Close

Recent Posts

ਹੋਰ ਗੁਰਦਾਸਪੁਰ ਪੰਜਾਬ

ਚੇਅਰਮੈਨ ਅਸ਼ਵਨੀ ਸੇਖੜੀ ਨੇ ਕੀਤਾ ਸਿਵਲ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਦੌਰਾ

ਚੇਅਰਮੈਨ ਅਸ਼ਵਨੀ ਸੇਖੜੀ ਨੇ ਕੀਤਾ ਸਿਵਲ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਦੌਰਾ
  • PublishedAugust 25, 2021

ਚੇਅਰਮੈਨ ਸੇਖੜੀ ਵਲੋਂ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ

ਗੁਰਦਾਸਪੁਰ ਸਿਵਲ ਹਸਪਤਾਲ ਵਿਚ ਈ-ਕਲੀਨਿਕ ਸੇਵਾ ਜਲਦ ਹੋਵੇਗੀ ਸ਼ੁਰੂ-ਪੰਜਾਬ ਸਰਕਾਰ ਲੋਕਾਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ-ਚੇਅਰਮੈਨ ਸੇਖੜੀ

ਗੁਰਦਾਸਪੁਰ, 25 ਅਗਸਤ ( ਮੰਨਨ ਸੈਣੀ)। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਅਸ਼ਵਨੀ ਸ਼ੇਖੜੀ ਵਲੋਂ ਬੁਧਵਾਰ ਨੂੰ ਸਿਵਲ ਹਸਪਤਾਲ, ਨੇੜੇ ਬੱਬਰੀ ਬਾਈਪਾਸ ਗੁਰਦਾਸਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ ਤੇ ਹਸਪਤਾਲ ਵਿਚ ਦਾਖਲ ਮਰੀਜ਼ਾਂ ਨਾਲ ਗੱਲਬਾਤ ਕਰਕੇ, ਸਿਹਤ ਵਿਭਾਗ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਵਿਭਾਗ ਵਲੋ ਦਿੱਤੀਆਂ ਜਾ ਰਹੀਆਂ ਸਹਲੂਤਾਂ ’ਤੇ ਤਸੱਲੀ ਪ੍ਰਗਟਾਈ। ਇਸ ਮੌਕੇ ਐਡਵੈਕੈਟ ਬਲਜੀਤ ਸਿੰਘ ਪਾਹੜਾ, ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ, ਅਜੇ ਬਹਿਲ, ਡਾ. ਚੇਤਨਾ ਐਸ.ਐਮ.ਓ ਗੁਰਦਾਸਪੁਰ ਆਦਿ ਮੋਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਸੇਖੜੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਪੁਜਦਾ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀ ਸਿਹਤ ਸੰਭਾਲ ਪ੍ਰਤੀ ਸਰਕਾਰ ਵਚਨਬੱਧ ਹੈ। ਉਨਾਂ ਅੱਗੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਈ-ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਹੋਵੇਗਾ। ਉਨਾਂ ਦੱਸਿਆ ਕਿ ਇਸ ਤਹਿਤ ਗੁਰਦਾਸਪੁਰ, ਬਟਾਲਾ, ਦੀਨਾਨਗਰ ਵਿਖੇ ਵਿਸ਼ੇਸ ਵੀਡੀਓ ਕਾਨਫਰੰਸਿੰਗ ਰੂਮ ਬਣਾਏ ਜਾਣਗੇ, ਜਿਨਾਂ ਰਾਹੀਂ ਮਰੀਜ਼ ਆਨ-ਲਾਈਨ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਲੈ ਸਕਣਗੇ।

