ਗੁਰਦਾਸਪੁਰ, 19 ਅਗਸਤ । ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਕਾਂਗਰਸੀ ਵਰਕਰਾਂ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ । ਅਕਾਲੀ ਦਲ ਦਾ ਪੱਲਾ ਫੜਨ ਵਾਲਿਆਂ ਵਿੱਚ ਵਿਕਰਮ, ਦਿਲਰਾਜ ਕੁਮਾਰ, ਰਵੀ ਕੁਮਾਰ, ਰਿੰਦੀ ਗਿੱਲ, ਗਾਇਲ ਗਿੱਲ, ਵਿਕਾਸ, ਨਿਖਿਲ, ਗੋਪੀ, ਆਕਾਸ਼, ਨਿਤਿਸ਼, ਪ੍ਰੀਤ, ਵਿਨੈ ਗੁਰਦਾਸਪੁਰ, ਲੱਕੀ ,ਅਰੁਣ, ਵਿਜੇ ਕੁਮਾਰ, ਰਾਹੁਲ , ਰਣਜੀਤ ,ਰਮਨ, ਗੁਰਦੀਪ ਕੁਮਾਰ, ਬੌਬੀ , ਅਜੇ ਕੁਮਾਰ, ਕਰਨ, ਸੁਮੀਰ , ਸੁਮਿਤ, ਦੀਪਕ, ਅਮਿਤ ਦੇ ਨਾਮ ਸ਼ਾਮਲ ਹਨ ।
ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਇਨ੍ਹਾਂ ਦਾ ਸੁਆਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨ ਵਰਗ ਪਾਰਟੀ ਨਾਲ ਜੁੜ ਰਿਹਾ ਹੈ । ਸੂਬੇ ਵਿਚਲੀ ਕਾਂਗਰਸ ਸਰਕਾਰ ਨੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ । ਨੌਜਵਾਨ ਵਰਗ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਅਤੇ ਇਸ ਵਰਗ ਨੂੰ ਭਰੋਸਾ ਹੈ ਕਿ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਿੱਚ ਹੀ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੈ । ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਨੇ ਸਰਦਾਰ ਬੱਬੇਹਾਲੀ ਨੇ ਭਰੋਸਾ ਦਿੱਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਂਹਵਧੂ ਅਤੇ ਪੰਜਾਬ ਪ੍ਰਤੀ ਸੁਹਿਰਦ ਸੋਚ ਨੂੰ ਵੇਖਦਿਆਂ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ । ਉਹ ਪਾਰਟੀ ਦੀਆਂ ਲੋਕ ਹਿਤੂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿੱਚ ਕੋਈ ਕਸਰ ਨਹੀਂ ਛੱਡਣਗੇ।