ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਜ਼ਿਲ੍ਹੇ ਦੇ 16 ਪਿੰਡਾਂ ਵਿੱਚ 1 ਕਰੋੜ 83 ਲੱਖ ਰੁਪਏ ਦੀ ਲਾਗਤ ਵਾਲੇ ਆਰਸੈਨਿਕ ਸ਼ੁੱਧੀਕਰਨ ਫਿਲਟਰ ਵੰਡਣ ਦੀ ਰਸਮੀ ਸ਼ੁਰੂਆਤ

ਗੁਰਦਾਸਪੁਰ ਜ਼ਿਲ੍ਹੇ ਦੇ 16 ਪਿੰਡਾਂ ਵਿੱਚ 1 ਕਰੋੜ 83 ਲੱਖ ਰੁਪਏ ਦੀ ਲਾਗਤ ਵਾਲੇ ਆਰਸੈਨਿਕ ਸ਼ੁੱਧੀਕਰਨ ਫਿਲਟਰ ਵੰਡਣ ਦੀ ਰਸਮੀ ਸ਼ੁਰੂਆਤ
  • PublishedJune 5, 2021

ਮੁੱਖ ਮੰਤਰੀ ਪੰਜਾਬ ਵੱਲੋਂ ਆਨਲਾਈਨ  ਵਿਸ਼ਵ ਵਾਤਾਵਰਣ ਦਿਵਸ ਮੌਕੇ ਲੋਕਾਂ ਨੂੰ ਵਾਤਾਵਰਣ ਸਾਫ ਤੇ ਸ਼ੁੱਧ ਰੱਖਦ ਦੀ ਅਪੀਲ

ਗੁਰਦਾਸਪੁਰ , 5 ਜੂਨ ( ਮੰਨਨ ਸੈਣੀ  ) ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਮਿਸ਼ਨ ਤੰਦਰੁਸਤ ਤਹਿਤ ਸੂਬਾਵਾਸੀਆਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਤੇ ਸਾਫ ਸੁਥਰਾ ਰੱਖਣ ਲਈ ਸੰਬੋਧਨ ਕੀਤਾ । ਇਸ ਸਬੰਧ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿਖੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਜਨਾਬ ਮੁਹੰਮਦ ਇਸਫਾਕ ਡਿਪਟੀ ਕਮਿਸ਼ਨਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ । ਇਸ ਮੌਕੇ ਐਡਵੋਕੈਟ ਬਲਜੀਤ ਸਿੰਘ ਪਾਹੜਾ , ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ , ਨਰਿੰਦਰ ਸਿੰਘ ਐਸ.ਈ., ਵਾਟਰ ਸਪਲਾਈ ਐਂਡ ਸ਼ੈਨੀਟੇਸ਼ਨ, ਓਂਕਾਰ ਸਿੰਘ ਸੋਨੂੰ ਬਾਜਵਾ, ਚੇਅਰਮੈਨ ਬਲਾਕ ਸੰਮਤੀ ਗੁਰਦਾਸਪੁਰ, ਡਾ. ਹਰਭਜਨ ਰਾਮ ਸਿਵਲ ਸਰਜਨ, ਹਰਿੰਦਰ ਸਿੰਘ ਐਕਸੀਅਨ, ਲਖਵਿੰਦਰ ਸਿੰਘ ਡਿਪਟੀ ਡੀ.ਈ.ਓ. (ਸ), ਡਿਪਟੀ ਡੀ.ਈ.ਓ. ਸਮਰਾ, ਸੁਖਜਿੰਦਰ ਸਿੰਘ ਬੀ.ਡੀ.ਪੀ.ਓ. ਅਤੇ ਪਿੰਡ ਦੇ ਸਰਪੰਚ ਮੌਜੂਦ ਸਨ ।

          ਇਸ ਮੌਕੇ ਮੁੱਖ ਮੰਤਰੀ ਪੰਜਾਬ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ 16 ਪਿੰਡਾਂ ਦੇ 4826 ਘਰਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਆਰਸੈਨਿਕ ਸ਼ੁੱਧੀਕਰਨ ਫਿਲਟਰ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਗਈ ।

