Close

Recent Posts

ਹੋਰ ਗੁਰਦਾਸਪੁਰ ਪੰਜਾਬ

ਗੁਰਦਾਸਪੁਰ ਵਿਚ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ

ਗੁਰਦਾਸਪੁਰ ਵਿਚ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ
  • PublishedAugust 16, 2021

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕੈਬਨਿਟ ਮੰਤਰੀ ਪੰਜਾਬ ਨੇ ਲਹਿਰਾਇਆ ਰਾਸ਼ਟਰੀ ਤਿੰਰਗਾ

ਮੁੱਖ ਮਹਿਮਾਨ ਸ੍ਰੀ ਬਾਜਵਾ ਵਲੋਂ ਵੀਰ ਨਾਰੀਆਂ ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਬਰਾਂ ਤੇ ਖਿਡਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਲੋੜਵੰਦ ਨੂੰ ਵੰਡੇ ਟਰਾਈ ਸਾਈਕਲ-ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ /ਕਰਮਚਾਰੀਆਂ ਤੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਹਸਤੀਆਂ ਨੂੰ ਕੀਤਾ ਸਨਾਮਿਨਤ

ਗੁਰਦਾਸਪੁਰ, 16 ਅਗਸਤ (   ਮੰਨਨ ਸੈਣੀ ) । ਜਿਲਾ ਗੁਰਦਾਸਪੁਰ ਵਿਚ ਪੂਰੇ ਉਤਸ਼ਾਹ ਤੇ ਜਾਲੋ ਜਲਾਲ ਨਾਲ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਇਆ ਗਿਆ। ਇਥੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਉਚੇਰੀ ਸਿੱਖਿਆ, ਮੰਤਰੀ ਪੰਜਾਬ ਵਲੋਂ ਸਥਾਨਕ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਆਜ਼ਾਦੀ ਦਿਵਸ ਸਮਾਗਮ ਵਿਚ ਸ੍ਰੀ ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀ ਇਕਬਾਲ ਸਿੰਘ ਸਹੋਤਾ ਏਡੀਜੀਪੀ ਪੰਜਾਬ, ਐਸ.ਪੀ.ਐਸ ਪਰਮਾਰ ਆਈ.ਜੀ ਬਾਰਡਰ ਰੇਂਜ ਸ੍ਰੀ ਅੰਮ੍ਰਿਤਸਰ, ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ, ਡਾ ਨਾਨਕ ਸਿੰਘ ਐਸ.ਐਸ.ਪੀ ਗੁਰਦਾਸਪੁਰ, ਮੈਡਮ ਸਹਿਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਰਮਨ ਬਹਿਲ ਚੇਅਰਮੈਨ ਐਸ.ਐਸ.ਬੋਰਡ ਪੰਜਾਬ, ਡਾ. ਸਤਿੰਦਰ ਕੋਰ ਨਿੱਜਰ, ਡਾ. ਸਤਨਾਮ ਸਿੰਘ ਨਿੱਜਰ, ਚੇਅਰਮੈਨ ਜ਼ਿਲ੍ਹਾ ਪਲਾਨਿੰਗ ਕਮੇਟੀ, ਚੇਅਰਮੈਨ ਗੁਰਮੀਤ ਸਿੰਘ ਪਾਹੜਾ, ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਮੇਜਰ ਅਮਿਤ ਮਹਾਜਨ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵਲਪਮੈਂਟ) ਗੁਰਦਾਸਪੁਰ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।

                         ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਬਾਜਵਾ ਕਿ ਕਿਹਾ ਕਿ ਅੱਜ ਅਸੀਂ 75ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਵੱਖ-ਵੱਖ  ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ  ਸਰਦਾਰ ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਵਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਾਸੀ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਦੀਆਂ ਸਭ ਤੋਂ ਜ਼ਿਆਦਾ ਕੁਰਬਾਨੀਆਂ ਦਿੱਤੀਆਂ।

