ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ

Raman-Behl

ਚੰਡੀਗੜ੍ਹ, 25 ਜੂਨ: ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ  ਦਿੱਤੀ। ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੋਰਡ ਵਲੋਂ 11 ਜੁਲਾਈ 2021 ਦਿਨ ਐਤਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ ਲੈਣ ਸਬੰਧੀ ਤਿਆਰੀਆਂ ਮੁਕੰਮਲ  ਕਰ ਲਈ ਗਈਆਂ ਹਨ । ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਵਿੱਚ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।  ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

Exit mobile version