ਮੁੱਖ ਖ਼ਬਰ

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ

ਵਿਜੀਲੈਂਸ ਨੇ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਸਿੱਖਿਆ ਵਿਭਾਗ ਦਾ ਕਰਮਚਾਰੀ ਰੰਗੇ ਹੱਥੀਂ ਦਬੋਚਿਆ
  • PublishedJuly 21, 2021

ਚੰਡੀਗੜ੍ਹ, 21 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਜਿਲਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫਤਰ ਐਸ.ਏ.ਐਸ ਨਗਰ  ਵਿਖੇ ਤਾਇਨਾਤ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਮਰਚਾਰੀ ਨੂੰ ਸ਼ਿਕਾਇਤਕਰਤਾ ਕਰਮਜੀਤ ਸਿੰਘ, ਈ.ਟੀ.ਟੀ ਅਧਿਆਪਕ, ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮੁਅੱਤਲੀ ਸਮੇ ਦੌਰਾਨ ਭੱਤੇ ਦੇ ਬਕਾਏ ਦੀ ਅਦਾਇਗੀ ਕਰਨ ਬਦਲੇ ਉਕਤ ਕਮਰਚਾਰੀ ਵਲੋਂ ਕੁੱਲ ਬਕਾਏ ਦਾ 40 ਫੀਸਦੀ ਹਿੱਸਾ ਬਤੌਰ ਰਿਸ਼ਵਤ ਵਜੋਂ ਮੰਗ ਕੀਤੀ ਗਈ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੂਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Written By
The Punjab Wire