ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਖਿਰਕਾਰ ਨਵਜੋਤ ਸਿੰਘ ਸਿੱਧੂ ਦੇ ਨਾਮ ਤੇ ਮੋਹਰ ਲਗਾਉਂਦਿਆਂ ਹੋਇਆਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਕਰਾਰ ਦੇ ਦਿੱਤਾ ਹੈ। ਸਿੱਧੂ ਦੇ ਨਾਲ 4 ਹੋਰ ਵਰਕਿੰਗ ਪ੍ਰਧਾਨ ਲਗਾਏ ਗਏ ਹਨ। ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਦਾ ਨਾਮ ਸ਼ਾਮਲ ਹੈ।
