ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

paramjit kainth photo

ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਨੂੰ ਸਰਕਾਰ ਵੱਲੋ ਚਲਾਈਆ ਜਾ ਰਹੀਆ ਭਾਲਾਈ ਸਕੀਮਾਂ ਦਾ ਲਾਭ ਮੌਜੂਦਾ ਸਮੇਂ ਆਮਦਨ ਹੱਦ ਵਧਾ ਕੇ ਮਿਲੇ —- ਕੈਂਥ

ਚੰਡੀਗੜ੍ਹ, 16 ਜੂਨ  ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ (ਐਨਐਸਸੀਏ) ਨੇ ਅੱਜ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਅਨੁਸੂਚਿਤ ਜਾਤੀਆਂ ਲਈ ਉਨ੍ਹਾਂ ਦੀ ਮੌਜੂਦਾ ਦੁਰਦਸ਼ਾ ਨੂੰ ਧਿਆਨ ਵਿੱਚ ਰੱਖਦਿਆਂ ਆਮਦਨ ਹੱਦ ਵਿੱਚ ਤੁਰੰਤ ਵਾਧਾ ਕਰਨ ਦੀ ਅਪੀਲ ਕੀਤੀ।  

ਐਨਐਸਸੀਏ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕੇਂਦਰ ਸਰਕਾਰ ਨੂੰ ਅਨੁਸੂਚਿਤ ਜਾਤੀਆਂ ਲਈ ਆਮਦਨ ਦੀ ਮੌਜੂਦਾ ਹੱਦ ਵਧਾਉਣ ਦੇ ਆਦੇਸ਼ ਕੀਤੇ ਜਾਣੇ ਚਾਹੀਦੇ ਹਨ। 2.5 ਲੱਖ ਸਾਲਾਨਾ ਹੱਦ ਤੋਂ ਵਧਾ ਕੇ ਅੱਠ ਲੱਖ ਰੁਪਏ ਮੌਜੂਦਾ ਹਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਆਮਦਨ ਦੀ ਹੱਦ ਨੂੰ ਵਧਾਉਣ ਚਾਹੀਦਾ ਹੈ ਤਾਂ ਜੋ ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਨੂੰ ਸਰਕਾਰ ਵੱਲੋ ਚਲਾਈਆ ਜਾ ਰਹੀਆ ਭਾਲਾਈ ਸਕੀਮਾਂ ਦਾ ਲਾਭ ਮਿਲ ਸਕੇ।

ਸ੍ਰ  ਕੈਂਥ ਨੇ ਮੰਗ ਕੀਤੀ ਕਿ ਮੌਜੂਦਾ ਸਮੇਂ  ਵਿਚ ਲੋੜੀਂਦੀਆਂ ਵਸਤਾਂ ਦੀਆਂ ਕੀਮਤਾਂ  ਵਿਚ ਬਹੁਤ ਵੱਡਾ ਵਾਧਾ ਹੋ ਰਿਹਾ ਹੈ ਅਤੇ ਅਸਮਾਨ ਨੂੰ ਛੂਹ ਰਹੀਆਂ ਹਨ ਇੰਨਾ ਹਲਾਤਾਂ ਵਿਚ ਲੋਕਾਂ ਦਾ ਜੀਵਨ ਗੁਜ਼ਰਨਾ ਬਹੁਤ ਮੁਸ਼ਕਲ ਹੋ ਗਿਆ ਹੈ।

ਇਸ ਸਬੰਧ ਵਿੱਚ ਮਾਪਦੰਡ ਤੈਅ ਕਰਨ ਦੀ ਮੰਗ ਗੱਲ ਕਰਦਿਆਂ ਕੈਂਥ ਨੇ ਅੱਗੇ ਕਿਹਾ ਕਿ ਇਸ ਨੂੰ ਕੀਮਤ ਸੂਚਕਾਂਕ ਨਾਲ ਜੋੜੇ ਕੇ ਅਨੁਸੂਚਿਤ ਜਾਤੀਆਂ ਨੂੰ ਤੋਂ ਰਾਹਤ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲਗਾਤਾਰ ਵੱਧ ਰਹੀਆਂ ਕੀਮਤਾਂ ਕਾਰਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨੂੰ ਬਹੁਤ ਮੁਸ਼ਕਲ ਹਲਾਤਾਂ ਵਿੱਚ ਰਹਿਣਾ ਪੈ ਰਿਹਾ ਹੈ, ਇਸ ਲਈ ਕੇਂਦਰ ਸਰਕਾਰ ਦਾ ਸੰਵਿਧਾਨਕ ਫਰਜ਼ ਬਣਦਾ ਹੈ ਕਿ ਉਹ ਆਮਦਨ ਹੱਦ ਨੂੰ ਵਧਾ ਕੇ ਉਨ੍ਹਾਂ ਦੀ ਮਦਦ ਕਰੇ।

Exit mobile version