ਹੋਰ ਗੁਰਦਾਸਪੁਰ ਪੰਜਾਬ

ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਆਯੋਜਿਤ

ਅਧਿਆਪਕ ਦਿਵਸ ਮੌਕੇ ਰਾਜ ਪੱਧਰੀ ਪੁਰਸਕਾਰ ਵੰਡ ਸਮਾਰੋਹ ਆਯੋਜਿਤ
  • PublishedSeptember 5, 2021

ਗੁਰਦਾਸਪੁਰ ਦੇ ਪੰਜ ਅਧਿਆਪਕ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ

ਗੁਰਦਾਸਪੁਰ 5 ਸਤੰਬਰ (ਮੰਨਨ ਸੈਣੀ )। ਅੱਜ ਅਧਿਆਪਕ ਦਿਵਸ ਮੌਕੇ ਸਿੱਖਿਆ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਪੰਜ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ । ਸਿੱਖਿਆ ਵਿਭਾਗ ਪੰਜਾਬ ਵੱਲੋਂ ਵਰਚੁਅਲ ਕੰਮ ਆਫਲਾਈਨ ਰਾਜ ਪੱਧਰੀ ਅਧਿਆਪਕ ਪੁਰਸਕਾਰ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਗੁਰਦਾਸਪੁਰ ਦੇ ਪੰਜ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਆਨਲਾਈਨ ਵਰਚੁਅਲ ਪ੍ਰੋਗਰਾਮ ਦੁਆਰਾ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਸ਼ੁੱਭ ਇੱਛਾਵਾਂ ਦਿੰਦੇ ਹੋਏ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ।

 ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਪਾਲ ਸਿੰਘ ਸੰਧਾਵਾਲੀਆ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਮਦਨ ਲਾਲ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਲਖਵਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਪੰਜ ਅਧਿਆਪਕ ਸੁਰਿੰਦਰ ਮੋਹਨ ਪੰਜਾਬੀ ਮਾਸਟਰ ਚੌਧਰੀ ਜੈਮੁਨੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ ,ਪ੍ਰਿੰਸੀਪਲ ਰਜਨੀ ਬਾਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸ੍ਰੀ ਹਰਗੋਬਿੰਦਪੁਰ , ਸੁਖਬੀਰ ਕੌਰ ਈਟੀਟੀ ਅਧਿਆਪਕਾ ਸਰਕਾਰੀ ਪ੍ਰਾਇਮਰੀ ਸਕੂਲ ਹਰਦੋਬਥਵਾਲਾ ,ਰਜਿੰਦਰਪਾਲ ਕੌਰ ਈਟੀਟੀ ਅਧਿਆਪਕਾਂ ਸਰਕਾਰੀ ਪ੍ਰਾਇਮਰੀ ਸਕੂਲ ਸ਼ੁਕਰਪੁਰਾ ,ਜੀਤ ਰਾਜ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਚੌਂਤਾ ਨੂੰ ਸਿੱਖਿਆ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਨਿਭਾਉਣ ਬਦਲੇ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੇ ਆਪਣੇ ਮਨ ਦੀ ਖੁਸ਼ੀ ਜ਼ਾਹਿਰ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਦਾ ਵਿਸ਼ਵਾਸ ਪ੍ਰਗਟਾਇਆ।ਇੱਥੇ ਇਹ ਜ਼ਿਕਰਯੋਗ ਹੈ ਕਿ ਆਨਲਾਈਨ ਸਮਾਗਮ ਹੋਣ ਕਰਕੇ ਸਿੱਖਿਆ ਵਿਭਾਗ ਵੱਲੋਂ ਇਕ ਦਿਨ ਪਹਿਲਾਂ ਹੀ ਜ਼ਿਲ੍ਹਾ ਸਿੱਖਿਆ ਦਫ਼ਤਰਾਂ ਵਿੱਚ ਪੁਰਸਕਾਰ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੇ ਮੈਡਲ ਅਤੇ ਪ੍ਰਸ਼ੰਸਾ ਪੱਤਰ ਪਹੁੰਚਾ ਦਿੱਤੇ ਗਏ ਸਨ ਜਿਨ੍ਹਾਂ ਨੂੰ ਜਿਲ੍ਹੇ ਵਿੱਚ ਆਨਲਾਈਨ ਹੋ ਰਹੇ ਸਮਾਗਮ ਵਿੱਚ ਸਿੱਖਿਆ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਭੇਟ ਕੀਤੇ ਗਏ

 ਇਸ ਮੌਕੇ ਪ੍ਰਿੰਸੀਪਲ ਰਾਕੇਸ਼ ਗੁਪਤਾ ,ਪ੍ਰਿੰਸੀਪਲ ਰਾਜਵਿੰਦਰ ਕੌਰ , ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ ਸਹਾਇਕ ਮੀਡੀਆ ਕੋਆਰਡੀਨੇਟਰ ਜਸਪਿੰਦਰ ਸਿੰਘ ਡੀ ਈ ਓ ਦਫਤਰ ਤੋਂ ਜਨਕ ਰਾਜ ,ਗੁਰਜੀਤ ਸਿੰਘ ,ਜਸਬੀਰ ਕੁਮਾਰ ,ਵੋਕੇਸ਼ਨਲ ਕੋਆਰਡੀਨੇਟਰ ਪ੍ਰਦੀਪ ਅਰੋੜਾ ਆਦਿ ਹਾਜ਼ਰ ਸਨ

Written By
The Punjab Wire