ਬਰਗਾੜੀ ਬੇਅਦਬੀ ਦੇ ਇਕ ਹੋਰ ਕੇਸ ਵਿਚ 2 ਗ੍ਰਿਫਤਾਰ, ਪੁਲਿਸ ਰਿਮਾਂਡ ‘ਚ ਭੇਜੇ

Arrest

ਫਰੀਦਕੋਟ, 24 ਮਈ, 2021 : ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਨੀਅਰ ਆਈ ਪੀਐਸ  ਅਫਸਰ ਆਈ ਜੀ ਬਾਰਡਰ ਐਸ ਪੀ ਐਸ ਪਰਮਾਰ ਦੀ ਅਗਵਾਈ ਵਾਲੀ ਐਸ ਆਈ ਟੀ ਨੇ ਬੇਅਦਬੀ ਮਾਮਲਿਆਂ ਵਿਚ ਪੋਸਟਰ ਲਾਉਣ ਦੇ ਮਾਮਲੇ ਵਿਚ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹਨਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਹੈ।

ਐਸ ਆਈ ਟੀ ਨੇ ਬੇਅਦਬੀ ਮਾਮਲਿਆਂ ਦੇ ਦੋ ਕੇਸਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਨ ਤੇ ਗਲੀਆਂ ਵਿਚ ਸੁੱਟਣ ਦੇ ਮਾਮਲੇ ਵਿਚ ਛੇ ਮੁਲਜ਼ਮਾਂ ਨੁੰ ਗ੍ਰਿਫਤਾਰ ਕੀਤਾ ਸੀ। ਇਹਨਾਂ ਵਿਚੋਂ ਦੋ ਸੁਖਜਿੰਦਰ ਸਿੰਘ ਤੇ ਬਲਜੀਤ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਜੋ ਇਸ ਵੇਲੇ ਫਰੀਦਕੋਟ ਮੈਡੀਕਲ ਕਾਲਜ ਵਿਚ  ਦਾਖਲ ਹਨ।  ਪੁਲਿਸ ਨੇ ਪਹਿਲਾਂ ਗ੍ਰਿਫਤਾਰ ਕੀਤੇ 6 ਵਿਚੋਂ 2  ਮੁਲਜ਼ਮਾਂ ਨੁੰ ਹੁਣ ਬੇਅਦਬੀ ਬਾਰੇ ਪੋਸਟਰ ਲਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਹੈ ਜਿਹਨਾਂ ਵਿਚ ਸ਼ਕਤੀ ਸਿੰਘ ਤੇ ਰਣਜੀਤ ਸਿੰਘ ਸ਼ਾਮਲ ਹਨ। ਸ਼ਕਤੀ ਸਿੰਘ ਤੇ ਰਣਜੀਤ ਸਿੰਘ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸਨੇ ਉਹਨਾਂ ਨੁੰ 26 ਮਈ ਤੱਕ ਪੁਲਿਸ ਹਿਰਾਸਤ ਵਿਚ ਭੇਜ ਦਿੱਤਾ ਹੈ।

ਇਸ ਕੇਸ ਦੇ ਬਾਕੀ ਦੋ ਦੋਸ਼ੀ ਸੁਖਜਿੰਦਰ ਸਿੰਘ ਬਲਜੀਤ ਸਿੰਘ ਫਰੀਦਕੋਟ ਹਸਪਤਾਲ ਵਿਚ ਦਾਖਲ ਹਨ। ਇਹ ਵੀ ਜ਼ਿਕਰਯੋਗ ਹੈ ਕਿ  ਪਹਿਲੇ ਦੋ ਮਾਮਲਿਆਂ ਵਿਚ ਗ੍ਰਿਫਤਾਰ ਇਹਨਾਂ ਸਾਰੇ ਛੇ ਮੁਲਜ਼ਮਾਂ ਦਾ ਪੁਲਿਸ ਰਿਮਾਂਡ ਅੱਜ ਖਤਮ ਹੋ  ਗਿਆ ਹੈ।  ਅੱਜ ਨਵੇਂ ਮਾਮਲੇ ਵਿਚ ਪੁਲਿਸ ਰਿਮਾਂਡ ਲੈਣ ਵਾਲੀ ਟੀਮ ਦੀ ਅਗਵਾਈ ਐਸ ਆਈ ਟੀ ਦੇ ਮੈਂਬਰ ਏ ਆਈ ਜੀ ਰਾਜਿੰਦਰ ਸਿੰਘ ਸੋਹਲ ਕਰ ਰਹੇ ਸਨ। 

Exit mobile version