Close

Recent Posts

CORONA ਪੰਜਾਬ ਮੁੱਖ ਖ਼ਬਰ

ਅਰੁਨਾ ਚੌਧਰੀ ਵੱਲੋਂ ਸਾਰੇ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਕਰਨ ਦੇ ਨਿਰਦੇਸ਼

ਅਰੁਨਾ ਚੌਧਰੀ ਵੱਲੋਂ ਸਾਰੇ ਆਂਗਨਵਾੜੀ ਕੇਂਦਰਾਂ ਨੂੰ 30 ਜੂਨ ਤੱਕ ਬੰਦ ਕਰਨ ਦੇ ਨਿਰਦੇਸ਼
  • PublishedJune 4, 2021

ਚੰਡੀਗੜ, 4 ਜੂਨ: ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕੋਵਿਡ ਮਹਾਂਮਾਰੀ ਨੂੰ ਵੇਖਦਿਆਂ 30 ਜੂਨ ਤੱਕ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਨਿਰਦੇਸ ਦਿੱਤੇ ਹਨ।

ਸ੍ਰੀਮਤੀ ਚੌਧਰੀ ਨੇ ਇਸ ਫੈਸਲੇ ਨੂੰ ਬੱਚਿਆਂ ਲਈ ਸੁਰੱਖਿਆ ਉਪਾਅ ਦੱਸਿਆ ਅਤੇ ਕਿਹਾ ਕਿ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਰਾਹੀਂ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਰਾਸਨ ਅਤੇ ਹੋਰ ਸਮੱਗਰੀ ਲਗਾਤਾਰ ਘਰ-ਘਰ ਵੰਡੀ ਜਾਵੇਗੀ ਤਾਂ ਜੋ ਸਾਰੇ ਲਾਭਪਾਤਰੀਆਂ ਨੂੰ ਪੋਸਣ ਸੰਬੰਧੀ ਦਿੱਤੀ ਜਾ ਰਹੀ ਸਹਾਇਤਾ ਪ੍ਰਭਾਵਤ ਨਾ ਹੋ ਸਕੇ। ਉਹਨਾਂ ਰਾਸਨ ਵੰਡ ਦੌਰਾਨ ਸਾਰੇ ਸਿਹਤ ਪ੍ਰੋਟੋਕੋਲਾਂ ਭਾਵ ਮਾਸਕ ਪਹਿਨਣ, ਹੱਥ ਧੋਣ ਅਤੇ ਸਮਾਜਕ ਦੂਰੀਆਂ ਬਣਾਈ ਰੱਖਣ ਦੀ ਸਖਤੀ ਨਾਲ ਪਾਲਣਾ ਕਰਨ ਦੇ ਵੀ ਨਿਰਦੇਸ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਛੋਟੇ ਬੱਚਿਆਂ ਨੂੰ ਇਸ ਬੇਹੱਦ ਘਾਤਕ ਵਾਇਰਸ ਤੋਂ ਬਚਾਉਣ ਲਈ ਜੰਗੀ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨੀ ਉਪਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ। ਉਹਨਾਂ ਕਿਹਾ ਕਿ ਇਨੀਂ ਦਿਨੀਂ ਆਂਗਨਵਾੜੀ ਸੈਂਟਰ ਬੱਚਿਆਂ ਲਈ ਬੰਦ ਕਰ ਦਿੱਤੇ ਗਏ ਸਨ ਪਰ ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਇਹਨਾਂ ਕੇਂਦਰਾਂ ਵਿੱਚ ਕੰਮ ਕਰ ਰਹੇ ਸਨ ਅਤੇ ਹੁਣ ਇਹ ਕੇਂਦਰ ਸਟਾਫ਼ ਲਈ ਵੀ 30 ਜੂਨ ਤੱਕ ਬੰਦ ਰਹਿਣਗੇ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਆਂਗਨਵਾੜੀ ਵਰਕਰ ਅਤੇ ਆਂਗਨਵਾੜੀ ਹੈਲਪਰ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਿਭਾਗ ਅਤੇ ਸਬੰਧਤ ਜਿਲਾ ਪ੍ਰਸਾਸਨ ਵੱਲੋਂ ਸੌਂਪੀ ਗਈ ਹਰ ਜੰਿਮੇਵਾਰੀ ਨਿਭਾਉਣ ਲਈ ਤਿਆਰ ਰਹਿਣ।    

Written By
The Punjab Wire