ਕੋਰੋਨਾ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਲਗਾਉਣੀ ਜਰੂਰੀ-ਜ਼ਿਲ੍ਹਾ ਵਾਸੀਆਂ ਦਾ ਕੀਤਾ ਧੰਨਵਾਦ
ਗੁਰਦਾਸਪੁਰ, 7 ਜੁਲਾਈ ( ਮੰਨਨ ਸੈਣੀ )। ਜ਼ਿਲ੍ਹੇ ਅੰਦਰ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ 13,500 ਵੈਕਸੀਨ ਲਗਾਈ ਗਈ ਤੇ ਲੋਕਾਂ ਵਲੋਂ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਸਹਿਯੋਗ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ 3 ਜੁਲਾਈ ਨੂੰ ਜ਼ਿਲੇ ਅੰਦਰ ਇਕੋ ਦਿਨ ਵਿਚ ਰਿਕਾਰਡ 40,000 ਕੋਵਿਡ ਵਿਰੋਧੀ ਵੈਕਸੀਨ ਲਗਾਈ ਗਈ ਸੀ।
ਇਸ ਮੌਕੇ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੈਕਸੀਨ ਲਗਾਉਣ ਲਈ ਵੈਕਸੀਨ ਲਗਾਉਣ ਦੇ ਟੀਚਾ ਪ੍ਰਾਪਤ ਦਿੱਤਾ ਗਿਆ ਸੀ ਤੇ ਸਿਹਤ ਵਿਭਾਗ ਨੂੰ 13,500 ਵੈਕੀਸਨ ਲਗਾਉਣ ਲਈ ਮਿਲੀ ਸੀ , ਜਿਸ ਨੂੰ ਸਿਵਲ ਤੇ ਸਿਹਤ ਵਿਭਾਗ ਦੀਆਂ ਗਠਿਤ ਸਾਂਝੀਆਂ ਟੀਮਾਂ ਵਲੋਂ ਸਫਲਤਾਪੂਰਵਕ ਪੂਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਵਲੋਂ ਦਿੱਤੇ ਜਾ ਰਹੇ ਭਰਪੂਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਤੋਂ ਬਚਾਅ ਲਈ ਵੈਕਸੀਨ ਲਗਾਉਣੀ ਬਹੁਤ ਜਰੂਰੀ ਹੈ ਅਤੇ ਇਸ ਗੱਲ ਨੂੰ ਜ਼ਿਲ੍ਹਾ ਵਾਸੀ ਭਲੀਭਾਂਤ ਜਾਣੂੰ ਹੋ ਚੁੱਕੇ ਹਨ, ਜਿਸ ਕਾਰਨ ਲੋਕਾਂ ਵਲੋਂ ਵੈਕਸੀਨ ਲਗਾਉਣ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ 18 ਸਾਲ ਜਾਂ 18 ਸਾਲ ਤੋਂ ਉੱਪਰ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਾਉਣ ਲਈ ਯੋਗ ਹੈ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਜਿਹੜੇ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਾਈ, ਉਹ ਵੈਕਸੀਨ ਜਰੂਰ ਲਗਵਾਉਣਗੇ।
ਡਿਪਟੀ ਕਮਿਸ਼ਨਰ ਨੇ ਅੱਜ ਦੇ ਵੈਕਸੀਨੇਸ਼ਨ ਮੁਹਿੰਮ ਲਈ ਲਈ ਸਮੂਹ ਸਿਵਲ ਤੇ ਸਿਹਤ ਅਧਿਕਾਰੀਆਂ ਵਲੋਂ ਕੀਤੇ ਗਏ ਅਣਥੱਕ ਯਤਨਾਂ ਦੀ ਸਰਾਹਨਾ ਕਰਦਿਆਂ ਕਿ ਸਾਰੇ ਕਰਮਚਾਰੀਆਂ ਤੇ ਅਧਿਕਾਰੀਆਂ ਨੇ ਮਿਹਨਤ ਨਾਲ ਅੱਜ ਦੇ ਮਿਸ਼ਨ ਨੂੰ ਕਾਮਯਾਬ ਕੀਤਾ ਹੈ। ਉਨਾਂ ਅਪੀਲ ਕੀਤੀ ਕਿ ਜਿਨਾਂ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਾਈ, ਉਹ ਵੈਕਸੀਨ ਜਰੂਰ ਲਗਾਵਉਣ। ਵੈਕਸੀਨ ਪਹਿਲਾਂ ਦੀ ਤਰਾਂ ਜਿਸ ਤਰਾਂ ਪਹਿਲਾਂ ਵੈਕਸ਼ੀਨੇਸ਼ਨ ਸੈਂਟਰਾਂ ਵਿਚ ਲੱਗ ਰਹੀ ਸੀ , ਉਨਾਂ ਵਿਚ ਨਿਰੰਤਰ ਲੱਗੇਗੀ।
ਇਸ ਤੋ ਪਹਿਲਾਂ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਏ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਤੇ ਵੱਖ-ਵੱਖ ਵੈਕਸ਼ੀਨੇਸਨ ਸੈਂਟਰਾਂ ਜਿਵੇਂ ਸਿਵਲ ਹਸਪਤਾਲ ਗੁਰਦਾਸਪੁਰ, ਬਹਿਰਾਮਪੁਰ, ਬਟਾਲਾ, ਧਿਆਨਪੁਰ, ਭੁੱਲਰ, ਕਾਹਨੂੰਵਾਨ ਆਦਿ ਸਥਾਨਾਂ ਤੇ ਵੈਕਸ਼ੀਨੇਸ਼ਨ ਡਰਾਈਵ ਚਲਾਈ ਗਈ।