ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰਾਂ ਦੀਆਂ 866 ਆਸਾਮੀਆਂ ਭਰਨ ਦੀ ਪ੍ਰੀਕ੍ਰਿਆ ਸ਼ੁਰੂ – ਤ੍ਰਿਪਤ ਬਾਜਵਾ

Tript Rajinder Bajwa

ਬਟਾਲਾ, 9 ਜੁਲਾਈ ( ਮੰਨਨ ਸੈਣੀ ) – ਪਸ਼ੂ ਪਾਲਣ ਵਿਭਾਗ ਵੱਲੋਂ ਵੈਟਰਨਰੀ ਇੰਸਪੈਕਟਰਾਂ ਦੀਆਂ 866 ਖਾਲੀ ਆਸਾਮੀਆਂ ਦੀ  ਸਿੱਧੀ ਭਰਤੀ ਕਰਨ ਲਈ ਪ੍ਰੀਕ੍ਰਿਆ ਸ਼ੁਰੂ ਕਰ ਦਿੱਤੀ ਹੈ। ਪਸ਼ੂ ਪਾਲਣ, ਡੇੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।  

ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਨੇ ਪਸ਼ੂ ਪਾਲਣ ਵਿਭਾਗ ਵਿੱਚ ਵੈਟਰਨਰੀ ਇੰਸਪੈਕਟਰ ਦੀਆਂ 866 ਅਸਾਮੀਆਂ ਦੀ ਸਿੱਧੀ ਭਰਤੀ ਲਈ ਬੋਰਡ ਦੀ ਵੈੱਬਸਾਈਟ ਤੇ ਅਪਲਾਈ ਕਰਨ ਦੀ ਸਮੁੱਚੀ ਵਿਧੀ ਮੁਹੱਈਆ ਕਰਵਾ ਦਿੱਤੀ ਗਈ ਹੈ, ਜਿਸ ਅਨੁਸਾਰ ਯੋਗ ਉਮੀਦਵਾਰ ਮਿਤੀ 08/07/2021 ਤੋਂ 30/07/2021 ਸ਼ਾਮ 5:00 ਵਜੇ ਤੱਕ ਕੇਵਲ ਆਨਲਾਈਨ ਮੋਡ ਰਾਹੀਂ ਅਪਲਾਈ ਕਰ ਸਕਦੇ ਹਨ ਅਤੇ ਫੀਸ ਭਰਨ ਦੀ ਆਖਰੀ ਮਿਤੀ 03-08-2021 ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਭਰਤੀ ਪੂਰੀ ਤਰਾਂ ਮੈਰਿਟ ਦੇ ਅਧਾਰ ’ਤੇ ਕੀਤੀ ਜਾਵੇਗੀ।

Exit mobile version