          ਸਮਾਗਮ ਉਪਰੰਤ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਨੂੰ ਹੋਰ ਵਧੀਆ ਤੇ ਸਾਰਥਕ ਢੰਗ ਨਾਲ ਕਰਵਾਇਆ ਜਾਵੇਗਾ। ਜਿਸ ਤਹਿਤ ਵਾਤਾਵਰਣ ਨੂੰ ਹੋਰ ਸਾਫ ਰੱਖਣ ਲੋਕਾਂ ਨੂੰ ਸ਼ੁੱਧ ਪੀਣਵਾਲਾ ਪਾਣੀ ਮੁਹੱਈਆ ਕਰਵਾਉਣ । ਮਿਲਾਵਟਖੋਰੀ ਨੂੰ ਨੱਥ ਪਾਉਣ ਅਤੇ ਪ੍ਰਦੂਸ਼ਣ ਖ਼ਤਮ ਕਰਨ ਲਈ ਹੋਰ ਜ਼ੋਰਦਾਰ ਤਰੀਕੇ ਨਾਲ ਉਪਰਾਲੇ ਕੀਤੇ ਜਾਣਗੇ ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਧਰਤੀ ਹੇਠੋ ਲਗਾਤਾਰ ਪਾਣੀ ਹੇਠਾਂ ਜਾਣ ਦੇ ਨਾਲ ਦੂਸ਼ਿਤ ਵੀ ਹੋ ਰਿਹਾ ਹੈ। ਜਿਸ ਸਬੰਧੀ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ । ਜਿਸ ਦੇ ਚੱਲਦਿਆਂ ਗੁਰਦਾਸਪੁਰ ਦੇ 16 ਪਿੰਡਾਂ, ਜਿਨਾ ਵਿੱਚ ਆਰਸੈਨਿਕ ਦੀ ਮਾਤਰਾ ਵੱਧ ਪਾਈ ਗਈ ਹੈ, ਉਨ੍ਹਾਂ ਦੇ ਆਰਸੈਨਿਕ ਸ਼ੁੱਧੀਕਰਨ ਫਿਲਟਰ ਮੁਹੱਈਆ ਕਰਵਾਏ ਗਏ ਹਨ । ਉਨ੍ਹਾਂ ਦੱਸਿਆ ਕਿ 1 ਕਰੋੜ 83 ਲੱਖ ਰੁਪਏ ਦੀ ਲਾਗਤ ਨਾਲ 4826 ਘਰਾਂ ਨੂੰ ਇਹ ਫਿਲਟਰ ਮੁਹੱਈਆ ਕੀਤੇ ਜਾਣਗੇ ।

          ਜ਼ਿਲ੍ਹੇ ਗੁਰਦਾਸਪੁਰ ਅੰਦਰ ਵਾਤਾਵਰਣ ਦੀ ਪੁਨਰ ਸੁਰਜੀਤੀ ਲਈ ਕੀਤੇ ਗਏ ਸਫ਼ਲ ਉਪਰਾਲਿਆਂ ਦੀ ਗੱਲ ਕਰਦਿਆਂ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਪਿੰਡਾਂ ਤੇ ਸ਼ਹਿਰੀ ਇਲਾਕਿਆਂ ਵਿੱਚ ਜਿਥੇ ਪੌਦੇ ਲਗਾਏ ਗਏ ਹਨ, ਉਥੇ ਉਨ੍ਹਾਂ ਦੀ ਸਾਂਭ ਸੰਭਾਲ ਹੋਣੀ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਅੰਦਰ ਜਿੱਥੇ ਪੌਦੇ ਲਗਾਏ , ਉਸ ਦੇ ਨਾਲ ਔਰਤਾਂ ਨੂੰ ਪੌਦਿਆਂ ਦੀ ਸੰਭਾਲ ਕਰਨ ਲਈ ਰੁਜਗਾਰ ਮੁਹੱਈਆ ਕਰਵਾਇਆ ਗਿਆ ।

          ਉਨ੍ਹਾਂ ਅੱਗੇ ਦੱਸਿਆ ਕਿ ਕੂੜੇ ਦੀ ਸਾਂਭ ਸੰਭਾਲ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ ਅਤੇ ਘਰੋ-ਘਰੀ  ਗਿੱਲਾ ਤੇ ਸੁੱਕਾ ਕੂੜਾ ਦੀ ਸੈਗਰੀਕੇਸ਼ਨ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕੂੜੇ ਦੇ ਮੁੜ ਵਰਤੋਯੋਗ ਬਣਾਉਣ ਲਈ ਨਗਰ ਕੌਸਲਾ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।

          ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨੂੰ ਸਾਫ ਸੁਥਰਾ ਖਾਣ ਵਾਲੇ ਪਦਾਰਥ ਮੁਹੱਈਆ ਕਰਵਾਉਣ ਲਈ ਡੇਅਰੀ, ਸਿਹਤ ਅਤੇ ਸਬੰਥਿਤ ਵਿਭਾਗ ਵਲੋਂ ਜਿਥੇ ਲੋਕਾਂ ਨੂੰ ਜਗਾਰੂਕ ਕੀਤਾ ਗਿਆ, ਉਥੇ ਮਿਲਾਵਟਖੋਰਾਂ ਵਿਰੁੱਧ ਨਕੇਲ ਕੱਸੀ ਗਈ ਹੈ ।

Written By
The Punjab Wire