ਹੋਰ ਗੁਰਦਾਸਪੁਰ ਪੰਜਾਬ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ

ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਕੌਮੀ ਤਿਰੰਗਾ ਲਹਿਰਾਉਣਗੇ
  • PublishedAugust 14, 2021

ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ  ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਲੋਕਾਂ ਨੂੰ ਪੂਰੇ ਉਤਸ਼ਾਹ ਨਾਲ ਆਜ਼ਾਦੀ ਦਿਵਸ ਸਮਾਰੋਹ ਵਿਚ ਪੁੱਜਣ ਦੀ ਅਪੀਲ

 ਗੁਰਦਾਸਪੁਰ, 14 ਅਗਸਤ  ( ਮੰਨਨ ਸੈਣੀ  )। ਕੱਲ੍ਹ 15 ਅਗਸਤ ਨੂੰ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਜਾ ਰਹੇ 75ਵੇਂ ਆਜ਼ਾਦੀ ਦਿਵਸ ਵਿਚ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੇਂਡੂ ਵਿਕਾਸ ਅਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਵੇਰੇ 9 ਵਜੇ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਨੂੰ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰ ’ਤੇ ਗਣਤੰਤਰ ਦਿਵਸ ਪੂਰੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਵੇਗਾ। ਇਸ ਦਿਨ ਜਿਥੇ ਵਾਰ ਨਾਰੀਆਂ, ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਤੇ ਖਿਡਾਰੀਆਂ ਦਾ ਸਨਮਾਨ ਕੀਤਾ ਜਾ ਰਿਹਾ ਹੈ, ਉਥੇ ਵੱਖ-ਵੱਖ ਖੇਤਰਾਂ ਵਿੱਚ ਵਿਲੱਖਣ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਨ ਦੇ ਮੰਤਵ ਨਾਲ ਸ਼ਹੀਦਾਂ ਦੀ ਗੈਲਰੀ ਵੀ ਬਣਾਈ ਗਈ ਹੈ ਅਤੇ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਨਮਨ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਗਣਤੰਤਰ ਦਿਵਸ ਦੇ ਮੱਦਨਜ਼ਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ 24 ਘੰਟੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ।

 ਇਸ ਮੌਕੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਜਾਣਗੀਆਂ ਤੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਪੇਸ਼ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ਸਰਕਾਰ ਵਲੋਂ ਜਾਰੀ ਹਦਾਇਤਾਂ ਤਹਿਤ ਸਮਾਗਮ ਮਨਾਇਆ ਜਾ ਰਿਹਾ ਹੈ ਅਤੇ ਸਾਵਧਾਨੀਆਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮਹਾਨ ਦਿਵਸ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।

Written By
The Punjab Wire