Close

Recent Posts

CORONA ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਵਲੋ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ

ਡਿਪਟੀ ਕਮਿਸ਼ਨਰ ਵਲੋ ਗੁਰਦਾਸਪੁਰ ਅਤੇ ਬਟਾਲਾ ਵਿਖੇ ਕੋਵਿਡ-19 ਵੈਕਸੀਨੇਸ਼ਨ ਸੈਂਟਰਾਂ ਦਾ ਦੌਰਾ
  • PublishedMay 7, 2021

ਜ਼ਿਲ੍ਹਾ ਵਾਸੀਆਂ ਨੂੰ ਵੈਕਸੀਨ ਲਗਵਾਉਣ ਤੇ ਕੋਰੋਨਾ ਬਿਮਾਰੀ ਵਿਰੁੱਧ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ

ਗੁਰਦਾਸਪੁਰ, 7 ਮਈ  (  ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਕੋਵਿਡ-19 ਵੈਕਸੀਨ ਲਗਵਾਉਣ ਲਈ ਲੋਕਾਂ ਦੀ ਸਹੂਲਤ ਲਈ ਕੋਵਿਡ-19 ਵੈਕਸੀਨੇਸ਼ਨ ਸੈਂਟਰ ਸਥਾਪਤ ਕੀਤੇ ਗਏ ਹਨ, ਦਾ ਅੱਜ ਦੋਰਾ ਕੀਤਾ ਗਿਆ। ਉਨਾਂ ਗੁਰਦਾਸਪੁਰ ਵਿਖੇ ਪੁਰਾਣੇ ਸਿਵਲ ਹਸਪਤਾਲ, ਆਰੀਆ ਨਗਰ ਵਿਚ ਗੁਰਦੁਆਰਾ ਸਾਹਿਬ ਵਿਖੇ ਅਤੇ ਸੰਗਲਪੁਰਾ ਰੋਡ ਤੇ ਕ੍ਰਿਸ਼ਨਾ ਮੰਦਿਰ ਵਿਖੇ ਅਤੇ ਬਟਾਲਾ ਦੇ ਵੱਖ-ਵੱਖ ਵੈਕਸੀਨਸ਼ਨ ਕੇਂਦਰਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਅਰਸ਼ਦੀਪ ਸਿੰਘ ਲੁਬਾਣਾ ਐਸ.ਡੀ.ਐਮ ਗੁਰਦਾਸਪੁਰ, ਡਾ. ਹਰਭਜਨ ਰਾਮ ਸਿਵਲ ਸਰਜਨ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਅਫਸਰ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ, ਡਾ. ਅੰਕੁਰ ਵੀ ਮੋਜੂਦ ਸਨ।

ਇਸ ਮੌਕੇ ਡਿਪਟੀ ਕਮਿਸਨਰ ਨੇ ਵੈਕਸੀਨ ਲਗਾਉਣ ਆਏ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਸਕ ਤੇ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਅਤੇ ਆਪਣੀ ਵਾਰੀ ਆਉਣ ਤੇ ਵੈਕਸੀਨ ਲਗਾਈ ਜਾਵੇ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੈਕਸੀਨ ਲਗਾਉਣ ਆਉਣ ਵਾਲੇ ਲੋਕਾਂ ਲਈ ਬੈਠਣ ਲਈ ਕੁਰਸੀਆਂ ਆਦਿ ਦਾ ਪ੍ਰਬੰਧ ਕਰਨ ਅਤੇ ਸ਼ੋਸਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕਰਵਾਈ ਜਾਵੇ। ਨਾਲ ਹੀ ਉਨਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਵੱਡੀ ਗਿਣਤੀ ਵਿਚ ਵੈਕੀਸਨ ਲਗਾਉਣ ਲਈ ਆ ਰਹੇ ਹਨ, ਇਸ਼ ਲਈ ਲੋਕਾਂ ਦੀ ਸਹੂਲਤ ਲਈ ਹੋਰ ਵੈਕਸੀਨ ਸੈਂਟਰ ਸਥਾਪਿਤ ਕੀਤੇ ਜਾਣ ਤਾਂ ਜੋ ਸੈਂਟਰਾਂ ਵਿਚ ਭੀੜ ਨਾ ਪਵੇ। ਇਸ ਮੌਕੇ ਉਨਾਂ ਨਾਲ ਲੋਕਾਂ ਨਾਲ ਗੱਲਬਾਤ ਕੀਤੀ ਤੇ ਲੋਕਾਂ ਦੱਸਿਆ ਕਿ ਉਨਾਂ ਨੂੰ ਵੈਕਸੀਨ ਲਗਾਉਣ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਆਈ ਹੈ।  

ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਬਿਮਾਰੀ ਤੋਂ ਬਚਾਅ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ, ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਬਿਮਾਰੀ ਦੇ ਲੱਛਣ ਖੰਘ, ਜੁਕਾਮ, ਬੁਖਾਰ, ਸਰੀਰ ਦਰਦ ਆਦਿ ਹੁੰਦੀ ਹੈ ਤਾਂ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਰਿਪੋਰਟ ਆਉਣ ਤਕ ਆਪਣੇ ਆਪ ਨੂੰ ਏਕਾਂਤਵਾਸ ਰੱਖਣਾ ਚਾਹੀਦਾ ਹੈ। ਉਨਾਂ ਅੱਗੇ ਕਿਹਾ ਕਿ ਮਾਸਕ ਲਾਜ਼ਮੀ ਤੋਰ ਤੇ ਪਹਿਨਿਆ ਜਾਵੇ, ਸਮਾਜਿਕ ਦੂਰੀ ਦੀ ਪਾਲਣਾ ਕੀਤੀ ਜਾਵੇ ਅਤੇ ਹੱਥਾ ਨੂੰ ਸਾਬੁਣ ਨਾਲ ਵਾਰ-ਵਾਰ ਧੋਤਾ ਜਾਵੇ।

ਜ਼ਿਲੇ ਅੰਦਰ 3 ਲੱਖ 13 ਹਜ਼ਾਰ 749 ਲੋਕਾਂ ਦੇ ਵੈਕਸੀਨ ਲੱਗ ਚੁੱਕੀ ਹੈ, ਜਿਸ ਵਿਚ ਪਹਿਲੀ ਡੋਜ਼ ਵਾਲੇ 2 ਲੱਖ 66 ਹਜ਼ਾਰ 685 ਅਤੇ ਦੂਜੀ ਡੋਜ਼ ਵਾਲੇ 47 ਹਜ਼ਾਰ 64 ਵਿਅਕਤੀ ਸ਼ਾਮਲ ਹਨ। ਜਿਲੇ ਅੰਦਰ 18-30 ਸਾਲ ਤਕ ਉਮਰ ਦੇ 8 ਹਜਾਰ 436,  30-45 ਸਾਲ ਦੇ ਉਮਰ ਦੇ  29 ਹਜਾਰ 476,  45-60 ਸਾਲ ਦੀ ਉਮਰ ਦੇ 1 ਲੱਖ 20 ਹਜਾਰ 056 ਅਤੇ 60 ਸਾਲ ਤੋਂ ਵੱਧ ਉਮਰ ਵਾਲੇ 1 ਲੱਖ 08 ਹਜਾਰ 683 ਵਿਅਕਤੀਆਂ ਦੇ ਵੈਕਸੀਨ ਲੱਗ ਚੁੱਕੀ ਹੈ।

Written By
The Punjab Wire