ਉਨਾਂ ਇਸ ਸ਼ੁੱਭ ਅਵਸਰ ’ਤੇ ਹਾਲ ਹੀ ਵਿਚ ਟੋਕੀਓ ਉਲੰਰਿਕ ਵਿਚ ਸ਼ਾਨਦਾਰ ਕਾਰੁਜ਼ਗਾਰੀ ਦਿਖਾਉਣ ਵਾਲੇ ਖਿਡਾਰੀਆਂ, ਕੋਚਿੰਗ ਸਟਾਫ ਦੇ ਨਾਲ-ਨਾਲ ਸਾਰੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ ਦੇਸ਼ ਦੇ ਖਿਡਾਰੀਆਂ ਨੇ 7 ਮੈਡਲ ਜਿੱਤ ਕੇ ਖੇਡਾਂ ਪ੍ਰਤੀ ਨਵੀਂ ਸੋਚ ਪੈਦਾ ਕੀਤੀ ਹੈ। 41 ਸਾਲ ਬਾਅਦ ਹਾਕੀ ਵਿਚ ਮੈਡਲ ਜਿੱਤ ਕੇ ਹਾਕੀ ਟੀਮ ਨੇ ਦੇਸ਼ ਅੰਦਰ ਨਵੀਂ ਉਮੰਗ ਛੇੜੀ ਹੈ। ਲੜਕੀਆਂ ਦੀ ਟੀਮ ਵਲੋਂ ਵੀ ਸੈਮੀਫਾਈਨਲ ਖੇਡਣਾ ਵੱਡੀ ਪ੍ਰਾਪਤੀ ਹੈ।

ਸ. ਬਾਜਵਾ ਨੇ ਅੱਗੇ ਕਿਹਾ ਕਿ ਪੰਜਾਬ ਸੂਬਾ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿੱਖਿਆ, ਸਿਹਤ, ਵਾਤਾਵਰਣ ਪੱਖੀ ਮਾਹੌਲ ਸਿਰਜਣ, ਉਦਯੋਗ, ਨਾਗਰਿਕ ਸੇਵਾਵਾਂ ਅਤੇ ਵੀ.ਆਈ.ਪੀ. ਕਲਚਰ ਖਤਮ ਕਰਨ ਕਰਕੇ ਨਾਮਣਾ ਖੱਟ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਬੀਤੇ ਲਗਭੱਗ ਡੇਢ ਸਾਲ ਦੌਰਾਨ ਆਪਾਂ ਸਾਰੇ ਕਰੋਨਾ ਦੇ ਜਿਸ ਦੌਰ ਵਿਚੋਂ ਗੁਜਰੇ ਹਾਂ, ਮੈਂ ਉਮੀਦ ਕਰਦਾ ਹਾਂ ਕਿ ਉਸੇ ਹੌਂਸਲੇ ਅਤੇ ਹਿੰਮਤ ਨਾਲ ਕਰੋਨਾ ਦੀ ਤੀਜੀ ਲਹਿਰ ਤੋਂ ਵੀ ਨਿਜਾਤ ਪਾ ਲਵਾਂਗੇ। ਉਨਾਂ ਦਿੱਲੀ ਦੀ ਸਰਹੱਦ ’ਤੇ ਬੈਠੇ ਕਿਸਾਨਾਂ ਦੇ ਸੰਘਰਸ਼ ਦੀ ਸਫਲਤਾ ਲਈ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਜਲਦ ਉਨਾਂ ਦੇ ਵਿੱਢੇ ਸੰਘਰਸ਼ ਨੂੰ ਸਫਲਤਾ ਬਖਸ਼ੇ।

ਕੈਬਨਿਟ ਮੰਤਰੀ ਸ. ਬਾਜਵਾ ਨੇ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਫਸਲਾਂ ਜਿਥੇ ਹੱਥੋ ਹੱਥੀ ਚੁਕਾਈਆਂ ਅਤੇ 48 ਘੰਟਿਆਂ ਅੰਦਰ ਫਸਲਾਂ ਦੀ ਅਦਾਇਗੀ ਕਰਵਾਈ ਉੱਥੇ ਹੀ ਲੱਖਾਂ ਕਿਸਾਨਾਂ ਦਾ ਕਰੋੜਾ ਰੁਪਏ ਦਾ ਕਰਜਾ ਮਾਫ ਕੀਤਾ ਗਿਆ ਹੈ। ਕਿਸਾਨਾਂ ਦੀ ਬਾਂਹ ਫੜਨ ਵਿੱਚ ਸਾਡੀ ਸਰਕਾਰ ਕਦੇ ਵੀ ਪਿੱਛੇ ਨਹੀਂ ਰਹੀ। ਸ਼ਹੀਦਾਂ ਦੇ ਵਾਰਸਾਂ ਲਈ ਸਾਡੀ ਸਰਕਾਰ ਨੇ ਸੁਹਿਰਦ ਯਤਨ ਕੀਤੇ ਹਨ। ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਵਿੱਤੀ ਮਦਦ ਵੀ ਦਿੱਤੀ ਗਈ। ਸਾਡੀ ਸਰਕਾਰ ਨੇ ਸਮਾਜਿਕ ਸੁਰੱਖਿਆ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ, ਜਿਸਦਾ ਹੱਕਦਾਰ ਲੋਕ ਲਾਭ ਲੈ ਰਹੇ ਹਨ। ਸੂਬਾ ਸਰਕਾਰ ਨੇ ਆਸ਼ੀਰਵਾਦ ਸਕੀਮ ਤਹਿਤ ਗ਼ਰੀਬ ਧੀਆਂ ਨੂੰ ਉਨਾਂ ਦੇ ਵਿਆਹ ਮੌਕੇ ਦਿੱਤੀ ਜਾਂਦੀ ਵਿੱਤੀ ਸਹਾਇਤਾ ਰਾਸ਼ੀ 21 ਹਜ਼ਾਰ ਰੁਪਏ ਤੋਂ ਵਧਾ ਕੇ 51 ਹਜ਼ਾਰ ਰੁਪਏ ਕੀਤੀ ਹੈ। ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਵੰਡੇ ਗਏ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਅੰਦਰ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦੇ ਮੰਤਵ ਨਾਲ ਪੌਦੇ ਲਗਾਏ ਗਏ ਹਨ।

