Close

Recent Posts

ਹੋਰ ਗੁਰਦਾਸਪੁਰ ਪੰਜਾਬ

‘ਅਚੀਵਰਜ਼ ਪ੍ਰੋਗਰਾਮ’ ਦਾ ਸਿਲਵਰ ਜੁਬਲੀ ਐਡੀਸ਼ਨ

‘ਅਚੀਵਰਜ਼ ਪ੍ਰੋਗਰਾਮ’ ਦਾ ਸਿਲਵਰ ਜੁਬਲੀ ਐਡੀਸ਼ਨ
  • PublishedJuly 18, 2021

ਡਿਪਟੀ ਕਮਿਸ਼ਨਰ ਵਲੋਂ ‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 50ਵੇਂਂ ਐਡੀਸ਼ਨ ਸੰਪੰਨ ਹੋਣ ’ਤੇ ਜ਼ਿਲਾ ਵਾਸੀਆਂ ਦਾ ਧੰਨਵਾਦ

ਨੋਜਵਾਨ ਪੀੜ੍ਹੀ ਲਈ ਮੀਲ ਪੱਥਰ ਸਾਬਤ ਹੋਇਆ ਅਚੀਵਰਜ਼ ਪ੍ਰੋਗਰਾਮ

ਗੁਰਦਾਸਪੁਰ, 18 ਜੁਲਾਈ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ 25 ਜੁਲਾਈ 2020 ਨੂੰ ਸ਼ੁਰੂ ਕੀਤਾ ਗਿਆ ਅਚੀਵਰਜ਼ ਪ੍ਰੋਗਰਾਮ’ ਦਾ ਸਿਲਵਰ ਜੁਬਲੀ ਪ੍ਰੋਗਰਾਮ ਭਾਵ 50ਵਾਂ ਐਡੀਸ਼ਨ ਸਫਲਤਾ ਪੂਰਵਕ ਸੰਪੰਨ ਹੋਇਆ ਹੈ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਜ਼ਿਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗੁਰਦਾਸਪੁਰ ਜਿਲੇ ਦੇ ਵਾਸੀਆਂ ਵਲੋਂ ਹਰ ਖੇਤਰ ਵਿਚ ਵੱਡੀਆਂ ਮੱਲਾਂ ਮਾਰੀਆਂ ਗਈਆਂ ਹਨ ਅਤੇ ਲਗਾਤਾਰ ਚੱਲ ਰਹੇ ਅਚੀਵਰਜ਼ ਪ੍ਰੋਗਰਾਮ ਲਈ ਜ਼ਿਲਾ ਵਾਸੀ ਵਧਾਈ ਦੇ ਪਾਤਰ ਹਨ।

‘ਅਚੀਵਰਜ਼ ਪ੍ਰੋਗਰਾਮ-ਸਟੋਰੀਜ਼ ਆਫ ਦ ਚੈਂਪੀਅਨਜ਼ ਆਫ ਗੁਰਦਾਸਪੁਰ’ ਦੇ 50ਵੇਂਂ ਐਡੀਸ਼ਨ ਵਿਚ ਮੁੱਖ ਮਹਿਮਾਨ ਵਜੋਂ ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਨੇ ਸ਼ਿਰਕਤ ਕੀਤੀ ਤੇ ਸਿਲਵਰ ਜੁਬਲੀ ਪ੍ਰੋਗਰਾਮ ਤੇ ਜਿਲਾ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਹਰਜਿੰਦਰ ਸਿੰਘ ਕਲਸੀ ਜ਼ਿਲਾ ਲੋਕ ਸੰਪਰਕ ਅਫਸਰ ਗੁਰਦਾਸਪੁਰ, ਰਾਜੀਵ ਕੁਮਾਰ ਸੈਕਰਟਰੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਪਿ੍ਰੰਸੀਪਲ ਬਲਵਿੰਦਰ ਕੋਰ, ਸਮੇਤ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲ, ਜ਼ਿਲ੍ਹਾ ਵਾਸੀ, ਅਧਿਆਪਕ ਵਿਦਿਆਰਥੀਆਂ ਅਤੇ ਮੀਡੀਆ ਸਾਥੀ ਵਲੋਂ ਯੂ ਟਿਊਬ ਲਾਈਵ ਪ੍ਰੋਗਰਾਮ ਜਰੀਏ ਸ਼ਮੂਲੀਅਤ ਕੀਤੀ ਗਈ।।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਡਾ. ਨਿੱਜਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਦੂਰ-ਅੰਦੇਸ਼ੀ ਸੋਚ ਸਦਕਾ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਜ਼ਿਲਾ ਵਾਸੀਆਂ ਲਈ ਸ਼ਾਨਦਾਰ ਤੋਹਫਾ ਹੈ ਅਤੋ ਨੋਜਵਾਨ ਪੀੜ੍ਹੀ ਲਈ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਮੀਲ ਪੱਥਰ ਸਾਬਤ ਹੋਇਆ ਹੈ। ਉਨਾਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਵੱਖ-ਵੱਖ ਖੇਤਰ ਵਿਚ ਹਾਸਲ ਕੀਤੇ ਮੁਕਾਮ ਅਤੇ ਸ਼ੰਘਰਸ਼ ਤੋਂ ਹਰ ਵਿਅਕਤੀ ਨੂੰ ਸਿੱਖਣ ਨੂੰ ਬਹੁਤ ਕੁਝ ਮਿਲਦਾ ਹੈ।

 ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਇਸ ਪ੍ਰੋਗਰਾਮ ਦੇ 50 ਐਡੀਸ਼ਨ ਸੰਪੰਨ ਹੋਣ ਤੇ ਜਿਲਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਪੂਰੀ ਟੀਮ ਨੇ ਮਿਹਨਤ ਨਾਲ ਕੰਮ ਕੀਤਾ ਅਤੇ ਜਿਲਾ ਵਾਸੀਆਂ ਨੇ ਵੀ ਪੂਰਨ ਸਹਿਯੋਗ ਦਿੱਤਾ ਹੈ। ਉਨਾਂ ਕਿਹਾ ਕਿ ਪਿਛਲੇ ਸਾਲ ਸ਼ੁਰੂ ਕੀਤਾ ਗਿਆ ਇਹ ਪ੍ਰੋਗਰਾਮ ਨਿਰੰਤਰ ਚੱਲ ਰਿਹਾ ਹੈ ਅਤੇ ਪ੍ਰੋਗਰਾਮ ਵਿਚ ਹਰ ਖੇਤਰ ਵਿਚ ਮੱਲਾਂ ਮਾਰਨ ਵਾਲੇ ਗੁਰਦਾਸਪੁਰੀਆਂ ਨੇ ਸ਼ਿਰਕਤ ਕੀਤੀ ਹੈ, ਜੋ ਮਾਣ ਵਾਲੀ ਗੱਲ ਹੈ। ਉਨਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱੱਖ ਮੰਤਵ ਨੋਜਵਾਨ ਪੀੜ੍ਹੀ ਨੂੰ ਅੱਗੇ ਵੱਧਣ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਉਹ ਵੀ ਜ਼ਿੰਦਗੀ ਵਿੱਚ ਬਹੁਤ ਅੱਗੇ ਵੱਧਣ ਤੇ ਜ਼ਿਲੇ , ਸੂਬੇ ਤੇ ਦੇਸ਼ ਦਾ ਨਾਂਅ ਰੋਸ਼ਨ ਕਰਨ।

