ਸੁਰੇਸ਼ ਕੁਮਾਰ, ਸੰਦੀਪ ਸੰਧੂ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਸਤੀਫ਼ਾ

ਚੰਡੀਗੜ੍ਹ, 18 ਸਤੰਬਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਟੀਮ ਮੈਂਬਰ ਵੀ ਆਪਣੇ ਅਹੁੱਦਿਆਂ ਤੋਂ ਅਸਤੀਫੇ ਦੇ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਸਲਾਹਕਾਰ ਸੰਦੀਪ ਸੰਧੂ ਤੋਂ ਬਾਅਦ ਹੁਣ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਅਸਤੀਫਾ ਦੇ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਈ ਮਾਮਲਿਆਂ ਵਿੱਚ ਅਤੁਲ ਨੰਦਾ ਨੂੰ ਨਿਸ਼ਾਨਾ ਬਣਾਉਂਦੇ ਆਏ ਹਨ। ਪਿਛਲੇ ਸਮੇਂ ਕਾਂਗਰਸ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਸੁਮੇਧ ਸੈਣੀ ਮਾਮਲੇ, ਬੇਅਦਬੀ ਮਾਮਲਾ ਤੇ ਹੋਰ ਮਾਮਲਿਆਂ ਵਿੱਚ ਐਡਵੋਕੇਟ ਜਨਰਲ ਵੱਲੋਂ ਆਦਲਤ ਵਿੱਚ ਠੀਕ ਪੈਰਵਾਈ ਨਾ ਕਰਨ ਦਾ ਦੋਸ਼ ਲਗਾਕੇ ਅਸਤੀਫੇ ਦੀ ਮੰਗ ਕਰਦੇ ਆਏ ਹਨ।

Print Friendly, PDF & Email
www.thepunjabwire.com
error: Content is protected !!