penal provisions

ਅਗਰ ਕੋਈ ਵਿਅਕਤੀ ਉੱਪਰ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ The disaster management act, 2005 ਦੇ ਸੈਕਸ਼ਨ 51 ਤੋਂ 60 ਅਧੀਨ ਅਤੇ ਆਈ.ਪੀ.ਸੀ ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

   ਇਹ ਹੁਕਮ 02-05 2021 ਤੋਂ ਲਾਗੂ ਹੋਵੇਗਾ।

Written By
The Punjab Wire