ਇਸ ਮੌਕੇ ਪਹਿਲੇ ਅਚੀਵਰਜ਼ ਸ੍ਰੀ ਪਰਮਿੰਦਰ ਸਿੰਘ ਗਿੱਲ (ਆਈ.ਏ.ਐਸ) , ਜੋ ਕਸਬੇ ਧਾਰੀਵਾਲ ਦੇ ਵਸਨੀਕ ਹਨ ਨੇ ਦੱਸਿਆ ਕਿ ਉਨਾਂ 12 ਜਮਾਤ ਤਕ ਦੀ ਪੜ੍ਹਾਈ ਲਾਰੰਸ ਸਕੂਲ ਸਨਾਵਰ, ਸ਼ਿਮਲਾ ਤੋਂ ਪਾਸ ਕੀਤੀ ਉਪੰਰਤ ਸਰਕਾਰੀ ਕਾਲਜ ਚੰਡੀਗੜ੍ਹ ਤੋਂ ਬੀ.ਏ ਪਾਸ ਕੀਤੀ। ਸਾਲ 1992 ਵਿਚ ਪੀ.ਸੀ.ਐਸ ਜੁਆਇੰਨ ਕੀਤਾ ਤੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਪਟਿਆਲਾ ਵਜੋਂ ਸੇਵਾ ਸ਼ੁਰੂ ਕੀਤੀ। ਉਪਰੰਤ ਐਸ.ਡੀ.ਐਮ ਮੁਹਾਲੀ, ਚੰਡੀਗੜ੍ਹ, ਸੁਨਾਮ, ਮੁਕੇਰੀਆਂ ਤੇ ਰੋਪੜ ਅਤੇ ਡੀ.ਟੀ.ਓ ਰੋਪੜ ਰਹੇ ਅਤੇ ਡਿਪਟੀ ਐਕਸ਼ਾਈਜ਼ ਐਂਡ ਟੈਕਸੇਸ਼ਨ ਕਮਿਸ਼ਨਰ ਜਲੰਧਰ ਵਜੋਂ ਸੇਵਾਵਾਂ ਨਿਭਾਈਆਂ। ਸਾਲ 2013 ਵਿਚ ਆਈ.ਏ.ਐਸ ਵਜੋਂ ਤਰੱਕੀ ਹੋਈ। ਪਟਿਆਲਾ ਵਿਖੇ ਕਮਿਸ਼ਨਰ ਨਗਰ ਨਿਗਮ ਵਜੋਂ ਸੇਵਾਵਾਂ ਨਿਭਾਈਆਂ ਅਤੇ ਮੋਗਾ ਵਿਖੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਕੀਤੀ। ਹੁਣ ਮੁੱਖ ਪ੍ਰਬੰਧਕ (ਗਰੇਟਰ ਲੁਧਿਆਣਾ ਏਰੀਆ ਡਿਵਲਪਮੈਂਟ ਅਥਾਰਟੀ) ਵਜੋ ਸੇਵਾਵਾਂ ਨਿਭਾ ਰਹੇ ਹਨ। ਉਨਾਂ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਆਪਣੇ ਆਪ ਵਿਚ ਸ਼ਾਨਦਾਰ ਉਫਰਾਲਾ ਹੈ ਅਤੇ ਪੂਰੇ ਸੂਬੇ ਵਿਚ ਇਸ ਤਰਾਂ ਦਾ ਕੋਈ ਪ੍ਰੋਗਰਾਮ ਨਹੀਂ ਚੱਲ ਰਿਹਾ ਹੈ, ਜਿਸ ਲਈ ਜ਼ਿਲਾ ਵਾਸੀ ਵਧਾਈ ਦੇ ਪਾਤਰ ਹਨ।  ਉਨਾਂ ਅੱਗੇ ਕਿਹਾ ਕਿ ਜ਼ਿੰਦਗੀ ਵਿਚ ਅੱਗੇ ਵੱਧਣ ਲਈ ਪੂਰੀ ਮਿਹਨਤ ਤੇ ਦ੍ਰਿੜ ਇੱਛਾ ਸ਼ਕਤੀ ਨਾਲ ਅੱਗੇ ਵੱਧਣਾ ਚਾਹੀਦਾ ਹੈ ਅਤੇ ਅਸਫਲਤਾ ਤੋਂ ਨਹੀਂ ਘਬਰਾਉਣਾ ਚਾਹੀਦਾ। ਉਨਾਂ ਵਿਦਿਆਰਥੀਆਂ ਨੂੰ ਪੀ.ਸੀ.ਐਸ ਦੀ ਪ੍ਰੀਖਿਆ ਦੀ ਤਿਆਰੀ ਕਰਨ ਸਬੰਧੀ ਵਿਸਥਾਰ ਵਿਚ ਦੱਸਿਆ। ਉਨਾਂ ਕਿਹਾ ਕਿ ਜਨਰਲ ਨਾਲੇਜ ਵਧਾਉਣ ਲਈ ਅਖਬਾਰਾਂ ਤੇ ਮੈਗੀਜਨ ਪੜ੍ਹਨੇ ਚਾਹੀਦੇ ਹਨ ।