ਚੇਅਰਮੈਨ ਸੇਖੜੀ ਨੇ ਸਿਵਲ ਹਸਪਤਾਲ ਗੁਰਦਾਸਪੁਰ ਦੀ ਗੱਲ ਕਰਦਿਆਂ ਦੱਸਿਆ ਕਿ ਮਰੀਜਾਂ ਦੀ ਸਹਲੂਤ ਲਈ ਜਲਦ ਈ-ਕਲੀਨਿਕ ਸੇਵਾ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨਾਲ ਮਰੀਜਾਂ ਨੂੰ ਪੀ.ਜੀ.ਆਈ ਅਤੇ ਹੋਰ ਮਾਹਿਰ ਡਾਕਟਰਾਂ ਦੀ ਸੇਵਾਵਾਂ ਲੈਣ ਲਈ ਵੱਡੀ ਸਹਲੂਤ ਮਿਲ ਜਾਵੇਗਾੀ ਅਤੇ ਉਨਾਂ ਨੂੰ ਦੂਰ-ਢੁਰਾਡੇ ਜਾਣ ਤੋਂ ਨਿਜਾਤ ਮਿਲੇਗੀ। ਉਨਾਂ ਅੱਗੇ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਡਾਇਗੋਨੈਸਟਿਕ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ, ਜਿਸ ਦਾ ਟੈਂਡਰ ਲੱਗ ਚੁੱਕਾ ਹੈ ਅਤੇ ਇਸ ਦੇ ਬਣਨ ਨਾਲ ਮਰੀਜਾਂ ਨੂੰ ਸੀ.ਟੀ ਸਕੈਨ, ਐਮ.ਆਰ.ਆਈ ਅਤੇ ਖੂਨ ਦੇ ਸਾਰੇ ਟੈਸਟ ਆਦਿ ਕਰਵਾਉਣ ਦੀ ਸਹੂਲਤ ਮਿਲੇਗੀ। ਜਨ-ਔਸ਼ਧੀ ਦੀ ਗੱਲ ਕਰਦਿਆਂ ਉਨਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਰੀਜ਼ਾਂ ਦੀ ਸਹਲੂਤ ਲਈ ਸਥਾਪਤ ਕੀਤੀ ਗਈ ਜਨ ਔਸ਼ਧੀ ਨੂੰ 24 ਘੰਟੇ ਖੋਲ੍ਹਣ ਨੂੰ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਕੁਝ ਮਰੀਜਾਂ ਵਲੋਂ ਚੇਅਰਮੈਨ ਸੇਖੜੀ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਉਨਾਂ ਦੇ ਕੁਝ ਟੈਸਟ ਬਾਹਰੋ ਲੈਬ ਵਿਚੋਂ ਕਰਵਾਏ ਗਏ ਹਨ, ਜਿਸ ਸਬੰਧੀ ਚੇਅਰਮੈਨ ਸੇਖੜੀ ਨੇ ਸਿਹਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਲੋੜਵੰਦ ਮਰੀਜਾਂ ਵਲੋਂ ਕਰਵਾਏ ਗਏ ਟੈਸਟਾਂ ਦੇ ਰੇਟ ਚੈੱਕ ਕਰਵਾਉਣ ਅਤੇ ਮਰੀਜਾਂ ਦੇ ਪੈਸੇ ਵਾਪਸ ਕਰਵਾਏ ਜਾਣ। ਨਾਲ ਹੀ ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਟੈਸਟ ਸਰਕਾਰੀ ਹਸਪਤਾਲ ਵਿਚੋਂ ਹੀ ਕਰਵਾਉਣ, ਜਿਥੇ ਟੈਸਟ ਮੁਫਤ ਕੀਤੇ ਜਾਂਦੇ ਹਨ ਜਾਂ ਪੰਜਾਬ ਸਰਕਾਰ ਵਲੋਂ ਬਣਾਏ ਗਏ ਸਰਬੱਤ ਸਿਹਤ ਬੀਮਾ ਕਾਰਡ, ਜਿਸ ਤਹਿਤ 05 ਲੱਖ ਰੁਪਏ ਤਕ ਦਾ ਮੁਫਤ ਇਲਾਜ ਕਰਵਾਇਆ ਜਾ ਸਕਦਾ ਹੈ, ਉਸ ਸਹੂਲਤ ਦਾ ਲਾਭ ਪ੍ਰਾਪਤ ਕਰਨ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਮਰੀਜ ਨੂੰ ਕੋਈ ਡਾਕਟਰ ਬਾਹਰੋਂ ਦਵਾਈ ਜਾਂ ਟੈਸਟ ਕਰਵਾਉਣ ਲਈ ਕਹਿੰਦਾ ਹੈ ਤਾਂ ਉਸਦੀ ਜਾਣਕਾਰੀ ਸਿਵਲ ਸਰਜਨ ਜਾਂ ਐਸ.ਐਮ.ਓ ਨੂੰ ਤੁਰੰਤ ਦੇਣ। ਉਨਾਂ ਅੱਗੇ ਕਿਹਾ ਕਿ ਹਸਪਤਾਲ ਵਿਚ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਲਈ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ, ਜਿਸ ਨਾਲ ਹਸਪਤਾਲ ਵਿਚ ਵਿਕਾਸ ਕਾਰਜ ਆਦਿ ਕਰਵਾਉਣ ਵਿਚ ਮਦਦ ਮਿਲੇਗੀ।

ਚੇਅਰਮੈਨ ਸੇਖੜੀ ਨੇ ਅੱਗੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਦਵਾਈਆਂ ਦੀ ਘਾਟ ਨੂੰ ਪੂਰਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ, ਤਾਂ ਜੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਅਤੇ ਲੋਕ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਹਸਪਤਾਲਾਂ ਦੀ ਸਾਫ-ਸਫਾਈ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਇਸ ਸਬੰੀ ਸਿਹਤ ਅਧਿਕਾਰੀਆਂ ਨੂੰ ਵਿਸ਼ੇਸ ਤਵੱਜੋਂ ਦੇਣ ਲਈ ਕਿਹਾ ਗਿਆ ਹੈ ਅਤੇ ਇਸ ਵਿਚ ਕਿਸੇ ਪ੍ਰਕਾਰ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਚੇਅਰਮੈਨ ਸੇਖੜੀ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਿਹਤ ਵਿਭਾਗ ਵਲੋਂ ਮਿਸਾਲੀ ਕੰਮ ਕੀਤਾ ਗਿਆ ਅਤੇ ਕੋੋਰੋਨਾ ਦੀ ਤੀਸਰੀ ਲਹਿਰ ਨੂੰ ਠੱਲ੍ਹ ਪਾਉਣ ਲਈ ਵਿਭਾਗ ਦੀ ਪੂਰੀ ਤਿਆਰੀ ਹੈ।

Written By
The Punjab Wire