Close

Recent Posts

ਮੁੱਖ ਖ਼ਬਰ

ਮੈਡੀਕਲ ਕੈਂਪ ਵਿਚ 44 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ

ਮੈਡੀਕਲ ਕੈਂਪ ਵਿਚ 44 ਲੋੜਵੰਦ ਮਰੀਜਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ
  • PublishedAugust 24, 2021

ਗੁਰਦਾਸਪੁਰ, 24 ਅਗਸਤ ( ਮੰਨਨ ਸੈਣੀ )। ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਕੀਤੇ ਜਾ ਰਹੇ ਉੱਦਮ ਸਦਕਾ ਅੱਜ ਸਲੱਮ ਏਰੀਆ ਵਿਚ ਰਹਿ ਰਹੇ ਲੋਕਾਂ ਦੀ ਸਹਲੂਤ ਲਈ ਲਗਾਏ ਗਏ ਦੱਸਵੇਂ ਮੈਡੀਕਲ ਜਾਂਚ ਕੈਂਪ 44 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ, ਡਾ.ਅਨੀਸ਼ਾ ਐ.ਬੀ.ਬੀ.ਐਸ, ਸ੍ਰੀਮਤੀ ਰੀਟਾ ਫਾਰਮਾਸਿਸਚ ਅਫਸਰ, ਪ੍ਰਦੀਪ ਲੈਬ ਟੈਕਨੀਕਲ ਅਤੇ ਮੈਡੀਕਲ ਅਤੇ ਪੈੱਡ ਕਰਾਸ ਦਾ ਸਟਾਫ ਮੋਜੂਦ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਨੇ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਅਤੇ ਸਮਾਜ ਸੇਵੀਆਂ ਦੇ ਸਾਂਝੇ ਸਹਿਯੋਗ ਸਦਕਾ ਲੋੜਵੰਦ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਇਹ ਮੈਡੀਕਲ ਕੈਂਪ ਲਗਾਤਾਰ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਸਿਹਤ ਦੀ ਜਾਂਚ ਕਰਕੇ ਉਪਰੰਤ ਮੁਫ਼ਤ ਦਵਾਈ ਵੰਡੀ ਗਈ।

ਉਨਾਂ ਅੱਗੇ ਦੱਸਿਆ ਕਿ ਮੁਫ਼ਤ ਮੈਡੀਕਲ ਕੈਂਪ ਵਿਚ ਜੇਕਰ ਕਿਸੇ ਮਰੀਜ਼ ਦੇ ਟੈਸਟ ਕਰਵਾਉਣ ਦੀ ਲੋੜ ਪੈਂਦੀ ਤਾਂ ਸਿਵਲ ਹਸਪਤਾਲ, ਗੁਰਦਾਸਪੁਰ ਵਿਚੋਂ ਕਰਵਾਇਆ ਜਾਂਦਾ ਹੈ ਅਤੇ ਜੇਕਰ ਕਿਸੇ ਪੀੜਤ ਨੂੰ ਸਰਕਾਰੀ ਹਸਪਤਾਲਾਂ ਵਿਚ ਟੈਸਟਾਂ ਤੋਂ ਇਲਾਵਾ ਹੋਰ ਕੋਈ ਦਵਾਈ ਜਾਂ ਟੈਸਟ ਦੀ ਲੋੜ ਹੁੰਦੀ ਹੈ ਤਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਉਸਦੀ ਮਦਦ ਕੀਤੀ ਜਾਵੇਗੀ।

ਸਲੱਮ ਏਰੀਆ ਵਿਚ ਲੱਗ ਰਹੇ ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਮਰੀਜਾਂ ਜਿਨਾਂ ਵਿਚ ਵਿਦਿਆ ਧਰਮਪਤਨੀ ਅਜੀਤ ਸਿੰਘ, ਬਿੱਟੂ ਪੁੱਤਰ ਤਰਸੇਮ ਅਤੇ ਓਦੈ ਪੁੱਤਰ ਬੱਬਲੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆਂ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬੀਤੀ 22 ਜੂਨ ਤੋਂ ਗੁਰਦਾਸਪੁਰ ਅਤੇ ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹੂਲਤ ਲਈ ਮੁਫ਼ਤ ਮੈਡੀਕਲ ਜਾਂਚ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ।

Written By
The Punjab Wire