ਮੈਡੀਕਲ ਕੈਂਪ ਵਿਚ 190 ਵਿਅਕਤੀਆਂ ਨੂੰ ਲਗਾਈ ਗਈ ਵੈਕਸੀਨ ਅਤੇ 31 ਲੋੜਵੰਦ ਮਰੀਜਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ

ਗੁਰਦਾਸਪੁਰ, 26 ਅਗਸਤ ( ਮੰਨਨ ਸੈਣੀ )। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਲੱਮ ਏਰੀਆ, ਫਤਿਹਗੜ੍ਹ ਚੂੜੀਆਂ ਰੋਡ, ਬਟਾਲਾ ਵਿਖੇ ਲੋੜਵੰਦ ਲੋਕਾਂ ਦੀ ਸਹਲੂਤ ਲਈ ਲਗਾਏ ਗਏ ਚੋਥੇ ਮੈਡੀਕਲ ਜਾਂਚ ਕੈਂਪ ਜਿਥੇ 31 ਮਰੀਜਾਂ ਦੀ ਜਾਂਚ ਕਰਕੇ ਉਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ, ਉਸਦੇ ਨਾਲ-ਨਾਲ 190 ਵਿਅਕਤੀਆਂ ਨੂੰ ਕੋਵਿਡ ਵਿਰੋਧੀ ਵੈਕਸੀਨ ਵੀ ਲਗਾਈ ਗਈ।

ਇਸ ਮੌਕੇ ਗੱਲਬਾਤ ਕਰਦਿਆਂ ਰਾਜੀਵ ਕੁਮਾਰ, ਸੈਕਰਟਰੀ ਜ਼ਿਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਜਿਲਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਰੈੱਡ ਕਰਾਸ ਸੁਸਾਇਟੀ ਦੇ ਸਾਂਝੇ ਯਤਨਾਂ ਸਦਕਾ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ  ਲੈ ਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ, ਜਿਸ ਵਿਚ ਲੋੜਵੰਦ ਵਿਅਕਤੀਆਂ ਵਲੋਂ ਸਿਹਤ ਜਾਂਚ ਕਰਵਾ ਕੇ ਮੁਫਤ ਦਵਾਈਆਂ ਵੰਡੀਆਂ ਗਈਆਂ।

ਉਨਾਂ ਅੱਗੇ ਦੱਸਿਆ ਕਿ ਇਸ ਦੇ ਨਾਲ ਜ਼ਿ੍ਹਲਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਅਤੇ ਮੈਡੀਕਲ ਟੀਮ ਦੇ ਮੈਂਬਰਾਂ ਵਲੋਂ ਲੋਕਾਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ ਅਤੇ ਉਨਾਂ ਨੂੰ ਕੋਵਿਡ ਵਿਰੋਧੀ ਵੈਕਸੀਨ ਲਈ ਉਤਸ਼ਾਹਤ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਮੌਕੇ 190 ਵਿਅਕਤੀਆਂ ਵਲੋਂ ਕੋਵਿਡ ਵਿਰੋਧੀ ਵੈਕਸੀਨ ਲਗਾਈ ਗਈ। 

ਮੁਫ਼ਤ ਮੈਡੀਕਲ ਕੈਂਪ ਵਿਚ ਦਵਾਈ ਲੈਣ ਆਏ ਮਰੀਜਾਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਸ਼ੁਰੂ ਕੀਤਾ ਇਹ ਉਪਰਾਲਾ ਬਹੁਤ ਵਧੀਆਂ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਬਹੁਤ ਸਹੂਲਤ ਮਿਲ ਰਹੀ ਹੈ।

Exit mobile version