ਤਿੰਨੋ ਕਾਲੇ ਕਾਨੂੰਨ ਜੱਲਦ ਹੋਣ ਰੱਦ, ਭਾਰਤ ਸਰਕਾਰ ਇਸ ਰੁਕਾਵਟ ਨੂੰ ਖਤਮ ਕਰਨ ਦੀ ਰਾਹ ਤੇ ਕਰੇ ਕੰਮ – ਪ੍ਰਤਾਪ ਸਿੰਘ ਬਾਜਵਾ

ਗੁਰਦਾਸਪੁਰ। ਗੁਰਦਾਸਪੁਰ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਿਆਨ ਦਿੱਤਾ ਹੈ ਕਿ ਅੱਜ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਦੇਸ਼ ਦੀ ਸੰਸਦ ਵਿੱਚ ਆਵਾਜ਼ ਚੁੱਕੇ ਨੂੰ ਇੱਕ ਸਾਲ ਹੋ ਗਿਆ ਹੈ।ਪਿਛਲੇ ਸਾਲ, ਸਤੰਬਰ 2020 ਵਿੱਚ ਇਨ੍ਹਾਂ ਕਾਨੂੰਨਾਂ ਦੇ ਲਾਗੂ ਹੋਣ ਤੋਂ ਬਾਅਦ, ਦੇਸ਼ ਭਰ ਦੇ ਲੱਖਾਂ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਸੈਂਕੜੇ ਕਿਸਾਨ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸ਼ਹੀਦ ਹੋ ਗਏ।ਹੁਣ ਸਮਾਂ ਹੈ ਕਿ ਭਾਰਤ ਸਰਕਾਰ ਨੂੰ ਆਪਣੀ ਕੀਤੀ ਗ਼ਲਤੀ ਨੂੰ ਠੀਕ ਕਰਦੇ ਹੋਏ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ!

ਬਾਜਵਾ ਨੇ ਕਿਹਾ ਕਿ ਉਹ ਉਨ੍ਹਾਂ ਬਹਾਦਰ ਕਿਸਾਨਾਂ ਨੂੰ ਪ੍ਰਣਾਮ ਕਰਦੇ ਹਨ ਜਿਨ੍ਹਾਂ ਨੇ ਸਰਦੀਆਂ, ਗਰਮੀਆਂ, ਹਨੇਰੀ ਤੂਫ਼ਾਨ ਅਤੇ ਹਰ ਤਰਾਂ ਦੇ ਮੌਸਮ ਦੀ ਮਾਰ ਨੂੰ ਝੱਲਦੇ ਹੋਏ ਇਸ ਸੰਘਰਸ਼ ਨੂੰ ਜਾਰੀ ਰੱਖਿਆ। ਕਈਆਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ, ਫਿਰ ਵੀ ਉਨ੍ਹਾਂ ਦਾ ਫ਼ੌਲਾਦੀ ਇਰਾਦਾ ਕਦੇ ਨਹੀਂ ਡਿੱਗਿਆ।ਕਾਂਗਰਸ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿੱਚ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਖੜੀ ਰਹੇਗੀ। ਇਹ ਤਿੰਨੋ ਕਾਲੇ ਕਾਨੂੰਨ ਰੱਦ ਕੀਤੇ ਜਾਣੇ ਚਾਹੀਦੇ ਹਨ ਅਤੇ ਭਾਰਤ ਸਰਕਾਰ ਨੂੰ ਇਸ ਰੁਕਾਵਟ ਨੂੰ ਖਤਮ ਕਰਨ ਦੀ ਰਾਹ ਤੇ ਕੰਮ ਕਰਨਾ ਚਾਹੀਦਾ ਹੈ।

Exit mobile version