ਆਪਣੇ ਸੰਬੋਧਨ ਦੌਰਾਨ ਉਨਾਂ ਜ਼ਿਲੇ ਗੁਰਦਾਸਪੁਰ ਦੀ ਗੱਲ ਕਰਦਿਆਂ ਦੱਸਿਆ ਕਿ ਅੰਦਰ ਮਗਨਰੇਗਾ ਸਕੀਮ ਤਹਿਤ ਕਰਵਾਏ ਜਾ ਰਹੇ ਵਿਕਾਸ ਕਾਰਜ ਤਹਿਤ ਜ਼ਿਲਾ ਗੁਰਦਾਸਪੁਰ ਪੰਜਾਬ ਭਰ ਵਿਚ ਪਹਿਲੇ ਸਥਾਨ ਤੇ ਕਾਬਜ਼ ਹੈ। ਮਗਨਰੇਗਾ ਤਹਿਤ 43.65 ਕਰੋੜ ਰੁਪਏੇ ਦੇ ਵਿਕਾਸ ਕੰਮ ਕੀਤੇ ਗਏ ਹਨ, ਜਿਸ ਤਹਿਤ ਪਿੰਡਾਂ ਅੰਦਰ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ, ਪਾਰਕਾਂ ਦੀ ਉਸਾਰੀ, ਖੇਡ ਸਟੇਡੀਅਮ ਦੀ ਉਸਾਰੀ, ਕੈਟਲ ਸ਼ੈੱਡ, ਪਲਾਂਟੇਸ਼ਨ ਆਦਿ ਦੇ ਵਿਕਾਸ ਕੰਮ ਕਰਵਾਏ ਗਏ। ਸਮਾਰਟ ਵਿਲੇਜ਼ ਸਕੀਮ-2 ਤਹਿਤ ਜ਼ਿਲੇ ਅੰਦਰ 273.96 ਕਰੋੜ ਰੁਪਏ  ਦੀ ਲਾਗਤ ਨਾਲ ਵਿਕਾਸ ਕੰਮ ਕਰਵਾਏ ਜਾ ਰਹੇ ਹਨ, ਜਿਸ ਵਿਚੋਂ 180.92 ਕਰੋੜ ਰੁਪਏ  ਦੀ ਲਾਗਤ ਨਾਲ 1930 ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਬਾਕੀ ਕੰਮ 90 ਫੀਸਦ ਮੁਕੰਮਲ ਗਏ ਹਨ। ‘ਜਲ ਜੀਵਨ ਮਿਸ਼ਨ’ ਪ੍ਰੋਜੈਕਟ ਅਧੀਨ ਜ਼ਿਲ੍ਹਾ ਗੁਰਦਾਸਪੁਰ ਦੇ ਪੇਂਡੂ ਖੇਤਰ ਦੇ ਵਸਨੀਕਾਂ ਨੂੰ ਸਾਲ 2022 ਤੱਕ ‘ਹਰ ਘਰ ਜਲ ਹਰ ਘਰ ਨਲ’ ਦੇ ਨਾਅਰੇ ਤਹਿਤ ਘਰ-ਘਰ ਪਾਣੀ ਦੇ ਕੂਨੈਕਸ਼ਨ ਦੇਣ ਲਈ 01 ਲੱਖ 67 ਹਜ਼ਾਰ 647 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾ ਚੁੱਕੇ ਹਨ।