ਦੂਸਰੇ ਅਚੀਵਰ ਫਲਾਈਟ ਲੈਫਟੀਨੈਂਟ ਗਗਨਦੀਪ ਸਿੰਘ, ਪਿੰਡ ਚਿੱਬ ਨੇੜੇ ਕਾਹਨੂੰਵਾਨ ਦੇ ਵਸਨੀਕ ਹਨ ਨੇ ਦੱਸਿਆ ਕਿ ਉਨਾਂ ਦੱਸਵੀਂ ਜਮਾਤ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਤੋਂ ਪਾਸ ਕੀਤੀ । ਉਪਰੰਤ ਸਾਲ 2015-18 ਦਰਮਿਆਨ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ, ਮੁਹਾਲੀ ਵਿਖੇ ਐਨ.ਡੀ.ਏ ਦੀ ਸਿਖਲਾਈ ਪ੍ਰਾਪਤ ਕੀਤੀ। ਸਾਲ 2019 ਵਿਚ ਏਅਰ ਫੋਰਸ ਅਕੈਡਮੀ ਹੈਦਰਾਬਾਦ ਜੁਆਇੰਨ ਕੀਤਾ ਅਤੇ ਹੁਣ ਏਅਰ ਫੋਰਸ ਸਟੇਸ਼ਨ, ਅੰਬਾਲਾ ਵਿਖੇ ਸੇਵਾਵਾਂ ਨਿਭਾ ਰਹੇ ਹਨ।  ਗਗਨਦੀਪ ਸਿੰਘ, ਜਿਲਾ ਰੋਜ਼ਗਾਰ ਅਫਸਰ ਸ੍ਰੀ ਪਰਸ਼ੋਤਮ ਸਿੰਘ ਸਪੁੱਤਰ ਹਨ। ਗਗਨਦੀਪ ਸਿੰਘ ਨੇ ਅੱਗੇ ਦੱਸਿਆ ਕਿ ਉਸਦੇ ਦਾਦਾ ਜੀ ਤੇ ਚਾਚੇ ਜੀ ਕੋਲੋ ਡਿਫੈਂਸ ਵਿਚ ਜਾਣ ਦੀ ਪ੍ਰੇਰਨਾ ਮਿਲੀ। ਉਨਾਂ ਵਿਦਿਆਰਥੀਆਂ ਨੂੰ ਟਿੱਪਸ ਦਿੰਦਿਆਂ ਕਿਹਾ ਕਿ ਪ੍ਰੀਖਿਆ ਦੀ ਤਿਆਰੀ ਗਰੁੱਪ ਵਿਚ ਕਰਨ ਨਾਲ, ਬਹੁਤ ਸਾਰੇ ਪ੍ਰਸ਼ਨ ਹੱਲ ਕਰਨ ਵਿਚ ਮਦਦ ਮਿਲਦੀ ਹੈ। ਕਦੇ ਵੀ ਹਾਰ ਨਾ ਮੰਨੋ ਅਤੇ ਅਸਫਲ ਹੋਣ ਤੇ ਘਬਰਾਓ ਨਾ, ਸਗੋਂ ਹਰ ਮਿਹਨਤ ਨਾਲ ਅੱਗੇ ਵਧੋ। ਉਨਾਂ ਕਿਹਾ ਕਿ ਮਾਪਿਆਂ ਤੇ ਅਧਿਆਪਕਾ ਦਾ ਹਮੇਸ਼ਾ ਸਤਿਕਾਰ ਕਰੋ, ਜਿਨਾਂ ਦੀ ਬਦੋਲਤ ਅਸੀ ਆਪਣੇ ਸੁਪਨੇ ਪੂਰੇ ਕਰਦੇ ਹਾਂ। ਉਨਾਂ ਅੱਗੇ ਕਿਹਾ ਕਿ ਪਿਛਲੇ ਸਮੇਂ ਦੋਰਾਨ ਨੋਜਵਾਨਾਂ ਦਾ ਫੋਜ ਵਿਚ ਜਾਣ ਦਾ ਰੁਝਾਨ ਘਟਿਆ ਸੀ ਪਰ ਹੁਣ ਹੋਲੀ-ਹੋਲੀ ਨੋਜਵਾਨ ਦੁਬਾਰਾ ਫੋਜ ਦੀ ਸਰਵਿਸ ਲਈ ਅੱਗੇ ਆ ਰਹੇ ਹਨ, ਜੋ ਬਹੁਤ ਵਧੀਆ ਸੰਕੇਤ ਹੈ। ਉਨਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਸੁਰੱਖਿਆ ਲਈ ਹਮੇਸ਼ਾ ਮੋਹਰੀ ਰੋਲ ਨਿਭਾਇਆ ਤੇ ਫੋਜ ਦੇ ਤਿੰਨ ਅੰਗਾਂ ਵਿਚ ਵੱਖ-ਵੱਖ ਉੱਚ ਅਹੁਦਿਆਂ ਤੇ ਦੇਸ ਲਈ ਸੇਵਾਵਾਂ ਕੀਤੀਆਂ ਹਨ। 

ਅਚੀਵਰਜ਼ ਪ੍ਰੋਗਰਾਮ ਦੇ ਆਖਰ ਵਿਚ ਜੂਮ ਲਾਈਵ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਅਤੇ ਜ਼ਿਲ੍ਹਾ ਵਾਸੀਆਂ ਵਲੋਂ ਅਚਵੀਰਜ਼ ਨਾਲ ਕੀਤੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਅਚੀਵਰਜ਼ ਨੂੰ ਮਾਣ-ਸਨਮਾਨ ਵੀ ਦਿੱਤਾ ਗਿਆ।

Written By
The Punjab Wire