ਗੁਰਦਾਸਪੁਰ ਜ਼ਿਲੇ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪੰਚਾਇਤ ਭਵਨ ਤੋਂ ਵਿਸ਼ੇਸ ਬੱਸ ਹੋਈ ਰਵਾਨਾ
ਗੁਰਦਾਸਪੁਰ, 5 ਸਤੰਬਰ ( ਮੰਨਨ ਸੈਣੀ )। ਜਿਲਾ ਗੁਰਦਾਸਪੁਰ ਦੇ ਇਤਿਹਾਸਿਕ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਜਿਥੇ ਦਿਲ ਨੂੰ ਖੁਸ਼ੀ ਮਿਲੀ ਉਥੇ ਹੀ ਸਾਡੇ ਗਿਆਨ ਵਿਚ ਬੇਹਦ ਇਜਾਫ਼ਾ ਹੋਇਆ ਹੈ। ਸਾਡੇ ਲਈ ਇਹ ਪੁਣ ਨਾਲ ਫਲਿਆ ਵਾਲੀ ਗੱਲ ਹੋਈ ਹੈ। ਇਹ ਕਹਿਣਾ ਹੈ ਸੁਰਜੀਤ ਸਿੰਘ ਅਤੇ ਸੁਲੇਮਾਨ ਦਾ ਜਿਹਣਾ ਜ਼ਿਲਾ ਪ੍ਰਸ਼ਾਸਨ ਦਾ ਪੰਨਵਾਦ ਕਰਦੇ ਹੋਇਆ ਐਤਵਾਰ ਨੂੰ ਮੁਫ਼ਤ ਯਾਤਰਾ ਕਿਤੀ। ਦੱਸਣਯੋਗ ਹੈ ਕਿ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵਲੋਂ ਜ਼ਿਲੇ ਦੇ ਇਤਿਹਿਾਸਕ ਤੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਸ਼ੇਸ ਬੱਸ ਸਥਾਨਕ ਪੰਚਾਇਤ ਭਵਨ ਤੋਂ ਰਵਾਨਾ ਹੋਈ ਸੀ। ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ 31 ਜਨਵਰੀ 2021 ਨੂੰ ਗੁਰਦਾਸਪੁਰ ਅਤੇ ਬਟਾਲਾ ਤੋਂ ਵਿਸ਼ੇਸ ਬੱਸਾਂ ਚਲਾਉਣ ਦੀ ਸ਼ੁਰੂਆਤ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਇਸ਼ਫਾਕ ਦੀ ਅਗਵਾਈ ਹੇਠ ਜ਼ਿਲ੍ਹੇ ਨੂੰ ਸੈਰ-ਸਪਾਟਾ ਵਜੋਂ ਵਿਕਸਿਤ ਕਰਨ ਲਈ ਵਿਸ਼ੇਸ ਉਪਰਾਲੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਗੁਰਦਾਸਪੁਰ ਅਤੇ ਬਟਾਲਾ ਤੋਂ ਜਨਵਰੀ ਮਹੀਨੇ ਤੋਂ ਸ਼ੁਰੂ ਕੀਤੀਆਂ ਗਈਆਂ ਵਿਸ਼ੇਸ ਬੱਸਾਂ ਚਲਾਈਆਂ ਗਈਆਂ ਹਨ। ਇਨਾਂ ਵਿਸ਼ੇਸ ਬੱਸਾਂ ਚੱਲਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਜਿਲੇ ਦੇ ਇਤਿਹਾਸਕ ਤੇੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਗਿਆ ਹੈ।
ਮੁਫ਼ਤ ਬੱਸ ਯਾਤਰਾ ਰਾਹੀ ਯਾਤਰੀਆਂ ਨੂੰ ਛੋਟਾ ਘੱਲੂਘਾਰਾ ਸਮਾਰਕ ਕਾਹਨੂੰਵਾਨ ਅਤੇ ਛੋਟਾ ਘੱਲੂਘਾਰਾ ਗੁਰਦੁਆਰਾ ਸਾਹਿਬ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਸਾਹਿਬ, ਗੁਰਦਾਸ ਨੰਗਲ, ਸ਼ਿਵ ਮੰਦਿਰ ਕਲਾਨੋਰ, ਕਰਤਾਰਪੁਰ ਕੋਰੀਡੋਰ (ਦਰਸ਼ਨ ਸਥਲ), ਗੁਰਦੁਆਰਾ ਚੋਹਲਾ ਸਾਹਿਬ ਤੇ ਗੁਰਦੁਆਰਾ ਦਰਬਾਰ ਸਾਹਿਬ, ਜੋੜਾ ਛੱਤਰਾਂ, ਬਾਵਾ ਲਾਲ ਜੀ ਦੇ ਮੰਦਰ ਧਿਆਨਪੁਰ ਦੇ ਦਰਸਨ ਕਰਵਾਏ ਗਏ।