ਸਿਵਲ ਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਲਗਾਏ ਗਏ ਵੈਕਸ਼ੀਨੇਸ਼ਨ ਕੈਂਪਾਂ ਵਿਚ ਜ਼ਿਲ੍ਹਾ ਵਾਸੀਆਂ ਦਿੱਤਾਂ ਭਰਵਾਂ ਸਹਿਯੋਗ
ਗੁਰਦਾਸਪੁਰ, 30 ਜੁਲਾਈ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜ਼ਿਲੇ ਅੰਦਰ ਅੱਜ 23,713 ਕੋਵਿਡ ਵਿਰੋਧੀ ਵੈਕਸੀਨ ਲਗਾਈ ਗਈ ਤੇ ਲੋਕਾਂ ਵਲੋਂ ਵੈਕਸੀਨ ਲਗਾਉਣ ਲਈ ਪੂਰਾ ਸਹਿਯੋਗ ਦਿੱਤਾ ਗਿਆ। ਜਿਲ੍ਹੇ ਅੰਦਰ ਕਰੀਬ 6 ਲੱਖ 33 ਹਜ਼ਾਰ ਲੋਕਾਂ ਦੇ ਵੈਕਸੀਨ ਲੱਗ ਚੁੱਕੀ ਹੈ।
ਇਸ ਮੌਕੇ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਅੰਦਰ ਵੈਕਸੀਨ ਲਗਾਉਣ ਲਈ ਵੈਕਸੀਨ ਲਗਾਉਣ ਦੇ ਟੀਚੇ ਦਿੱਤੇ ਗਏ ਸਨ, ਜਿਸ ਨੂੰ ਮੁੱਖ ਰੱਖਦਿਆਂ ਜਿਲੇ ਅੰਦਰ ਟੀਮਾਂ ਦਾ ਗਠਨ ਕੀਤਾ ਗਿਆ ਤੇ ਸਿਵਲ ਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕੀਤਾ ਗਿਆ। ਜਿਨਾਂ ਵਲੋਂ ਪੂਰੀ ਮਿਹਨਤ ਨਾਲ ਦਿੱਤੇ ਗਏ ਟੀਚੇ ਨੂੰ ਸਫਲਤਾਪੂਰਵਕ ਪੂਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਵਲੋਂ ਦਿੱਤੇ ਗਏ ਭਰਪੂਰ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਤੋਂ ਬਚਾਅ ਲਈ ਵੈਕਸੀਨ ਲਗਾਉਣ ਬਹੁਤ ਜਰੂਰੀ ਹੈ ਅਤੇ ਇਸ ਗੱਲ ਨੂੰ ਸਵੀਕਾਰ ਕਰਦੇ ਹੋਏ ਲੋਕਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਪੂਰਨ ਸਹਿਯੋਗ ਕੀਤਾ। ਉਨਾਂ ਦੱਸਿਆ ਕਿ 18 ਸਾਲ ਜਾਂ 18 ਸਾਲ ਤੋਂ ਉੱਪਰ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਾਉਣ ਲਈ ਯੋਗ ਹੈ ਅਤੇ ਉਨਾਂ ਨੂੰ ਪੂਰੀ ਆਸ ਹੈ ਕਿ ਜਿਹੜੇ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਾਈ, ਉਹ ਵੈਕਸੀਨ ਜਰੂਰ ਲਗਵਾਉਣਗੇ।
ਇਸ ਤੋ ਪਹਿਲਾਂ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਤਾਇਨਾਤ ਕੀਤੇ ਗਏ ਨੋਡਲ ਅਫਸਰਾਂ ਵਲੋਂ ਸਥਾਨਕ ਹਨੂੰਮਾਨ ਮੰਦਿਰ, ਬਹਿਰਾਮਪੁਰ, ਮੰਗਲ ਸੈਨ, ਕਾਹਨੂੰਵਾਨ, ਨੌਸ਼ਹਿਰਾ ਮੱਝਾ ਸਿੰਘ, ਕਲਾਨੋਰ, ਬਟਾਲਾ ਆਦਿ ਪੁਹੰਚੇ ਤੇ ਚੱਲ ਰਹੇ ਵੈਕਸੀਨੇਸ਼ਨ ਡਰਾਈਵ ਦਾ ਜਾਇਜ਼ਾ ਲਿਆ। ਉਨਾਂ ਦੱਸਿਆ ਕਿ ਲੋਕਾਂ ਵਿਚ ਵੈਕਸੀਨ ਲਗਾਉਣ ਲਈ ਉਤਸ਼ਾਹ ਸੀ ਅਤੇ ਲੋਕਾਂ ਵਲੋਂ ਬਿਨਾਂ ਝਿਜਕ ਦੇ ਵੈਕਸੀਨ ਲਗਾਈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ, ਜਿਨਾਂ ਲੋਕਾਂ ਨੇ ਅਜੇ ਤਕ ਵੈਕਸੀਨ ਨਹੀਂ ਲਗਾਈ, ਉਹ ਵੈਕਸੀਨ ਜਰੂਰ ਲਗਵਾਉਣ।