ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵੇਰੇ 9 ਵਜੇ ਅਤੇ ਸ਼ਾਮ ਨੂੰ ਦਫਤਰੀ ਸਮੇਂ ਤਕ ਦਫ਼ਤਰ ਵਿਖੇ ਹਾਜ਼ਰ ਰਹਿਣ ਦੇ ਸਖ਼ਤ ਆਦੇਸ਼ ਜਾਰੀ

Dc Mohammad Ishfaq

ਡਿਪਟੀ ਕਮਿਸ਼ਨਰ ਵਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫਰੰਸ ਜਰੀਏ ਕੀਤੀ ਗਈ ਮੀਟਿੰਗ

ਗੁਰਦਾਸਪੁਰ, 21 ਸਤੰਬਰ ( ਮੰਨਨ ਸੈਣੀ)। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਬਲਾਕ/ਤਹਿਸੀਲ/ਜ਼ਿਲ੍ਹਾ ਪੱਧਰ ’ਤੇ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦਾ ਸਮੇਂ-ਸਮੇਂ ’ਤੇ ਨਿਰੀਖਣ ਨੂੰ ਜਰੂਰੀ ਬਣਾਉਣ ਅਤੇ ਦਫ਼ਤਰੀ ਕੰਮਕਾਜ ਵਿਚ ਪਾਰਦਰਸ਼ਤਾ ਲਿਆਉਣ ਦੇ ਮੰਤਵ ਨਾਲ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਵੀਡੀਓ ਕਾਨਫੰਰਸ ਕੀਤੀ ਗਈ ਤੇ ਦਫ਼ਤਰਾਂ ਵਿਚ ਹਾਜ਼ਰੀ ਨੂੰ ਸਮੇਂ ਸਿਰ ਕਰਨ ਦੇ ਸਖ਼ਤ ਆਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਸਵੇਰੇ ਸਹੀ 9 ਵਜੇ ਆਪਣੇ-ਆਪਣੇ ਦਫਤਰਾਂ ਵਿਚ ਹਾਜ਼ਰ ਹੋਣ ਨੂੰ ਯਕੀਨੀ ਬਣਾਉਣ ਅਤੇ ਸ਼ਾਮ ਨੂੰ ਦਫਤਰੀ ਸਮੇਂ ਤਕ ਦਫਤਰ ਵਿਖੇ ਹਾਜ਼ਰ ਹੋਣਾ ਯਕੀਨੀ ਬਣਾਉਣਗੇ ਤਾਂ ਜੋ ਦਫਤਰਾਂ ਵਿਚ ਕੰਮ ਕਾਜ ਲਈ ਆਉਣ ਵਾਲੇ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਦੀ ਸਮੇਂ ਸਮੇਂ ’ਤੇ ਹਾਜ਼ਰੀ ਯਕੀਨੀ ਬਣਾਉਣ ਲਈ ਚੈਕਿੰਗ ਕਰਨ, ਕੰਮ-ਕਾਜ/ਰਿਕਾਰਡ ਆਦਿ ਦਾ ਨਿਰੀਖਣ ਕਰਨ ਤਾਂ ਕੰਮ-ਕਾਜ ਵਿਚ ਹੋਰ ਪਾਰਦਰਸ਼ਤਾ ਹੋਵੇ।

ਉਨਾਂ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਦਫ਼ਤਰਾਂ ਵਿਚ ਸਮੇਂ ਸਿਰ ਨਾ ਪਹੁੰਚਣ ਵਾਲੇ ਅਧਿਕਾਰੀਆਂ /ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਨਾ ਹੀ ਦਫ਼ਤਰਾਂ ਵਿਚ ਕਿਸੇ ਪ੍ਰਕਾਰ ਦੀ ਅਣਗਹਿਲੀ ਬਰਦਾਸ਼ਤ ਕੀਤੀ ਜਾਵੇਗੀ।

Exit mobile version