Close

Recent Posts

ਹੋਰ ਗੁਰਦਾਸਪੁਰ

ਪੰਜਾਬ ਪੁਲਿਸ ਦੇ ਸਾਬਕਾ ਮੁਲਾਜਿਮ ਮੁਖਤਿਆਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਪੰਜਾਬ ਪੁਲਿਸ ਦੇ ਸਾਬਕਾ ਮੁਲਾਜਿਮ ਮੁਖਤਿਆਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • PublishedSeptember 7, 2021

ਗੁਰਦਾਸਪੁਰ। ਪੰਜਾਬ ਪੁਲਸ ਦੇ ਸਾਬਕਾ ਮੁਲਾਜਿਮ ਮੁੱਖਤਿਆਰ ਸਿੰਘ ਦੀ ਮੰਗਲਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮੁਖਤਿਆਰ ਸਿੰਘ ਗੁਰਦਾਸਪੁਰ ਜ਼ਿਲੇ ਅੰਦਰ ਕਈ ਅਹਿਮ ਅਹੁਦਿਆਂ ਉੱਪਰ ਰਹਿ ਚੁੱਕੇ ਹਨ ਅਤੇ ਉਹਨਾਂ ਦੀ ਵਧੀਆ ਕਾਰਗੁਜ਼ਾਰੀ ਨੂੰ ਵੇਖਦਿਆਂ ਹੋਇਆਂ ਉਹਨਾਂ ਨੂੰ ਕਈ ਵਾਰ ਸਨਮਾਨਿਤ ਵੀ ਕੀਤਾ ਗਿਆ। ਮੰਗਲਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਉਹਨਾਂ ਦੀ ਮੌਤ ਹੋ ਗਈ। ਉਹਨਾਂ ਦੀ ਇਸ ਅਚਾਨਕ ਮੌਤ ਤੇ ਬੀਡੀਪੀਓ ਸੁਖਜਿੰਦਰ ਸਿੰਘ ਵੜੈਚ, ਅਮਰੀਕਾ ਨਿਵਾਸੀ ਹਰਜੀਤ ਸਿੰਘ ਮਾਹਲ, ਸੰਜੀਵ ਕੁਮਾਰ ਸਾਧੂ, ਗੋਪੀ ਪਟਵਾਰੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁਖਤਿਆਰ ਸਿੰਘ ਦਾ ਅੰਤਿਮ ਸੰਸਕਾਰ ਗੁਰਦਾਸਪੁਰ ਦੇ ਬਟਾਲਾ ਰੋਡ ਸਥਿਤ ਸ਼ਮਸ਼ਾਨ ਘਾਟ ਵਿਚ ਦੁਪਹਿਰ 1 ਵਜੇ ਕੀਤਾ ਜਾਵੇਗਾ। ਉਕਤ ਸਾਰਿਆਂ ਨੇ ਮੁਖਤਿਆਰ ਸਿੰਘ ਦੀ ਮੌਤ ਉੱਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਕਿਹਾ ਕੀ ਇਹ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

Written By
The Punjab Wire