 ਆਖਿਰ ਵਿੱਚ, ਉਨਾਂ ਕਿਹਾ ਕਿ ਮੈਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ ਕੋਟਿ ਪ੍ਰਣਾਮ ਕਰਦਾ ਹੋਇਆ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕਰਦਾ ਹਾਂ। ਜੈ ਹਿੰਦ, ਜੈ ਪੰਜਾਬ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ੍ਰੀ ਬਾਜਵਾ ਸਥਾਪਤ ਕੀਤੀ ਗਈ ਸ਼ਹੀਦਾਂ ਦੀ ਗੈਲਰੀ ਵਿਖੇ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ। ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਸ੍ਰੀ ਬਾਜਵਾ ਵਲੋਂ ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਤੇ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ। ਉਪਰੰਤ ਵੱਖ-ਵੱਖ ਵਿਭਾਗਾਂ ਵਲੋਂ ਤਿਆਰ ਕੀਤੀਆਂ ਝਾਕੀਆਂ ਦੀ ਸ਼ਾਨਦਾਰੀ ਪੇਸ਼ਕਾਰੀ ਹੋਈ। ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ਼ਬਦ, ਦੇਸ਼ ਭਗਤੀ ਦਾ ਗੀਤ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਬਾਜਵਾ ਵਲੋਂ ਲੋੜਵੰਦ ਲੋਕਾਂ ਨੂੰ ਟਰਾਈ ਸਾਈਕਲ ਤੇ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਆਪਣੀ ਡਿਊਟੀ ਤੋਂ ਇਲਾਵਾ ਹੋਰ ਵਿਸ਼ੇਸ ਕਾਰਜ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਤ ਕੀਤਾ ਗਿਆ। ਉਨਾਂ ਵਲੋਂ ਪਰੇਡ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸੇ ਤਰਾਂ ਅੱਜ ਪੂਰੇ ਜ਼ਿਲ੍ਹੇ ਅੰਦਰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਬਟਾਲਾ, ਡੇਰਾ ਬਾਬਾ ਨਾਨਕ, ਕਲਾਨੋਰ, ਦੀਨਾਨਗਰ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਸਰਵ ਸ੍ਰੀ ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ ਗੁਰਦਾਸਪੁਰ, ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜਨਰਲ), ਬਿ੍ਰਗੇਡੀਅਰ ਜੀ.ਐਸ ਕਾਹਲੋ ਜ਼ਿਲਾ ਮੁਖੀ ਜੀਓਜੀ, ਏ.ਪੀ.ਐਸ ਸੰਧੂ ਜਿਲਾ ਅਟਾਰਨੀ, ਜੀ..ਐਸ ਕਾਹਲੋਂ ਡਿਪਟੀ ਹੈੱਡ ਜੀਓਜੀ, ਸ੍ਰੀ ਐਚ.ਐਸ ਸੰਧੂ ਐਸ.ਪੀ (ਡੀ), ਸ੍ਰੀ ਨਵਜੋਤ ਸਿੰਘ ਐਸ.ਪੀ ਹੈੱਡਕੁਆਟਰ, ਐਡਵੋਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ, ਰੋਸ਼ਨ ਜੋਸਫ ਜਿਲਾ ਪ੍ਰਧਾਨ ਕਾਂਗਰਸ ਪਾਰਟੀ, ਤਰਸੇਮ ਸਹੋਤਾ ਵਾਈਸ ਚੇਅਰਮੈਨ ਕ੍ਰਿਸ਼ੀਚਨ ਵੈਲਫੇਅਰ ਬੋਰਡ, ਡੀ.ਐਸ.ਪੀ ਸੁਖਪਾਲ ਸਿੰਘ ਅਤੇ ਰਜੇਸ਼ ਕੱਕੜ, ਅਮਨਦੀਪ ਕੋਰ ਰੰਧਾਵਾ ਜਿਲਾ ਪ੍ਰਧਾਨ ਮਹਿਲਾ ਕਾਂਗਰਸ ਗੁਰਦਾਸਪੁਰ, ਹਰਜਿੰਦਰ ਸਿੰਘ ਸੰਧੂ ਡੀਡੀਪੀ.ਓ, ਕੁੰਵਰ ਰਵਿੰਦਰ ਸਿੰਘ ਵਿੱਕੀ, ਹਰਦੀਪ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ), ਹਰਮਨਪ੍ਰੀਤ ਸਿੰਘ ਸਕੱਤਰ ਜਿਲਾ ਹੈਰੀਟੇਜ ਸੁਸਾਇਟੀ, ਇਕਬਾਲ ਸਮਰਾ ਡਿਪਟੀ ਡੀ.ਈ.ਓ ਖੇਡਾਂ, ਸ਼ਾਮ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੋਜੂਦ ਸਨ।

Written By
The Punjab Wire