ਗੁਰਦਾਸਪੁਰ ਪੰਜਾਬ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ‘ਲੋਕ ਭਲਾਈ ਰੱਥ’ ਰਵਾਨਾ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ‘ਲੋਕ ਭਲਾਈ ਰੱਥ’ ਰਵਾਨਾ
  • PublishedJuly 29, 2021

ਸਮਾਜਿਕ ਸੁਰੱਖਿਆ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤਕ ਪੁਜਦਾ ਕਰਨ ਲਈ ਵਿੱਢੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ

ਗੁਰਦਾਸਪੁਰ, 29 ਜੁਲਾਈ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਲੋੜਵੰਦ ਲੋਕਾਂ ਨੂੰ ਸਮਾਜਿਕ ਸੁਰੱਖਿਆ ਭਲਾਈ ਸਕੀਮਾਂ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਅੱਜ ‘ਲੋਕ ਭਲਾਈ ਰੱਥ’ ਨੂੰ ਰਵਾਨਾ ਕੀਤਾ ਗਿਆ, ਜੋ ਜ਼ਿਲੇ ਦੇ ਪਿੰਡਾਂ ਵਿਚ ਜਾ ਕੇ ਲੋੜਵੰਦ ਲੋਕਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਪ੍ਰਤੀ ਜਾਗਰੂਕ ਕਰੇਗਾ ਤਾਂ ਜੋ ਲੋੜਵੰਦ ਲੋਕ ਸਕੀਮਾਂ ਦਾ ਲਾਭ ਲੈ ਸਕਣ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਮੇਜਰ ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ) ਵੀ ਮੋਜੂਦ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਿਸ ਤਰਾਂ ਸਮਾਰਟ ਵਿਲੇਜ਼ ਕੰਪੇਨ ਰਾਹੀਂ ਬੁਨਿਆਦੀ ਢਾਂਚੇ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ, ਉਸੇ ਤਰਜ਼ ਤੇ ਲੋੜਵੰਦ ਲੋਕਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਪ੍ਰਤੀ ਜਾਗਰੂਕ ਕਰਨ ਦੇ ਮਨੋਰਥ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ‘ਲੋਕ ਭਲਾਈ ਰੱਥ ’ ਰਵਾਨਾ ਕੀਤਾ ਗਿਆ ਹੈ, ਜੋ ਪੇਂਡੂ ਤੇ ਸ਼ਹਿਰੀ ਖੇਤਰ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗਾ। ‘ਲੋਕ ਭਲਾਈ ਰੱਥ’ ਰਾਹੀਂ ਲੋਕਾਂ ਨੂੰ ਨਾਟਕਾਂ ਤੇ ਸਕਿੱਟਾਂ ਰਾਹੀ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਅਤੇ ਸਕੀਮਾਂ ਦੇ ਲਾਭ ਕਿਸ ਤਰਾਂ ਪ੍ਰਾਪਤ ਕਰਨਾ ਹੈ ਆਦਿ ਪ੍ਰਤੀ ਖੂਬਸੂਰਤ ਅੰਦਾਜ਼ ਵਿਚ ਜਾਗਰੂਕ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਸਮਾਜਿਕ ਸੁਰੱਖਿਆ ਸਕੀਮਾਂ ਦਾ 100 ਫੀਸਦ ਲਾਭ, ਯੋਗ ਲਾਭਪਾਤਰੀਆਂ ਨੂੰ ਦੇਣ ਦੇ ਮੰਤਵ ਨਾਲ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਪਹਿਲੇ ਪੜਾਅ ਵਿਚ 05 ਪਿੰਡ ਕਵਰ ਕੀਤੇ ਜਾ ਚੁੱਕੇ ਹਨ ਅਤੇ ਹੁਣ 31 ਅਗਸਤ ਤਕ 100 ਪਿੰਡ ਕਵਰ ਕੀਤੇ ਜਾਣਗੇ। ਉਨਾਂ ਦੱਸਿਆ ਕਿ ਦੀਨਾਨਗਰ ਦੀਆਂ 13 ਵਾਰਡਾਂ ਅੰਦਰ ਵੀ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤਕ ਪੁਜਦਾ ਕਰਨ ਲਈ ਕੈਂਪ ਲਗਾਏ ਜਾ ਰਹੇ ਹਨ ਅਤੇ ਦਸੰਬਰ 2021 ਤਕ ਪੂਰੇ ਜ਼ਿਲੇ ਨੂੰ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਤਹਿਤ ਯੋਗ ਲੋੜਵੰਦ ਵਿਅਕਤੀਆਂ ਨੂੰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਸ਼ਰਿਤ ਅਤੇ ਅਪੰਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ, ਸਰਬੱਤ ਸਿਹਤ ਬੀਮਾ ਕਾਰਡ, ਯੂ.ਡੀ.ਆਈ.ਡੀ ਕਾਰਡ, ਰਾਸ਼ਨ ਕਾਰਡ, ਲੇਬਰ ਕਾਰਡ, ਗਰਭਵਤੀ ਔਰਤਾਂ ਨੂੰ ਵਿੱਤੀ ਸਹਾਇਤਾ ਅਤੇ ਰੁਜ਼ਗਾਰ ਅਤੇ ਸਵੈ-ਰੋਜ਼ਗਾਰ ਸਥਾਪਤੀ ਕਰਨ ਲਈ ਲੋਨ ਆਦਿ ਸਬੰਧੀ ਵਿਸ਼ੇਸ ਕੈਂਪ ਲਗਾ ਕੇ ਲਾਭ ਪੁਜਦਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਂਪਾਂ ਵਿਚ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ।

ਇਸ ਮੋਕੇ ਅਮਰਜੀਤ ਸਿੰਘ ਭੁੱਲਰ ਜ਼ਿਲਾ ਪ੍ਰੋਗਰਾਮ ਅਫਸਰ, ਐਸ.ਦੇਵਗਨ ਡੀਐਫ.ਐਸ.ਸੀ, ਪਰਸ਼ੋਤਮ ਸਿੰਘ ਜ਼ਿਲਾ ਰੋਜ਼ਗਾਰ ਅਫਸਰ, ਸੁਖਵਿੰਦਰ ਸਿੰਘ ਜ਼ਿਲਾ ਭਲਾਈ ਅਫਸਰ, ਡਾ. ਰੋਮੀ ਮਹਾਜਨ ਡਿਪਟੀ ਮੈਡੀਕਲ ਕਮਿਸ਼ਨਰ, ਰਜਿੰਦਰ ਸਿੰਘ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਗੁਰਦਾਸਪੁਰ, ਰਵੀ ਦਾਰਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਰਾਜੀਵ ਕੁਮਾਰ, ਸਕੱਤਰ ਜ਼ਿਲ੍ਹਾ ਰੈੱਡ ਕਾਰਸ ਸੁਸਾਇਟੀ ਅਤੇ ਲੇਬਰ ਵਿਭਾਗ, ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ ਦੇ ਅਧਿਕਾਰੀ ਵੀ ਮੋਜੂਦ ਸਨ।

Written By
The Punjab Wire