Close

Recent Posts

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ

ਹੋਰ ਗੁਰਦਾਸਪੁਰ

ਬਲਵਿੰਦਰ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ

ਬਲਵਿੰਦਰ ਸਿੰਘ ਪੀ.ਸੀ.ਐਸ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਅਹੁਦਾ ਸੰਭਾਲਿਆ
  • PublishedSeptember 8, 2021

ਲੋਕਾਂ ਦੀ ਹਰ ਮੁਸ਼ਕਿਲ ਦਾ ਕੀਤਾ ਜਾਵੇਗਾ ਪਹਿਲ ਦੇ ਅਧਾਰ ’ਤੇ ਹੱਲ-ਬਲਵਿੰਦਰ ਸਿੰਘ ਐਸ.ਡੀ.ਐਮ ਗੁਰਦਾਸਪੁਰ

ਗੁਰਦਾਸਪੁਰ, 8 ਸਤੰਬਰ ( ਮੰਨਣ ਸੈਣੀ )। ਸਬ ਡਵੀਜ਼ਨ ਗੁਰਦਾਸਪੁਰ ਦੇ ਲੋਕਾਂ ਦੀ ਹਰ ਮੁਸ਼ਕਿਲ ਪਹਿਲ ਦੇ ਆਧਾਰ ’ਤੇ ਹੱਲ ਕੀਤੀ ਜਾਵੇਗੀ ਤੇ ਪ੍ਰਸ਼ਾਸਨ ਵਲੋਂ ਸੁਚਾਰੂ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ। ਇਹ ਪ੍ਰਗਟਾਵਾ ਪੀ.ਸੀ.ਐਸ ਅਧਿਕਾਰੀ ਸ੍ਰੀ ਬਲਵਿੰਦਰ ਸਿੰਘ ਨੇ ਐਸ.ਡੀ.ਐਮ ਗੁਰਦਾਸਪੁਰ ਦਾ ਆਹੁਦਾ ਸੰਭਾਲਣ ਉਪਰੰਤ ਕੀਤਾ। ।

ਇਥੇ ਦੱਸਣਯੋਗ ਹੈ ਕਿ 2017 ਬੈਚ ਦੇ ਪੀ.ਸੀ.ਐਸ ਅਧਿਕਾਰੀ ਬਲਵਿੰਦਰ ਸਿੰਘ ਗੁਰਦਾਸਪੁਰ ਵਿਖੇ ਐਸ.ਡੀ.ਐਮ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਬਟਾਲਾ ਵਿਖੇ ਐਸ.ਡੀ.ਐਮ ਅਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਵਜੋਂ ਸੇਵਾਵਾਂ ਨਿਭਾ ਰਹੇ ਸਨ।

ਅਹੁਦਾ ਸੰਭਾਲਣ ਉਪਰੰਤ ਉਨਾਂ ਦਫਤਰ ਦੇ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਦੀ ਮੁਸ਼ਕਿਲ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦਾ ਐਸ.ਡੀ.ਐਮ ਦਫਤਰ ਗੁਰਦਾਸਪੁਰ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ ਕੀਤਾ ਗਿਆ ।

Written By
The Punjab Wire